ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਭਿਆਨਕ ਮਾਰ ਇਸ ਸਮੇਂ ਪੂਰੇ ਵਿਸ਼ਵ ਦੇ ਉੱਪਰ ਪੈ ਰਹੀ ਹੈ। ਇਸ ਬਿਮਾਰੀ ਨੇ ਆਪਣਾ ਫੈਲਾਅ ਇਸ ਸਮੇਂ ਦੁਨੀਆਂ ਦੇ ਕੋਨੇ-ਕੋਨੇ ਤੱਕ ਕਰ ਲਿਆ ਹੈ ਕਿਉਂਕਿ ਰੋਜ਼ਾਨਾ ਹੀ ਕਾਫੀ ਵੱਡੀ ਗਿਣਤੀ ਦੇ ਵਿਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਮਰੀਜ਼ਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਵਾਇਰਸ ਤੋਂ ਬਚਾਅ ਦੇ ਲਈ ਤਮਾਮ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਤਾਲਾਬੰਦੀ ਨੂੰ ਇਕ ਵੱਡੇ ਹਥਿਆਰ ਦੇ ਰੂਪ ਵਿੱਚ ਅਪਣਾਇਆ ਜਾ ਰਿਹਾ ਹੈ। ਬੀਤੇ ਸਾਲ ਕੀਤੀ ਗਈ ਤਾਲਾਬੰਦੀ ਦੇ ਕਾਰਨ
ਹਾਲਾਤ ਇੰਨੇ ਜ਼ਿਆਦਾ ਖ਼ਰਾਬ ਹੋ ਗਏ ਕਿ ਪੂਰੀ ਅਰਥ-ਵਿਵਸਥਾ ਹੀ ਥੱਲੇ ਡਿੱਗ ਗਈ। ਇਸ ਤਾਲਾਬੰਦੀ ਦੌਰਾਨ ਸਭ ਤੋਂ ਵੱਡਾ ਝਟਕਾ ਅੰਤਰਰਾਸ਼ਟਰੀ ਉਡਾਨਾਂ ਨੂੰ ਲੈ ਕੇ ਲੱਗਾ ਸੀ। ਕਿਉਂਕਿ ਮਾਰਚ ਦੇ ਮਹੀਨੇ ਸਾਲ 2020 ਦੌਰਾਨ ਅੰਤਰਰਾਸ਼ਟਰੀ ਉਡਾਨਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਸੀ ਜਿਸ ਦੀ ਮਿਆਦ ਹੌਲੀ-ਹੌਲੀ ਵਧਦੀ ਹੋਈ 31 ਮਾਰਚ 2021 ਉੱਪਰ ਆ ਕੇ ਟਿਕ ਗਈ ਸੀ। ਜਿਸ ਤਹਿਤ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 1 ਅਪ੍ਰੈਲ ਤੋਂ ਸੌ ਫੀਸਦੀ ਫਲਾਈਟਾਂ ਨੂੰ ਸ਼ੁਰੂ ਕਰ ਦੇਣਗੇ।
ਹੁਣ ਇਸ ਮੌਕੇ ਗੱਲ ਕਰਦੇ ਹੋਏ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਖਿਆ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਫਿਲਹਾਲ 100% ਫਲਾਈਟਾਂ ਨੂੰ ਇੱਕ ਅਪ੍ਰੈਲ ਤੋਂ ਸ਼ੁਰੂ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਏਅਲਲਾਈਨ ਦੇ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਕਿਹਾ ਹੈ ਕਿ ਜਿਹੜੇ ਯਾਤਰੀ ਮਾਸਕ ਨਹੀਂ ਲਗਾਉਂਦੇ ਹਨ ਅਤੇ ਜੋ ਸਮਾਜਿਕ ਦੂਰੀ ਨਹੀਂ ਬਣਾ ਕੇ ਰੱਖ ਰਹੇ ਉਨ੍ਹਾਂ ਨੂੰ ਨੋ ਫਲਾਇਰ ਦੀ ਸੂਚੀ ਵਿੱਚ ਪਾ ਦਿੱਤਾ ਜਾਵੇ। ਇਸ ਦੌਰਾਨ ਹਵਾਬਾਜੀ ਮੰਤਰੀ
ਪੁਰੀ ਨੇ ਏਅਰ ਇੰਡੀਆ ਦੇ ਨਿੱਜੀਕਰਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਆਖਿਆ ਕਿ ਇਸ ਦੀ ਪ੍ਰਕਿਰਿਆ ਮਈ ਦੇ ਅੰਤ ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਆਖਿਆ ਕਿ ਸੋਮਵਾਰ ਨੂੰ ਹੋਈ ਇੱਕ ਮੀਟਿੰਗ ਵਿੱਚ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਇਸ ਪ੍ਰਕਿਰਿਆ ਸਬੰਧੀ ਵਿੱਤੀ ਬੋਲੀ 64 ਦਿਨਾਂ ਵਿੱਚ ਬੰਦ ਕਰ ਦਿੱਤੀ ਜਾਵੇਗੀ। ਇਸ ਲਈ ਕੁੱਝ ਬੋਲੀਆਂ ਲਗਾਈਆਂ ਵੀ ਗਈਆਂ ਹਨ ਜਿਨ੍ਹਾਂ ਵਿਚੋਂ ਕੁਝ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪੁਰੀ ਨੇ ਕਿਹਾ ਕਿ ਏਅਰਪੋਰਟ ਨੂੰ ਵੇਚਣ ਦੀ ਜ਼ਰੂਰਤ ਹੈ ਕਿਉਂਕਿ ਅਜੇ ਵੀ ਇਸ ਉਪਰ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ।
Previous Postਆਖਰ ਏਨੇ ਦਿਨਾਂ ਦੀ ਚੁਪੀ ਮਗਰੋਂ ਖੇਤੀ ਕਨੂੰਨਾਂ ਤੇ ਕੇਂਦਰ ਵਲੋਂ ਆਈ ਇਹ ਤਾਜਾ ਵੱਡੀ ਖਬਰ
Next Postਅਚਾਨਕ ਇਥੇ ਸਰਕਾਰ ਨੇ ਸ਼ਾਮ 8 ਵਜੇ ਤੋਂ ਸਵੇਰੇ 7 ਵਜੇ ਤੱਕ ਲਈ ਲਗਾਤੀ ਇਹ ਪਾਬੰਦੀ – ਤਾਜਾ ਵੱਡੀ ਖਬਰ