ਕੋਰੋਨਾ ਸੰਕਟ ਚ ਪੰਜਾਬ ਸਰਕਾਰ ਨੇ ਬੈਠਕ ਕਰਕੇ ਲਿਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ 

ਜਿੱਥੇ ਹੋਰ ਦੇਸ਼ਾਂ ਵਿੱਚ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਹੁਣ ਭਾਰਤ ਵਿੱਚ ਵੀ ਬਣ ਚੁੱਕੇ ਹਨ। ਦੇਸ਼ ਅੰਦਰ ਆਏ ਦਿਨ ਹੀ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਟੈਸਟ ਕਰਨ ਤੇ ਟੀਕਾਕਰਣ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਸਖਤੀ ਵਧਾਉਣ ਅਤੇ ਤਾਲਾਬੰਦੀ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਭਾਰਤ ਵਿਚ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ।

ਕਰੋਨਾ ਸੰਕਟ ਪੰਜਾਬ ਸਰਕਾਰ ਨੇ ਬੈਠਕ ਕਰਕੇ ਲਿਆ ਇਹ ਵੱਡਾ ਫੈਸਲਾ। ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਕਾਨੂੰਨ ਦੀ ਸਥਿਤੀ ਨੂੰ ਭਾਂਪਦੇ ਹੋਏ ਬੈਠਕ ਕਰਕੇ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ। ਸੂਬੇ ਅੰਦਰ ਜਿੱਥੇ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਅੱਜ ਸਰਕਾਰ ਵੱਲੋਂ ਆਕਸੀਜਨ ਲਿਆਉਣ ਵਾਲੀਆਂ ਗੱਡੀਆਂ ਨੂੰ ਵੀ ਸੁਰੱਖਿਆ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਆਕਸੀਜਨ ਸਪਲਾਈ ਵਿਚ ਵਿਘਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਹਰ ਰਾਜ ਨੂੰ ਚਾਹੀਦੀ ਹੈ। ਉਸ ਵਿੱਚ ਦੂਜੇ ਦੀ ਵੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਪਹਿਲਾਂ ਹੋਰ ਵਧੇਰੇ ਸਪਲਾਈ ਲੈ ਲਈਏ। ਜਿਸ ਨਾਲ ਦੂਜੇ ਸੂਬਿਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅੱਜ ਮੀਟਿੰਗ ਵਿਚ ਤੈਅ ਕੀਤਾ ਗਿਆ ਹੈ ਕਿ ਆਕਸੀਜਨ ਦੀ ਸਪਲਾਈ ਦੌਰਾਨ ਗੱਡੀਆਂ ਦੇ ਨਾਲ ਸੁਰੱਖਿਆ ਵਾਹਨ ਵੀ ਚੱਲਣਗੇ।

ਤਾਂ ਜੋ ਆਕਸੀਜ਼ਨ ਦੀ ਸਪਲਾਈ ਸੁਰੱਖਿਅਤ ਢੰਗ ਨਾਲ ਜ਼ਰੂਰਤ ਵਾਲੀ ਜਗਾ ਤੇ ਪਹੁੰਚਾਈ ਜਾ ਸਕੇ। ਅਜਿਹਾ ਕਰਨ ਨਾਲ ਆਕਸੀਜਨ ਦੀ ਸਪਲਾਈ ਵਿਚ ਵਿਘਨ ਨਹੀਂ ਪਵੇਗਾ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਕੋਲੋਂ ਹੋਰ ਵੈਕਸੀਨ ਦੀ ਮੰਗ ਕੀਤੀ ਗਈ ਹੈ। ਤਾਂ ਜੋ ਸੂਬੇ ਅੰਦਰ ਲੋਕਾਂ ਨੂੰ ਮੁਹਈਆ ਕਰਵਾਈ ਜਾ ਰਹੀ ਵੈਕਸੀਨ ਵਿਚ ਵੀ ਕੋਈ ਮੁਸ਼ਕਲ ਪੇਸ਼ ਨਾ ਆਵੇ।