ਖੁਸ਼ਖਬਰੀ : ਹੁਣ ਚੰਨੀ ਸਰਕਾਰ NRI ਦੇ ਲਈ ਕਰਨ ਜਾ ਰਹੀ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ਦੀਆਂ ਵੀਹ ਸੌ ਬਾਈ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਉਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ਦੇ ਵਿੱਚ ਹਰ ਰੋਜ਼ ਹੀ ਵੱਡੇ ਧਮਾਕੇ ਹੋ ਰਹੇ ਹਨ । ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਸੱਤਾਧਾਰੀ ਪਾਰਟੀ ਯਾਨੀ ਕਾਂਗਰਸ ਪਾਰਟੀ ਦੀ ਤਾਂ ਇਸ ਕਾਂਗਰਸ ਪਾਰਟੀ ਦੇ ਵਿਚ ਕਾਫੀ ਘਮਾਸਾਨ ਮਚਿਆ ਹੋਇਆ ਹੈ , ਇਸ ਪਾਰਟੀ ਦੇ ਹੀ ਲੀਡਰ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ,ਪਰ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਦੀ ਭਲਾਈ ਦੇ ਲਈ ਵੱਡੇ ਵੱਡੇ ਐਲਾਨ ਕਰ ਰਹੇ ਹਨ । ਹੁਣ ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਇਕ ਵੱਡਾ ਤੋਹਫਾ ਦੇਣ ਜਾ ਰਹੇ ਹਨ , ਜਿਸ ਦੇ ਚੱਲਦੇ ਐਨ ਆਰ ਆਈ ਭਾਈਚਾਰੇ ਵਿੱਚ ਕਾਫੀ ਖੁਸ਼ੀ ਦੀ ਲਹਿਰ ਹੈ ।

ਦਰਅਸਲ ਹੁਣ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਐੱਨਆਰਆਈ ਵੀਰਾਂ ਦੀ ਹਮੇਸ਼ਾ ਰਹਿੰਦੀ ਸ਼ਿਕਾਇਤ ਦੇ ਚੱਲਦੇ ਉਨ੍ਹਾਂ ਦੇ ਮਸਲੇ ਹੱਲ ਕਰਨ ਹੱਲ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਅਕਸਰ ਹੀ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਦੇ ਵੱਲੋਂ ਸ਼ਿਕਾਇਤ ਕੀਤੀ ਜਾਂਦੀ ਹੈ ਕਿ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੇ ਲਈ ਪਰਚੇ ਦਰਜ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਸੰਪਤੀਆਂ ਤੇ ਵੀ ਕਬਜ਼ੇ ਹੋ ਰਹੇ ਹਨ । ਹੁਣ ਤਕ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ।

ਜਿਸ ਦੇ ਚਲਦੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਇੱਕ ਵੱਡਾ ਐਕਸ਼ਨ ਲੈਂਦੇ ਹੋਏ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਇਕ ਵੱਡੀ ਰਾਹਤ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਨਵੀਂ ਪਾਲਿਸੀ ਨੂੰ ਜਲਦ ਹੀ ਲਿਆਂਦਾ ਜਾਵੇਗਾ , ਜਿਸ ਨਾਲ ਵਿਦੇਸ਼ਾਂ ਚ ਰਹਿੰਦੇ ਵਿਦੇਸ਼ੀਆਂ ਦੀ ਸੰਪਤੀ ਤੇ ਕਬਜ਼ਾ ਹੋਣ ਜਾਂ ਫਿਰ ਝੂਠੇ ਪਰਚੇ ਦਰਜ ਕਰਨ ਦੀ ਨੌਬਤ ਨਹੀਂ ਆਵੇਗੀ । ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੀਡੀਆ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ ।

ਚਰਨਜੀਤ ਸਿੰਘ ਚੰਨੀ ਦੇ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਇਸ ਨਵੀਂ ਪਾਲਿਸੀ ਦੇ ਜ਼ਰੀਏ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਵੱਡੀ ਰਾਹਤ ਦੇਣਗੇ ਤੇ ਹੁਣ ਸੰਪਤੀ ਤੇ ਨਾਜਾਇਜ਼ ਕਬਜ਼ੇ ਅਤੇ ਝੂਠੇ ਪਰਚੇ ਦਰਜ ਨਹੀਂ ਹੋਣਗੇ । ਉੱਥੇ ਹੀ ਗੱਲਬਾਤ ਕਰਦੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਕਿਸੇ ਐੱਨਆਰਆਈ ਦੀ ਜ਼ਮੀਨ ਦੀ ਗਿਰਦਾਵਰੀ ਬਦਲੀ ਹੈ ਤਾਂ ਘੱਟ ਤੋਂ ਘੱਟ ਕਮਿਸ਼ਨ ਜਾਂ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਲੈਣੀ ਪਵੇਗੀ । ਇਸ ਤੇ ਮਗਰੋਂ ਵੀ ਜਦੋਂ ਤੱਕ ਐਨ ਆਰ ਆਈ ਦੀ ਸਹਿਮਤੀ ਨਹੀਂ ਆਉਂਦੀ ਉਸ ਸਮੇਂ ਤੱਕ ਜ਼ਮੀਨ ਦੀ ਗਿਰਦਾਵਰੀ ਨਹੀਂ ਬਦਲੀ ਜਾਵੇਗੀ । ਸੋ ਇੱਕ ਬੇਹੱਦ ਅਹਿਮ ਖ਼ਬਰ ਐੱਨਆਰਆਈ ਵੀਰਾਂ ਲਈ ਸਾਹਮਣੇ ਆ ਰਹੀ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਇਕ ਵੱਡੀ ਰਾਹਤ ਦੇਣ ਦੇ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ।