ਖੇਤਾਂ ਚ ਕੰਮ ਕਰਨ ਗਏ ਕਿਸਾਨ ਨਾਲ ਵਾਪਰੀ ਅਣਹੋਣੀ- ਪੂਰੇ ਇਲਾਕੇ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਅਚਾਨਕ ਹੀ ਵਾਪਰਨ ਵਾਲੇ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ। ਜਿੱਥੇ ਅਚਾਨਕ ਹਾਦਸੇ ਕੰਮ ਕਰਦਿਆਂ ਹੋਇਆਂ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਪਰਿਵਾਰਕ ਮੈਂਬਰਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਕਾਰਨ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਇਸ ਸਮੇਂ ਕਿਸਾਨਾਂ ਵੱਲੋਂ ਜਿਥੇ ਝੋਨੇ ਦੀ ਫ਼ਸਲ ਦੀ ਬਿਜਾਈ ਕੀਤੀ ਗਈ ਹੈ। ਉੱਥੇ ਹੀ ਇਸ ਫ਼ਸਲ ਨੂੰ ਵਧੇਰੇ ਪਾਣੀ ਦੀ ਜ਼ਰੂਰਤ ਪੈਂਦੀ ਹੈ। ਜਿਸ ਕਾਰਨ ਕਿਸਾਨਾਂ ਨੂੰ ਬਾਰ-ਬਾਰ ਖੇਤਾਂ ਵਿੱਚ ਜਾ ਕੇ ਫ਼ਸਲ ਦੀ ਦੇਖਭਾਲ ਕਰਨੀ ਪੈ ਰਹੀ ਹੈ।

ਇਸ ਤਰਾਂ ਹੀ ਬਹੁਤ ਸਾਰੇ ਹਾਦਸੇ ਸੱਪ ਦੇ ਡੰਗਣ ਕਾਰਨ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਵਾਪਰ ਰਹੇ ਹਨ। ਹੁਣ ਇੱਥੇ ਖੇਤਾਂ ਚ ਕੰਮ ਕਰਨ ਗਏ ਕਿਸਾਨ ਨਾਲ ਅਣਹੋਣੀ ਵਾਪਰੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਸੰਗਤਪੁਰਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਕ 65 ਸਾਲਾਂ ਦਾ ਬਜ਼ੁਰਗ ਕਿਸਾਨ ਜਰਨੈਲ ਸਿੰਘ ਪੁੱਤਰ ਬਿਸ਼ਨ ਸਿੰਘ ਕਰੰਟ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਸਵੇਰ ਦੇ ਸਮੇਂ ਉਹ ਆਪਣੇ ਖੇਤਾਂ ਦੇ ਵਿੱਚ ਮੋਟਰ ਚਲਾਉਣ ਲਈ ਗਿਆ ਸੀ। ਜਿਸ ਸਮੇਂ ਖੇਤਾਂ ਵਿਚ ਟਿਊਬਵੈਲ ਚਲਾਉਣ ਲਈ ਮੋਟਰ ਤੇ ਗਿਆ ਅਤੇ ਸਟਾਰਟਰ ਨੂੰ ਹੱਥ ਲਗਾ ਹੀ ਰਿਹਾ ਸੀ ਉਸੇ ਸਮੇਂ ਅਚਾਨਕ ਹੀ ਇਸ ਕਿਸਾਨ ਨੂੰ ਕਰੰਟ ਲੱਗਿਆ ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਕਾਫੀ ਸਮਾਂ ਬੀਤ ਜਾਣ ਤੇ ਕਿਸਾਨ ਆਪਣੇ ਖੇਤਾਂ ਤੋਂ ਘਰ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਜਾ ਕੇ ਵੇਖਿਆ ਜਾਵੇ ਤਾਂ ਕਿਸਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਕਿਸਾਨ ਆਪਣੇ ਪਰਿਵਾਰ ਵਿੱਚ ਪਿੱਛੇ ਤਿੰਨ ਧੀਆਂ ਅਤੇ ਦੋ ਪੁੱਤਰਾਂ ਨੂੰ ਛੱਡ ਗਿਆ ਹੈ।