ਖੇਤਾਂ ਚ ਬਿਜਲੀ ਦੀਆਂ ਤਾਰਾਂ ਲਗਾਉਂਦੇ ਅਚਾਨਕ ਆਇਆ ਕਰੰਟ , ਹੋਈ 4 ਲੋਕਾਂ ਦੀ ਮੌਤ

ਆਈ ਤਾਜਾ ਵੱਡੀ ਖਬਰ

ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਸ ਵਿੱਚ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਲਗਾਉਂਦੇ ਸਮੇਂ ਅਚਾਨਕ ਕਰੰਟ ਆ ਗਿਆ l ਜਿਸ ਕਾਰਨ ਮੌਕੇ ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹੈਰਾਨੀਜਨਕ ਮਾਮਲਾ ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ਤੋ ਸਾਹਮਣੇ ਆਇਆ l ਜਿੱਥੇ ਪਸ਼ੂਆਂ ਤੋਂ ਫ਼ਸਲਾਂ ਨੂੰ ਬਚਾਉਣ ਲਈ ਖੇਤਾਂ ‘ਚ ਬਿਜਲੀ ਦੀਆਂ ਤਾਰਾਂ ਨਾਲ ਵਾੜ ਲਗਾਉਂਦੇ ਸਮੇਂ ਕਰੰਟ ਆ ਗਿਆ l ਜਿਸ ਕਾਰਨ ਕਰੰਟ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ l ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲਾ ਸਬੰਧੀ ਕਾਰਵਾਈ ਕੀਤੀ ਗਈ l ਉਧਰ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ 100 ਕਿਲੋਮੀਟਰ ਦੂਰ ਬ੍ਰਹਮਾਪੁਰੀ ਤਹਿਸੀਲ ਦੇ ਗਣੇਸ਼ਪੁਰ ਪਿੰਡ ਨੇੜੇ ਸਵੇਰੇ ਵਾਪਰੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਖੇਤਾਂ ‘ਚ 7 ਲੋਕ ਗਏ ਹੋਏ ਸਨ, ਜਿਹਨਾਂ ਨੇ ਪਹਿਲਾਂ ਫ਼ਸਲਾਂ ‘ਤੇ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਤੇ ਫਿਰ ਖੇਤਾਂ ਦੇ ਆਲੇ-ਦੁਆਲੇ ਬਿਜਲੀ ਦੀਆਂ ਤਾਰਾਂ ਦੀ ਵਾੜ ਲਗਾਉਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਜਿਸ ਕਾਰਨ ਇਲਾਕੇ ਭਰ ਦੇ ਵਿੱਚ ਨਾਮੋਸ਼ੀ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ l ਫਿਲਹਾਲ ਪੁਲਿਸ ਵੱਲੋਂ ਚਾਰਾਂ ਲੋਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਦੇ ਲਈ ਪਹੁੰਚਾ ਦਿੱਤੀਆਂ ਗਈਆਂ ਹਨ l ਜਿੱਥੇ ਪੋਸਟਮਾਰਟਮ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ l