ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇ ਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 38 ਦਿਨ ਹੋਰ ਚੁੱਕੇ ਹਨ। ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ।
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿ-ਆ-ਨ-ਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ। ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ।
ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ ਹੈ। ਧੁੰਦ ਕਾਰਨ ਸੜਕ ਹਾਦਸਿਆਂ ਦੇ ਵਿੱਚ ਵੀ ਵਾਧਾ ਹੋ ਰਿਹਾ ਹੈ। ਹੁਣ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਇਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਵਾਪਸ ਆਉਂਦੇ ਸਮੇਂ ਇਕ ਨੌਜਵਾਨ ਦੀ ਜ਼ਿਆਦਾ ਧੁੰਦ ਹੋਣ ਕਾਰਨ ਹੁਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਹਾਦਸਾ ਵਧੇਰੇ ਧੁੰਦ ਹੋਣ ਕਾਰਨ ਵਾਪਰਿਆ, ਮ੍ਰਿਤਕ ਕਿਸਾਨ ਦੇ ਵਾਹਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾ- ਰ ਦਿੱਤੀ। ਜਿਸ ਤੋਂ ਬਾਅਦ ਇਸ ਕਿਸਾਨ ਨੂੰ ਜ਼ਖ਼ਮੀ ਹਾਲਤ ਵਿੱਚ ਤਲਵੰਡੀ ਸਾਬੋ ਦੇ ਇਕ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਕਿਸਾਨ ਹਰਜਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਕਿਸਾਨ ਦੀ ਪਹਿਚਾਣ ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਗੀਵਾਂਦਰ ਦੇ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਜਿੰਦੂ ਵਜੋਂ ਹੋਈ ਹੈ। ਜਿਸ ਦੀ ਮੌਤ ਦੀ ਪੁਸ਼ਟੀ ਪਿੰਡ ਦੇ ਸਰਪੰਚ ਬਲਕਰਨ ਸਿੰਘ ਵੱਲੋਂ ਕੀਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਬਲਕਰਨ ਸਿੰਘ ਨੇ ਦੱਸਿਆ ਹੈ ਹਰਜਿੰਦਰ ਸਿੰਘ 1 ਜਨਵਰੀ ਨੂੰ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਤੋਂ ਬਾਅਦ ਵਾਪਸ ਆਪਣੇ ਪਿੰਡ ਲਈ ਰਵਾਨਾ ਹੋਇਆ ਸੀ। ਪਿੰਡ ਵਾਸੀਆਂ ਅਤੇ ਕਿਸਾਨ ਜਥੇ ਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਸਰਕਾਰ ਪਾਸੋਂ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ,ਕਰਜਾ ਮੁਆਫ ਕਰਨ ਅਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।
Previous Postਆਹ ਚਕੋ ਟਰੰਪ ਨਾਲ ਜਾਂਦੇ ਜਾਂਦੇ ਹੋ ਗਈ ਮਾੜੀ, ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਮਸ਼ਹੂਰ ਬੋਲੀਵੁਡ ਐਕਟਰ ਦਲੀਪ ਕੁਮਾਰ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ