ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਸਾਲ 5 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਨਵੇਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਜਿਸ ਦਾ ਵਿਰੋਧ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੀਤਾ ਗਿਆ ਸੀ ਇਹ ਸੰਘਰਸ਼ ਪਹਿਲਾਂ ਕਿਸਾਨਾਂ ਵੱਲੋਂ ਸੂਬੇ ਅੰਦਰ ਹੀ ਚਲ ਰਿਹਾ ਸੀ। ਪਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਗੱਲ ਨਾਂ ਸੁਣੇ ਜਾਣ ਨੂੰ ਲੈ ਕੇ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਤਿੱਖਾ ਕਰਦੇ ਹੋਏ 26 ਨਵੰਬਰ 2020 ਤੋ ਦਿੱਲੀ ਦੀਆਂ ਸਰਹੱਦਾਂ ਉਪਰ ਸ਼ੁਰੂ ਕਰ ਦਿੱਤਾ ਗਿਆ। ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਦੇਸ਼ ਦੇ ਕਿਸਾਨ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਇਹਨਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੇਂਦਰ ਸਰਕਾਰ ਤੋਂ ਕਰ ਰਹੇ ਹਨ।
ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਇਆ ਹੁਣ ਤੱਕ ਦੀਆਂ 11 ਦੌਰ ਦੀਆਂ ਬੈਠਕ ਬੇਨਤੀਜਾ ਰਹੀਆਂ ਹਨ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਉਥੇ ਹੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਇਸ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ।
ਹੁਣ ਮੰਗਲਵਾਰ ਨੂੰ ਗਵਾਲੀਅਰ ਦੇ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਉਹ ਸਰਹੱਦਾਂ ਤੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਦੇ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਨਾਲ ਹੀ ਉਨ੍ਹਾਂ ਇਹ ਵੀ ਪੱਤਰਕਾਰਾਂ ਨੂੰ ਕਿਹਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨਗੇ, ਇਸ ਤੋਂ ਇਲਾਵਾ ਹੋਰ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਯੂਨੀਅਨ ਖੇਤੀ ਬਿੱਲਾ ਤੋਂ ਇਲਾਵਾ ਹੋਰ ਮੁੱਦਿਆਂ ਤੇ ਵਿਚਾਰ ਕਰਨ ਲਈ ਤਿਆਰ ਹਨ, ਤਾਂ ਸਰਕਾਰ ਉਨਾਂ ਨਾਲ ਗਲਬਾਤ ਕਰੇਗੀ।
ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਦੇ ਹਿਤ ਵਿਚ ਬੋਲਦੀ ਰਹੀ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਪੁਲਸ ਨੇ ਇਸ ਕਾਰਨ ਕੀਤਾ ਗਿਰਫ਼ਤਾਰ
Next Postਹੁਣੇ ਹੁਣੇ ਪਟਿਆਲਾ – ਦਿੱਲੀ ਹਾਈਵੇਅ ਤੇ ਸਵਾਰੀਆਂ ਨਾਲ ਭਰੀ ਬਸ ਨਾਲ ਹੋਇਆ ਭਿਆਨਕ ਹਾਦਸਾ , ਹੋਈਆਂ ਮੌਤਾਂ