ਗੁਰਦਵਾਰਾ ਸਾਹਿਬ ਤੇ ਹਮਲਾ ਕਰਾਉਣ ਵਾਲੇ ਨੂੰ ਮਿਲੀ ਗੋਲੀ ਦੇ ਨਾਲ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅਫ਼ਗ਼ਾਨਿਸਤਾਨ ਵਿਚ ਜਿੱਥੇ ਤਾਲਿਬਾਨ ਦਾ ਰਾਜ ਹੋ ਚੁੱਕਾ ਹੈ ਉਥੇ ਹੀ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਜਿੱਥੇ ਤਾਲਿਬਾਨ ਵੱਲੋਂ ਆਪਣਾ ਤਾਨਾਸ਼ਾਹ ਸ਼ਾਸਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਸਾਰੇ ਲੋਕਾਂ ਤੋਂ ਡਰਦੇ ਹੋਏ ਹੀ ਆਪਣੇ ਦੇਸ਼ ਨੂੰ ਛੱਡ ਕੇ ਦੂਜੇ ਦੇਸ਼ਾਂ ਵਿਚ ਜਾਣ ਦਾ ਫੈਸਲਾ ਕੀਤਾ ਗਿਆ ਸੀ। ਜਦੋਂ ਪਿਛਲੇ ਸਾਲ 15 ਅਗਸਤ 2021 ਨੂੰ ਜਦੋ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਸੱਤਾ ਤੇ ਕਬਜ਼ਾ ਕਰ ਲਿਆ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਈਆਂ ਹਨ ਜਿੱਥੇ ਇਹ ਘੱਟ ਗਿਣਤੀ ਭਾਈਚਾਰੇ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਿੱਥੇ ਬਹੁਤ ਘੱਟ ਗਿਣਤੀ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਵੀ ਵਾਪਸ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਲਿਆਂਦਾ ਗਿਆ ਹੈ। ਉੱਥੇ ਹੀ ਸਿੱਖ ਧਰਮ ਨੂੰ ਲੈ ਕੇ ਕਈ ਤਰਾਂ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਗੁਰਦੁਆਰਾ ਸਾਹਿਬ ਤੇ ਹਮਲਾ ਕਰਵਾਉਣ ਵਾਲੇ ਨੂੰ ਹੁਣ ਗੋਲੀ ਦੇ ਨਾਲ ਮੌਤ ਦੀ ਸਜ਼ਾ ਦਿੱਤੀ ਗਈ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ 2020 ਵਿੱਚ ਜਿੱਥੇ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ ਹਮਲਾ ਕੀਤਾ ਗਿਆ ਸੀ। ਉੱਥੇ ਹੀ ਇਸ ਗੋਲੀਬਾਰੀ ਦੀ ਘਟਨਾ ਵਿਚ ਭਾਰੀ ਨੁਕਸਾਨ ਹੋਇਆ ਸੀ ਅਤੇ ਲੋਕਾਂ ਦੇ ਦਿਲ ਵਿੱਚ ਡਰ ਬੈਠ ਗਿਆ ਸੀ। ਹੁਣ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਇਸਲਾਮਿਕ ਸਟੇਟ ਖੁਰਾਸਾਨ ਦੇ ਸਾਬਕਾ ਸਰਗਨਾ ਅਸਲਮ ਫਾਰੂਕੀ ਦੀ ਗੋਲੀ ਮਾਰ ਕੇ ਦੇਸ਼ ਦੇ ਉੱਤਰੀ ਇਲਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਜਿਸ ਨੂੰ ਗੁਰਦੁਆਰਾ ਸਾਹਿਬ ਵਿਚ ਕੀਤੇ ਗਏ ਹਮਲੇ ਲਈ ਸਾਜਿਸ਼ਘਾੜਾ ਦੱਸਿਆ ਗਿਆ ਸੀ।

ਜਿਸ ਵਲੋ ਬਦਲਾ ਲੈਣ ਦੀ ਭਾਵਨਾ ਨਾਲ ਗੁਰਦੁਆਰੇ ਉਪਰ ਹਮਲਾ ਕੀਤਾ ਗਿਆ ਸੀ ਅਤੇ ਇਸ ਹਮਲੇ ਵਿੱਚ ਭਾਰਤੀ ਨਾਗਰਿਕ ਅਤੇ ਕਈ ਅਫਗਾਨ-ਸਿੱਖ ਵੀ ਮਾਰੇ ਗਏ ਸਨ। ਮੰਗਲਵਾਰ ਨੂੰ ਉਸ ਦੀ ਲਾਸ਼ ਉਸਦੇ ਗ੍ਰਹਿ ਨਗਰ ਵਿਖੇ ਪਹੁੰਚਦੀ ਹੋ ਜਾਵੇਗੀ। ਇਹ ਦੋਸ਼ੀ 2019 ਤੋਂ ਆਈ ਐਸ ਦਾ ਸਰਗਨਾ ਬਣ ਗਿਆ ਸੀ। ਉਸ ਦੀ ਮੌਤ ਦੀ ਪੁਸ਼ਟੀ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਹੈ।