ਗੁਰਦਵਾਰੇ ਚ ਨਿਸ਼ਾਨ ਸਾਹਿਬ ਚੜਾਉਂਦਿਆਂ ਵਾਪਰਿਆ ਭਿਆਨਕ ਹਾਦਸਾ – 80 ਫੁੱਟ ਦੀ ਉੱਚਾਈ ਤੋਂ ਡਿਗਿਆ ਸੇਵਾਦਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਨੂੰ ਜਿੱਥੇ ਗੁਰੂਆਂ ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ ਉੱਥੇ ਹੀ ਪੰਜਾਬ ਅੰਦਰ ਆਏ ਦਿਨ ਹੀ ਵੱਖ-ਵੱਖ ਤਿਉਹਾਰ ਆਉਂਦੇ ਰਹਿੰਦੇ ਹਨ। ਪੰਜਾਬ ਵਿੱਚ ਜਿੱਥੇ ਸਾਰੇ ਧਰਮਾਂ ਦੇ ਤਿਉਹਾਰਾਂ ਨੂੰ ਸਭ ਲੋਕਾਂ ਵੱਲੋਂ ਪਿਆਰ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਇਨ੍ਹਾਂ ਦਿਨ ਤਿਉਹਾਰਾਂ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਵੀ ਅਥਾਹ ਸ਼ਰਧਾ ਵੇਖੀ ਜਾਂਦੀ ਹੈ। ਇਨ੍ਹੀਂ ਦਿਨੀਂ ਜਿੱਥੇ ਵਿਸਾਖੀ ਦਾ ਤਿਉਹਾਰ ਆਉਣ ਵਾਲਾ ਹੈ ਉਥੇ ਹੀ ਲੋਕਾਂ ਵੱਲੋਂ ਇਸ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਖਾਸ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਲੋਕਾਂ ਵੱਲੋਂ ਆਨੰਦਪੁਰ ਸਾਹਿਬ ਵਿਖੇ ਵਿਸਾਖੀ ਦੇ ਮੌਕੇ ਉਪਰ ਉਚੇਚੇ ਤੌਰ ਤੇ ਜਾ ਕੇ ਨਤਮਸਤਕ ਹੋਇਆ ਜਾਵੇਗਾ। ਉੱਥੇ ਹੀ ਪਿੰਡ ਪੱਧਰ ਤੇ ਵੀ ਪੰਜਾਬ ਵਿੱਚ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਅਥਾਹ ਸ਼ਰਧਾ ਦੇ ਚੱਲਦਿਆਂ ਹੋਇਆਂ ਪਿੰਡਾਂ ਵਿੱਚ ਵੀ ਵਿਸਾਖੀ ਦੇ ਸਮਾਗਮ ਕਰਵਾਏ ਜਾਂਦੇ ਹਨ।

ਜਿੱਥੇ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਦੇ ਭੋਗ ਪਾਏ ਜਾਂਦੇ ਹਨ ਉਥੇ ਨਿਸਾਨ ਸਾਹਿਬ ਦੇ ਚੋਲਾ ਸਾਹਿਬ ਨੂੰ ਵੀ ਬਦਲਿਆ ਜਾਂਦਾ ਹੈ। ਹੁਣ ਗੁਰਦੁਆਰੇ ਵਿੱਚ ਨਿਸ਼ਾਨ ਸਾਹਿਬ ਚੜ੍ਹਾਉਣ ਦੌਰਾਨ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ 80 ਫੁੱਟ ਦੀ ਉਚਾਈ ਤੋਂ ਸੇਵਾਦਾਰ ਡਿੱਗ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਚੜ੍ਹਾਉਣ ਦੌਰਾਨ 80 ਫੁੱਟ ਦੀ ਉਚਾਈ ਤੋਂ ਇੱਕ ਸੇਵਾਦਾਰ ਅਚਾਨਕ ਹੀ ਹੇਠਾਂ ਡਿੱਗਿਆ।

ਇਨ੍ਹਾਂ ਹਾਦਸਾ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਟਰਾਲੀ ਦੀ ਤਾਰ ਟੁੱਟਣ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਜਿੱਥੇ 52 ਸਾਲਾਂ ਸੁੱਖਾ ਵਾਸੀ ਮੁਹੱਲਾ ਅਰਜਨ ਨਗਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ, ਉਥੇ ਹੀ ਤੁਰੰਤ ਲੋਕਾਂ ਵੱਲੋਂ ਸੇਵਾਦਾਰ ਨੂੰ ਗੰਭੀਰ ਹਾਲਤ ਵਿੱਚ ਜਲੰਧਰ ਦੇ ਐੱਸ ਜੀ ਐਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿੱਥੇ ਉਹ ਜੇਰੇ ਇਲਾਜ ਹੈ। ਉੱਥੇ ਹੀ ਵਾਪਰੇ ਇਸ ਹਾਦਸੇ ਦੇ ਕਾਰਨ ਇਕ ਹੋਰ ਨੌਜਵਾਨ ਵੀ ਜਖਮੀ ਹੋਇਆ ਹੈ। ਇਹ ਹਾਦਸਾ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਸਮੇਂ ਵਾਪਰਿਆ ਹੈ। ਇਸ ਜ਼ਖਮੀ ਸੇਵਾਦਾਰ ਦੇ ਜਲਦੀ ਹੀ ਠੀਕ ਹੋਣ ਵਾਸਤੇ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਵੱਲੋਂ ਅਰਦਾਸ ਕੀਤੀ ਗਈ।