ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੂਰੇ ਵਿਸ਼ਵ ਵਿੱਚ ਦੁਨੀਆਂ ਦੀ ਨਜ਼ਰ ਰੂਸ ਅਤੇ ਯੂਕਰੇਨ ਦੇ ਵਿਚਕਾਰ ਹੋ ਰਹੀ ਜੰਗ ਉੱਪਰ ਲੱਗੀ ਹੋਈ ਹੈ ਅਤੇ ਪਿਛਲੇ ਮਹੀਨੇ ਤੋਂ ਜਿੱਥੇ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਸੀ ਜੋ ਅਜੇ ਤੱਕ ਲਗਾਤਾਰ ਜਾਰੀ ਹੈ। ਇਸ ਮਸਲੇ ਤੇ ਹੋਰਨਾਂ ਸੰਭਾਵਨਾਵਾਂ ਨੂੰ ਲੈ ਕੇ ਜਿੱਥੇ ਪਹਿਲਾਂ ਬਹੁਤ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਰੂਸ ਉੱਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਥੇ ਹੀ ਉਸ ਵੱਲੋਂ ਇਸ ਹਮਲੇ ਤੋਂ ਇਨਕਾਰ ਕੀਤਾ ਜਾ ਰਿਹਾ ਸੀ ਪਰ ਉਸ ਪਿੱਛੋਂ ਅਚਾਨਕ ਹੀ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਜਿਸਦੇ ਚਲਦੇ ਹੋਏ ਰੂਸ ਦੇ ਇਸ ਕਦਮ ਦੀ ਨਿੰਦਾ ਕੀਤੀ ਹੈ। ਚੱਲ ਰਹੀ ਜੰਗ ਦੇ ਵਿਚਕਾਰ ਰੂਸ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਵਿਰੋਧੀ ਮੁਲਕਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰੂਸ ਯੂਕਰੇਨ ਦੀ ਜੰਗ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਅਮਰੀਕਾ ਯੂਰਪੀ ਯੂਨੀਅਨ ਅਤੇ ਜਪਾਨ ਵੱਲੋਂ ਨਵੀਂਆ ਪਾਬੰਦੀਆਂ ਲਾਗੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਯੂਕਰੇਨ ਖ਼ਿਲਾਫ਼ ਰੂਸ ਵੱਲੋਂ ਲਗਾਤਾਰ ਹਮਲੇ ਸ਼ਾਮਲ ਹਨ ਅਤੇ ਇਸ ਸਭ ਨੂੰ ਵੇਖਦੇ ਹੋਏ ਰੂਸੀ ਆਰਥਿਕਤਾ ਦੇ ਕਈ ਖੇਤਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੌਥੀ ਪੈਕੇਜ਼ ਨੂੰ ਮੰਨਜ਼ੂਰੀ ਦਿੱਤੀ ਗਈ ਹੈ ਜਿਸਦੇ ਚਲਦੇ ਹੋਏ ਰੂਸ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਯੂਰਪੀਅਨ ਯੂਨੀਅਨ ਵਿੱਚ ਜਿੱਥੇ 27 ਦੇਸ਼ ਭਾਈਵਾਲ ਹਨ ਉਥੇ ਹੀ ਸਾਰਿਆਂ ਵੱਲੋਂ ਸਲਾਹ ਮਸ਼ਵਰੇ ਦੇ ਨਾਲ ਹੀ ਇਹ ਪਬੰਦੀਆਂ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ।
ਜਿੱਥੇ ਇਨ੍ਹਾਂ ਸਾਰੇ ਦੇਸ਼ਾਂ ਦੇ ਨੇਤਾਵਾਂ ਵੱਲੋਂ ਸ਼ੁੱਕਰਵਾਰ ਨੂੰ ਵਰਸੇਲਸ ਵਿੱਚ ਇੱਕ ਸਮੇਲਨ ਕੀਤਾ ਗਿਆ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕੀਤੇ ਜਾਣ ਦੀ ਗੱਲ ਆਖੀ ਹੈ। ਜਿੱਥੇ ਪਿਛਲੇ ਮਹੀਨੇ ਤੋਂ ਲਗਾਤਾਰ ਯੂਕ੍ਰੇਨ ਨੂੰ ਇਸ ਯੁੱਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀ ਇਸ ਯੁੱਧ ਨੂੰ ਰੋਕੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਇਹ ਪਾਬੰਦੀ ਲਾਗੂ ਕੀਤੀਆਂ ਜਾ ਰਹੀਆਂ ਹਨ। ਇਹ ਪਬੰਦੀਆਂ ਲਾਗੂ ਕਰਨ ਵਿੱਚ ਜਿੱਥੇ ਅਮਰੀਕਾ ਕੈਨੇਡਾ ਯੂਰਪੀਅਨ ਯੂਨੀਅਨ ਅਤੇ ਜਪਾਨ ਸ਼ਾਮਲ ਹਨ। ਜਿਨ੍ਹਾਂ ਵੱਲੋਂ ਯੁੱਧ ਨੂੰ ਰੋਕਣ ਲਈ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
Previous Postਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਚ ਕਪਿਲ ਸ਼ਰਮਾ ਸਮੇਤ ਇਹ ਮਸ਼ਹੂਰ ਹਸਤੀਆਂ ਹੋ ਸਕਦੀਆਂ ਸ਼ਾਮਿਲ
Next Postਕਨੇਡਾ ਚ ਵਾਪਰਿਆ ਕਹਿਰ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ