ਚੋਟੀ ਦੀ ਮਸ਼ਹੂਰ ਅਤੇ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲ ਰਹੀਆਂ ਹਨ। ਜੋ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਂਦੀਆਂ ਹਨ। ਇਸ ਸਾਲ ਦੇ ਇਨ੍ਹਾਂ ਕੁਝ ਮਹੀਨਿਆਂ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਜਿਨ੍ਹਾਂ ਵਿੱਚ ਰਾਜਨੀਤਿਕ , ਖੇਡ, ਧਾਰਮਿਕ, ਸੰਗੀਤ, ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ ।

ਇਸ ਸਾਲ ਦੇ ਇਨ੍ਹਾਂ ਕੁਝ ਮਹੀਨਿਆਂ ਵਿਚ ਇਹੋ ਜਿਹੀਆਂ ਖ਼ਾਸ ਸਖ਼ਸੀਅਤਾਂ ਤੇ ਜਾਣ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਚੋਟੀ ਦੇ ਇਸ ਮਸ਼ਹੂਰ ਅਤੇ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪ੍ਰਸਿੱਧ ਸਿੱਖ ਵਿਦਵਾਨ ਅਤੇ ਸਾਹਿਤਕਾਰ ਨਿਰੰਜਨ ਸਿੰਘ ਸਾਥੀ ਦਾ ਦਿਹਾਂਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹ ਬਿਮਾਰ ਹੋਣ ਕਾਰਨ ਜਲੰਧਰ ਦੇ ਇਕ ਹਸਪਤਾਲ ਵਿਚ ਜੇਰੇ ਇਲਾਜ ਸਨ ਜਿੱਥੇ ਅੱਜ ਤਿੰਨ ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਹੁਣ 90 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ। ਉਹ ਇਸ ਸਮੇਂ ਮਾਡਲ ਟਾਊਨ ਦੇ ਗੁਰੂ ਨਗਰ ਵਿੱਚ ਆਪਣੇ ਪੁੱਤਰਾਂ ਨਾਲ ਰਹਿ ਰਹੇ ਸਨ। ਦੋ ਸਾਲ ਪਹਿਲਾਂ ਉਨ੍ਹਾਂ ਦੀ ਪਤਨੀ ਦਾ ਵੀ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਬਹੁਤ ਸਾਰੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਵੀ ਕੀਤਾ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਅਤੇ ਕਾਰਜਾਂ ਬਾਰੇ 900 ਪੰਨੇ ਵਾਲਾ ਇਕ ਗ੍ਰੰਥ, ਚਰਨ ਚਲੋ ਮਾਰਗਿ ਗੋਬਿੰਦ, ਲਿਖਿਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਪੰਜਾਬੀ ਪੁਸਤਕਾਂ ਵੀ ਸਾਹਿਤ ਦੀ ਝੋਲੀ ਪਾਈਆਂ ਗਈਆਂ । ਉਨ੍ਹਾਂ ਅਜੀਤ ਅਖਬਾਰ ਦੇ ਐਡੀਟੋਰੀਅਲ ਬੋਰਡ ਵਿੱਚ ਲੰਮਾ ਸਮਾਂ ਕੰਮ ਕੀਤਾ। ਉਹ ਕਈ ਪੰਜਾਬੀ ਸਾਹਿਤਕ ਸਭਾਵਾਂ ਨਾਲ ਜੁੜੇ ਹੋਏ ਸਨ ਅਤੇ ਵੱਧ ਚੜ੍ਹ ਕੇ ਕੰਮ ਕਰਦੇ ਸਨ। ਉਨ੍ਹਾਂ ਦੇ ਦਿਹਾਂਤ ਤੇ ਪੰਜਾਬੀ ਸਾਹਿਤ ਸਭਾ ਜਲੰਧਰ ਦੇ ਪ੍ਰਧਾਨ ਹਰਮੀਤ ਸਿੰਘ ਅਟਵਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਨਿਰੰਜਨ ਸਿੰਘ ਸਾਥੀ ਦੇ ਦਿਹਾਂਤ ਉਪਰ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।