ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਸ਼ਵ ਭਰ ਵਿੱਚ ਬੜੀ ਤੇਜ਼ੀ ਨਾਲ ਫੈਲ ਰਹੀ ਹੈ। ਇਸੇ ਤਰ੍ਹਾਂ ਭਾਰਤ ਵਿੱਚ ਵੀ ਇਸ ਦਾ ਕਹਿਰ ਵੇਖਣ ਨੂੰ ਨਜ਼ਰ ਆ ਰਿਹਾ ਹੈ ਜਿੱਥੇ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਵਿੱਚ ਗਵਾਹੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਦੇਸ਼ ਦੇ ਵਿਚ ਹਾਲਾਤ ਨਾਜ਼ੁਕ ਬਣੇ ਹੋਏ ਹਨ ਜਿਸ ਨੂੰ ਲੈ ਕੇ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਸੰਬੰਧ ਵਿਚ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਇਹ ਖ਼ਬਰ ਬਾਲੀਵੁੱਡ ਅਤੇ ਕੋਰੋਨਾ ਵਾਇਰਸ ਕਾਰਨ ਆ ਰਹੀਆਂ ਦਿੱਕਤਾਂ ਨਾਲ ਸਬੰਧਿਤ ਹੈ। ਇਸ ਸਬੰਧੀ ਤਾਜ਼ਾ ਅਪਡੇਟ ਲਈ ਇਸ ਖ਼ਬਰ ਨੂੰ ਪੂਰਾ ਜ਼ਰੂਰ ਪੜ੍ਹੋ।
ਦਰਅਸਲ ਹੁਣ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਕਾਰਨ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਅੱਗੇ ਆਏ ਹਨ। ਹੁਣ ਸੁਨੀਲ ਸ਼ੈਟੀ ਦੇ ਵੱਲੋਂ ਕੋਰੋਨਾ ਪੀਡ਼ਤਾਂ ਲਈ ਮਦਦ ਕਰਨ ਦਾ ਅੈਲਾਨ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਉਨ੍ਹਾਂ ਦੇ ਵੱਲੋਂ ਮੁਫ਼ਤ ਆਕਸੀਜਨ ਕੰਟੇਨਰ ਵੰਡਣ ਦੀ ਪਹਿਲ ਕੀਤੀ ਗਈ ਹੈ। ਇਸ ਸਬੰਧੀ ਮਦਦ ਨੂੰ ਲੈ ਕੇ ਉਹ ਕਾਫੀ ਖੁਸ਼ ਨਜ਼ਰ ਆ ਰਹੇ ਹਨ ਅਤੇ ਹੋਰ ਲੋਕਾਂ ਨੂੰ ਵੀ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਦੀ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਮਦਦ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਜਿਸ ਸਬੰਧੀ ਉਹ ਟਵਿੱਟਰ ਤੇ ਇਕ ਟਵੀਟ ਰਾਹੀਂ ਲਿਖਦੇ ਹਨ ਕਿ ਅਸੀਂ ਕੁਝ ਟੈਸਟਿੰਗ ਟਾਈਮਜ਼ ਵਿਚੋਂ ਲੰਘ ਰਹੇ ਹਾਂ ਪਰ ਉਮੀਦ ਦੀ ਇੱਕ ਕਿਰਨ ਹੈ ਜਿਸ ਨਾਲ ਸਾਡੇ ਲੋਕਾਂ ਨੇ ਇਕ ਦੂਜੇ ਦੀ ਮਦਦ ਲਈ ਹੱਥ ਮਿਲਾਇਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕੇ. ਵੀ. ਐੱਨ. ਫਾਊਂਡੇਸ਼ਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਇਸ ਫਾਊਂਡੇਸ਼ਨ ਨਾਲ ਜੁੜੇ ਹਨ ਅਤੇ ਇਸ ਰਾਹੀਂ ਜ਼ਰੂਰਤਮੰਦ ਲੋਕਾਂ ਦੀ ਹੁਣ ਮਦਦ ਕਰਨਗੇ। ਜਿਸ ਦੇ ਰਾਹੀ ਮੁਫ਼ਤ ਆਕਸੀਜਨ ਕੰਟੇਨਰਸ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਉਹ ਆਪਣੇ ਟਵੀਟ ਰਾਹੀ ਲੋਕਾ ਨੂੰ ਇਕ ਅਹਿਮ ਅਪੀਲ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ ਦਰਅਸਲ ਉਹ ਲਿਖਦੇ ਹਨ ਕਿ ਮੈਂ ਆਪਣੇ ਸਾਰੇ ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਤੁਹਾਨੂੰ ਲੋੜ ਹੈ ਤਾਂ ਤੁਸੀਂ ਮੈਨੂੰ ਡਾਇਰੈਕਟ ਮੈਸੇਜ ਕਰੋ ਜੇਕਰ ਤੁਸੀਂ ਅਜਿਹੇ ਲੋਕਾਂ ਨੂੰ ਜਾਣਦੇ ਹੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ ਜਾਂ ਫਿਰ ਤੁਸੀਂ ਵੀ ਇਸ ਮਿਸ਼ਨ ਦਾ ਹਿੱਸਾ ਬਣਨਾ ਚਾਹੁੰਦੇ ਹੋ ਤਾਂ ਇਸ ਮੈਸੇਜ ਨੂੰ ਜਿਨ੍ਹਾਂ ਦੂਜੇ ਲੋਕ ਤਕ ਫੈਲਾ ਸਕਦੇ ਹੋ ਤਾਂ ਫੈਲਾਓ।
ਉਨ੍ਹਾਂ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨ ਵਿੱਚ ਸਾਡੀ ਮਦਦ ਕਰੋ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਹੋਰ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੇ. ਵੀ. ਐੱਸ. ਫਾਊਂਡੇਸ਼ਨ ਇਸ ਸਮੇਂ ਸਿਰਫ ਮੁੰਬਈ ਅਤੇ ਬੈਂਗਲੂਰ ਵਿਚ ਕੰਮ ਕਰ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਹੋਰ ਲੋਕਾਂ ਨੂੰ ਯੋਗਦਾਨ ਦੇਣ ਦੀ ਅਪੀਲ ਵੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਸ਼ੈਟੀ ਤੋਂ ਇਲਾਵਾ ਬਾਲੀਵੁੱਡ ਦੇ ਕੁਝ ਹੋਰ ਵੱਡੇ ਸਿਤਾਰੇ ਜਿਵੇਂ ਅਕਸ਼ੈ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਟਵਿੰਕਲ ਖੰਨਾ ਵੱਲੋਂ ਸੌ ਆਕਸੀਜਨ ਕੰਟੇਨਰਸ ਦਾਨ ਕੀਤੇ ਗਏ ਹਨ।
Previous Postਅਚਾਨਕ ਇਥੇ ਸੋਮਵਾਰ ਤੱਕ ਲਈ ਹੋ ਗਿਆ ਕਰਫਿਊ ਦਾ ਐਲਾਨ – ਆਈ ਤਾਜਾ ਵੱਡੀ ਖਬਰ
Next Postਹੁਣ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ – ਲੋਕਾਂ ਚ ਛਾ ਗਈ ਖੁਸ਼ੀ ਦੀ ਲਹਿਰ