ਆਈ ਤਾਜ਼ਾ ਵੱਡੀ ਖਬਰ
ਬੀਤੇ 2 ਸਾਲਾਂ ਦੇ ਦੌਰਾਨ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਇਸ ਕਰੋਨਾ ਦੀਆਂ ਸ਼ਿਕਾਰ ਹੋਈਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਵੱਖ ਵੱਖ ਦੇਸ਼ਾਂ ਦੀਆਂ ਅਜਿਹੀਆਂ ਹਸਤੀਆਂ ਵੱਲੋਂ ਜਿਥੇ ਇਸ ਮੁਕਾਮ ਤੱਕ ਪਹੁੰਚਣ ਲਈ ਅਨੇਕਾਂ ਔਕੜਾਂ ਦਾ ਸਾਹਮਣਾ ਕੀਤਾ ਗਿਆ। ਉਥੇ ਹੀ ਖੇਡ ਜਗਤ ਦੇ ਵਿੱਚ ਵੀ ਸਾਰੇ ਦੇਸ਼ਾਂ ਵਿੱਚ ਅਜਿਹੀਆਂ ਹਸਤੀਆਂ ਹਨ ਜੋ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣਾ ਆਦਰਸ਼ ਵੀ ਮੰਨਿਆ ਜਾਂਦਾ ਹੈ। ਖੇਡ ਜਗਤ ਦੇ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਯੋਗਦਾਨ ਨੂੰ ਲੋਕਾਂ ਵੱਲੋਂ ਸਿਰ-ਮੱਥੇ ਰੱਖਿਆ ਜਾਂਦਾ ਹੈ।
ਉਥੇ ਹੀ ਅਜਿਹੀਆਂ ਸਖਸ਼ੀਅਤਾਂ ਦੇ ਨਾਲ ਵਾਪਰਨ ਵਾਲੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਬਹੁਤ ਸਾਰੀਆਂ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਹੋਰ ਬਹੁਤ ਸਾਰੀਆਂ ਹਾਦਸਿਆਂ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ। ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟ ਖਿਡਾਰੀ ਦੀ ਹੋਈ ਅਚਾਨਕ ਮੌਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਦੇ ਗੁਆਂਢੀ ਮੁਲਕ ਬੰਗਲਾਦੇਸ਼ ਤੋਂ ਇਹ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।
ਜਿੱਥੇ ਬੰਗਲਾਦੇਸ਼ ਦੇ ਸਾਬਕਾ ਤੇਜ਼ ਗੇਂਦਬਾਜ਼ ਸਮਿਉਰ ਰਹਿਮਾਨ ਦਾ ਦੇਹਾਂਤ ਹੋ ਗਿਆ ਹੈ। ਇਸ ਖਿਡਾਰੀ ਵੱਲੋਂ ਜਿੱਥੇ 1982 ਵਿਚ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਗਈ ਸੀ। ਉਥੇ ਹੀ ਬੰਗਲਾਦੇਸ਼ ਦੇ ਪਹਿਲੇ ਦੋ ਵਨਡੇ ਮੈਚਾਂ ਦਾ ਹਿੱਸਾ ਵੀ ਰਹਿ ਚੁੱਕੇ ਸਨ। ਜਿੱਥੇ ਇਸ ਖਿਡਾਰੀ ਵਲੋ ਆਪਣੇ ਖੇਡ ਦੇ ਕੈਰੀਅਰ ਵਿਚ ਸ਼ਾਨਦਾਰ ਕਰੀਅਰ ਦਾ ਆਨੰਦ ਲਿਆ ਗਿਆ ਹੈ।
ਉੱਥੇ ਹੀ ਇਹ ਖਿਡਾਰੀ ਬਰੇਨ ਟਿਊਮਰ ਤੋਂ ਪਿਛਲੇ ਕੁਝ ਸਮੇਂ ਤੋਂ ਪੀੜਤ ਚੱਲ ਰਹੇ ਸਨ। ਜਿੱਥੇ ਉਨ੍ਹਾਂ ਦਾ ਜਨਵਰੀ ਮਹੀਨੇ ਵਿੱਚ ਇਸ ਸਾਲ ਇਲਾਜ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਪਰ ਫਿਰ ਵੀ ਇਹ ਖਿਡਾਰੀ 68 ਸਾਲ ਦੀ ਉਮਰ ਵਿਚ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ। ਇਹ ਖਿਡਾਰੀ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਖਿਡਾਰੀ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਖੇਡ ਜਗਤ ਦੀਆਂ ਹਸਤੀਆਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ 2 ਨੌਜਵਾਨਾਂ ਦੀ ਹੋਈ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ
Next Postਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੇਂਦਰ ਵਲੋਂ ਆਈ ਵੱਡੀ ਖਬਰ, ਕਰੋਨਾ ਨੂੰ ਲੈਕੇ ਪ੍ਰਗਟਾਈ ਚਿੰਤਾ ਅਤੇ ਦਿਤੇ ਨਿਰਦੇਸ਼