ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਪਿਛਲੇ ਸਾਲ ਫੈਲੀ ਹੋਈ ਕਰੋਨਾ ਦੇ ਕਾਰਨ ਜਿਥੇ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਗਈਆਂ। ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਦੀ ਚਪੇਟ ਵਿੱਚ ਆਉਣ ਤੋਂ ਨਾ ਬਚ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਇਸ ਉਪਰ ਜਿੱਤ ਹਾਸਲ ਕਰ ਲਈ ਗਈ ਅਤੇ ਕੁਝ ਲੋਕ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਏ। ਉੱਥੇ ਹੀ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਅਤੇ ਹੋਰ ਬਿਮਾਰੀਆਂ ਦੇ ਸ਼ਿਕਾਰ ਵੀ ਹੋ ਰਹੇ ਹਨ। ਵੱਖ ਵੱਖ ਖੇਤਰਾਂ ਦੀਆਂ ਸਖ਼ਸ਼ੀਅਤਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਹਨਾਂ ਦੇ ਪ੍ਰਵਾਰਾ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬੀ ਪ੍ਰਾਕ ਦੇ ਘਰੇ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਬੀ ਪ੍ਰਾਕ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਇਸ ਦੀ ਜਾਣਕਾਰੀ ਇਸ ਪੰਜਾਬੀ ਗਾਇਕ ਵੱਲੋਂ ਖੁਦ ਸੋਸ਼ਲ ਮੀਡੀਆ ਦੇ ਜ਼ਰੀਏ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਇੱਕ ਇਮੋਸ਼ਨਲ ਪੋਸਟ ਸ਼ੇਅਰ ਕੀਤੀ ਗਈ ਹੈ।
ਤੇਰੀ ਮਿੱਟੀ ਵਰਗੇ ਭਾਵੁਕ ਗੀਤ ਗਾ ਕੇ ਪ੍ਰਸਿੱਧੀ ਹਾਸਲ ਕਰਨ ਵਾਲੇ ਇਸ ਗਾਇਕ ਦੇ ਪਿਤਾ ਦੇ ਦਿਹਾਂਤ ਹੋਣ ਦੀ ਜਾਣਕਾਰੀ ਮਿਲਣ ਤੇ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਿਤਾ ਦੇ ਦੇਹਾਂਤ ਨੂੰ ਉਹਨਾਂ ਦੇ ਪਰਿਵਾਰ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
ਜਿੱਥੇ ਇਸ ਗਾਇਕ ਦੇ ਪਿਤਾ ਵੀ ਇਕ ਮਿਊਜ਼ਿਕ ਕੰਪੋਜ਼ਰ ਰਹਿ ਚੁੱਕੇ ਹਨ। ਉੱਥੇ ਹੀ ਇਸ ਪੰਜਾਬੀ ਗਾਇਕ ਬੀ ਪਰਾਕ ਵੱਲੋਂ ਵੀ ਮਨ ਭਰਿਆ ਗੀਤ ਨਾਲ ਆਪਣੀ ਗਾਇਕੀ ਦੇ ਸਫਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਪਹਿਲਾਂ ਉਹ ਇੱਕ ਸੰਗੀਤ ਨਿਰਮਾਤਾ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰ ਚੁੱਕੇ ਸਨ। ਉਹਨਾਂ ਨੇ ਆਪਣੇ ਪਿਤਾ ਜੀ ਨੂੰ ਯਾਦ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੂੰ ਹਮੇਸ਼ਾ ਯਾਦ ਕਰਦਾ ਰਹਾਂਗਾ।
Previous Post1 ਜਨਵਰੀ ਤੋਂ ਨਾਈਟ ਕਰਫਿਊ ਲਗਾਉਣ ਦਾ ਏਥੇ ਹੋ ਗਿਆ ਐਲਾਨ – ਹੋ ਜਾਵੋ ਸਾਵਧਾਨ
Next Postਅਮਰੀਕਾ ਤੋਂ ਵੀਜੇ ਬਾਰੇ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ – ਇੰਡੀਆ ਵਾਲਿਆਂ ਚ ਛਾਈ ਖੁਸ਼ੀ