ਚੰਨੀ ਸਰਕਾਰ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਲਗਾ ਦਿੱਤਾ ਇਹ ਵੱਡਾ ਝਟੱਕਾ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋ ਆਪਣੇ ਅਹੁੱਦੇ ਤੋ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਜਿਥੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ-ਮੰਤਰੀ ਨਿਯੁਕਤ ਕਰ ਦਿੱਤਾ ਗਿਆ। ਉੱਥੇ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਕੀਤਾ ਗਿਆ ਸੀ। ਜਿਨ੍ਹਾਂ ਵਿਚ ਮੰਤਰੀਆਂ ਨੂੰ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ। ਉੱਥੇ ਹੀ ਪਾਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਜਿੱਥੇ ਪਹਿਲਾਂ ਉਨ੍ਹਾਂ ਵੱਲੋਂ ਬੱਸ ਅੱਡੇ ਅੰਦਰ ਨਜਾਇਜ ਕਬਜ਼ਿਆ ਨੂੰ ਖਤਮ ਕੀਤਾ ਗਿਆ। ਉੱਥੇ ਹੀ ਬਿਨਾਂ ਟੈਕਸ ਤੋਂ ਚੱਲ ਰਹੀਆਂ ਬੱਸਾਂ ਉਪਰ ਸ਼ਿਕੰਜਾ ਕੱਸਿਆ ਗਿਆ ਅਤੇ ਸਰਕਾਰੀ ਬੱਸਾਂ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ। ਹੁਣ ਚੰਨੀ ਸਰਕਾਰ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਇਹ ਵੱਡਾ ਝਟਕਾ ਲਗਾ ਦਿੱਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਲਕਾ ਗਿੱਦੜਬਾਹਾ ਦੇ ਆਗੂ ਅਤੇ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਉਰਫ਼ ਡਿੰਪੀ ਢਿੱਲੋਂ ਉਪਰ ਸ਼ਿਕੰਜਾ ਕੱਸਦੇ ਹੋਏ ਉਹਨਾਂ ਦੀਆਂ ਚੱਲ ਰਹੀਆਂ 22 ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿੰਪੀ ਢਿੱਲੋਂ ਅਤੇ ਉਸ ਦੇ ਭਰਾ ਸੰਨੀ ਢਿੱਲੋਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਸਭ ਕੁਝ ਸਿਆਸਤ ਤੋਂ ਪ੍ਰੇਰਿਤ ਹੋ ਕੇ ਕੀਤਾ ਜਾ ਰਿਹਾ ਹੈ। ਉਹਨਾਂ ਦੀਆਂ 22 ਬੱਸਾਂ ਉਪਰ ਰੋਕ ਲਗਾ ਦਿੱਤੀ ਗਈ ਹੈ ਜੋ ਗਿੱਦੜਬਾਹਾ ਮੁਕਤਸਰ ਰੂਟ ਤੇ ਚਲਦੀਆਂ ਹਨ। ਉੱਥੇ ਹੀ ਉਹਨਾਂ ਦੀਆਂ ਬੱਸਾਂ ਨੂੰ ਬੰਦ ਕਰਕੇ ਇਸ ਰੂਟ ਉਪਰ ਸਾਰੀਆਂ ਸਰਕਾਰੀ ਬੱਸਾਂ ਦੇ ਸਮੇਂ ਤੈਅ ਕਰ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਇਸ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ।

ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਕੋਲ ਪਹੁੰਚ ਕਰਨ ਲਈ ਵੀ ਆਖਿਆ ਗਿਆ ਹੈ। ਢਿੱਲੋਂ ਭਰਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀਆਂ ਬੱਸਾਂ ਉਪਰ ਪਾਬੰਦੀ ਟਰਾਂਸਪੋਰਟ ਮੰਤਰੀ ਦੇ ਕਹਿਣ ਅਨੁਸਾਰ ਹੀ ਲਗਾਈ ਗਈ ਹੈ।