ਚੰਨੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪਹਿਲਾਂ ਇਹ ਕੰਮ ਕਰਨ ਦੇ ਜਾਰੀ ਕਰਤੇ ਨਿਰਦੇਸ਼ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਕਿਸਾਨ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਸੰਘਰਸ਼ ਕਰ ਰਹੇ ਹਨ। ਉਥੇ ਹੀ ਬਰਸਾਤ ਦੇ ਮੌਸਮ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਬਰਸਾਤ ਕਾਰਨ ਜਿਥੇ ਝੋਨੇ ਦੀ ਫ਼ਸਲ ਦੀ ਖਰੀਦ ਨੂੰ ਲੈ ਕੇ ਵੀ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਪਿਛਲੇ ਦਿਨੀਂ ਹੋਈ ਬਰਸਾਤ ਨੇ ਝੋਨੇ ਦੀ ਫ਼ਸਲ ਨੂੰ ਲੰਮੇ ਪਾ ਦਿੱਤਾ ਜਿਸ ਕਾਰਨ ਝੋਨੇ ਦੀ ਫਸਲ ਦੀ ਕਟਾਈ ਵਿੱਚ ਹੋਰ ਸਮਾਂ ਲੱਗ ਸਕਦਾ ਹੈ।

ਇਸ ਤਰ੍ਹਾਂ ਹੀ ਪਿਛਲੇ ਦਿਨੀਂ ਕਿਸਾਨਾਂ ਦੀ ਨਰਮੇ ਦੀ ਬਹੁਤ ਸਾਰੀ ਫਸਲ ਗੁਲਾਬੀ ਸੁੰਡੀ ਦੀ ਮਾਰ ਹੇਠ ਆਉਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਹੁਣ ਚੰਨੀ ਸਰਕਾਰ ਵੱਲੋਂ ਦੀਵਾਲੀ ਤੋ ਪਹਿਲਾ ਇਹ ਕੰਮ ਕੀਤਾ ਜਾ ਰਿਹਾ ਹੈ ਲੋਕਾਂ ਵੱਲੋਂ ਸੋਚਿਆ ਜਾ ਰਿਹਾ ਸੀ। ਜਿਸ ਬਾਰੇ ਹੁਣ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਬਹੁਤ ਸਾਰੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਨਰਮੇ ਦੀ ਫਸਲ ਦੇ ਨੁਕਸਾਨ ਦਾ ਸਭ ਤੋਂ ਪਹਿਲਾ ਮੁਆਵਜ਼ਾ ਦਿੱਤੇ ਜਾਣ ਦਾ ਭਰੋਸਾ ਦਵਾਇਆ ਹੈ।

ਜਿਸ ਲਈ ਉਹਨਾਂ ਵੱਲੋਂ ਵਿੱਤ ਕਮਿਸ਼ਨਰ ਵਿਕਾਸ ਨੂੰ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਦਿਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣ ਨੂੰ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਾਸਤੇ ਰੰਧਾਵਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਵਾਸਤੇ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਵਾਸਤੇ ਆਖ ਦਿੱਤਾ ਗਿਆ ਹੈ। ਤਾਂ ਜੋ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਸਕੇ।

ਜਿਸ ਬਾਰੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਪਹਿਲਾਂ ਹੀ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਆਦੇਸ਼ ਦਿੱਤੇ ਗਏ ਸਨ। ਉਪ ਮੁੱਖ ਮੰਤਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਨੇ ਜਿਥੇ ਨਰਮੇ ਦੀ ਫਸਲ ਉੱਪਰ ਹਮਲਾ ਕੀਤਾ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਵੀ ਕੀਤਾ ਗਿਆ ਸੀ।