ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਸਮੇਂ ਦੇ ਅਨੁਸਾਰ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਆਨਲਾਈਨ ਹੀ ਮੁਹਇਆ ਕਰਵਾਈਆ ਜਾ ਰਹੀਆਂ ਹਨ। ਜਿਸ ਸਦਕਾ ਲੋਕਾਂ ਨੂੰ ਘੱਟ ਸਮੇਂ ਦੇ ਵਿੱਚ ਹੀ ਉਹ ਸਾਰੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਸਕਣ,ਜਿਸ ਦੀ ਲੋਕਾਂ ਨੂੰ ਵਧੇਰੇ ਜ਼ਰੂਰਤ ਹੁੰਦੀ ਹੈ। ਉਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਕਈ ਯੋਜਨਾਵਾਂ ਦੇ ਵਿੱਚ ਬਦਲਾਅ ਵੀ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ, ਤੇ ਧੋਖਾਧੜੀ ਵਰਗੇ ਮਾਮਲਿਆਂ ਤੋਂ ਵੀ ਬਚਾਇਆ ਜਾ ਸਕੇ।
ਕਰੋਨਾ ਦੇ ਦੌਰ ਵਿੱਚ ਕੁਝ ਲੋਕਾਂ ਵੱਲੋਂ ਅਜਿਹੀਆਂ ਸੇਵਾਵਾਂ ਵਿੱਚ ਦੇਰੀ ਹੋਣ ਕਾਰਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦੇ ਸਮੇਂ ਸੀਮਾ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਸੀ। ਜਿਸ ਸਦਕਾ ਲੋਕ ਅਸਾਨੀ ਨਾਲ ਉਸ ਕੰਮ ਨੂੰ ਕਰਵਾ ਸਕਣ। ਹੁਣ 30 ਸਤੰਬਰ ਤੋਂ ਪਹਿਲਾਂ ਪਹਿਲਾਂ ਇਹ ਕੰਮ ਜਲਦੀ ਕਰਵਾ ਲਏ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਅਧਾਰ ਨੂੰ ਪੈਨ ਕਾਰਡ ਨਾਲ ਜੋੜੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।
ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀਆਂ ਕੁਝ ਮੁਸ਼ਕਲਾਂ ਨੂੰ ਦੇਖਦੇ ਹੋਏ ਇਸ ਸਮੇਂ ਸੀਮਾ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਅਗਰ ਜਾਰੀ ਕੀਤੇ ਗਏ ਇਸ ਸਮੇਂ ਤੱਕ ਲੋਕਾਂ ਵੱਲੋਂ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਨਾ ਕਰਵਾਇਆ ਗਿਆ ਤਾਂ ਉਨ੍ਹਾਂ ਦੇ ਆਨਲਾਈਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਲਈ ਕੇਂਦਰੀ ਪ੍ਰਤੱਖ ਟੈਕਸ ਬੋਰਡ ਵੱਲੋਂ 30 ਸਤੰਬਰ ਤੱਕ ਆਧਾਰ ਨਾਲ ਪੈਨ ਨੂੰ ਲਿੰਕ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ।
ਅਗਰ 30 ਸਤੰਬਰ ਤੱਕ ਸਾਰੇ ਨਿਵੇਸ਼ਕਾਂ ਵੱਲੋਂ ਇਹ ਕੰਮ ਨਹੀਂ ਕੀਤਾ ਜਾਂਦਾ ਤਾਂ ਪੈਨ ਸਿਸਟਮ ਕੰਮ ਕਰਨਾ ਬੰਦ ਕਰ ਦੇਵੇਗਾ ਜਿਸ ਨਾਲ ਕਈ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਏਸ ਲਈ ਹੀ ਮਾਰਕੀਟ ਰੈਗੂਲੇਟਰੀ ਸਕਿਓਰਿਟੀ ਸੈਂਟਰਲ ਬੋਰਡ ਆਫ਼ ਇੰਡੀਆ ਵੱਲੋਂ ਸਾਰੇ ਨਿਵੇਸ਼ਕਾਂ ਨੂੰ 30 ਸਤੰਬਰ 2021 ਤੋਂ ਪਹਿਲਾਂ ਪਹਿਲਾਂ ਆਪਣਾ ਆਧਾਰ ਖਾਤਾ ਨੰਬਰ ਨਿਵੇਸ਼ਕਾਂ ਨੂੰ ਯਾਦ ਕਰਵਾਇਆ ਗਿਆ ਹੈ।
Home ਤਾਜਾ ਖ਼ਬਰਾਂ ਜਲਦੀ ਨਾਲ ਕਰੋ 30 ਸਤੰਬਰ ਤੋਂ ਪਹਿਲਾਂ ਪਹਿਲਾਂ ਇਹ ਕੰਮ ਫਿਰ ਕਿਤੇ ਰਗੜੇ ਨਾ ਜਾਇਓ – ਆਈ ਇਹ ਵੱਡੀ ਖਬਰ
Previous Postਪੰਜਾਬ ਚ ਇਹਨਾਂ ਸਕੂਲਾਂ ਲਈ ਹੋਇਆ ਇਹ ਐਲਾਨ – ਆਈ ਤਾਜਾ ਵੱਡੀ ਖਬਰ
Next Postਮਰਹੂਮ ਅਦਾਕਾਰ ਸਿਧਾਰਥ ਅਤੇ ਸ਼ਹਿਨਾਜ਼ ਦੇ ਵਿਆਹ ਬਾਰੇ ਪ੍ਰੀਵਾਰ ਨੇ ਕੀਤਾ ਖੁਲਾਸਾ – ਦੱਸੀ ਇਹ ਗਲ੍ਹ