ਜਿਆਦਾ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਹੋ ਗਈ ਸਖਤ – ਜਾਰੀ ਹੋ ਗਏ ਇਹ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਵੱਖ ਵੱਖ ਸੂਬਿਆਂ ਅੰਦਰ ਕਈ ਤਰਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਸੂਬਿਆਂ ਵਿੱਚ ਕਈ ਜਗਾ ਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਦੇਸ਼ ਵਿਚ ਜਿਥੇ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਲਗਾਤਾਰ ਦੇਸ਼ ਅੰਦਰ ਵੱਧ ਰਹੀ ਕਰੋਨਾ ਦੇ ਮਾਮਲਿਆਂ ਦੀ ਗਿਣਤੀ ਨੂੰ ਲੈ ਕੇ ਸੂਬਾ ਸਰਕਾਰ ਵੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਜਿਸ ਗੱਲ ਨੂੰ ਸਾਰੇ ਸੂਬਿਆਂ ਨੂੰ ਕੇਂਦਰ ਸਰਕਾਰ ਵੱਲੋਂ ਸਥਿੱਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤੇ ਲੋਕਾਂ ਦਾ ਵੱਧ ਤੋਂ ਵੱਧ ਕਰੋਨਾ ਟੈਸਟ, ਟੀਕਾਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।

ਹੁਣ ਏਥੇ ਵਧੇਰੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਹ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੇਸ਼ ਅੰਦਰ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਥੇ ਹੀ ਸਾਰੇ ਸੂਬਿਆਂ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ ਅਤੇ ਉਨ੍ਹਾਂ ਦੀ ਪੂਰੀ ਦੇਖਭਾਲ ਕੀਤੀ ਜਾ ਸਕੇ। ਉੱਥੇ ਹੀ ਸਾਰੇ ਰਾਜਾਂ ਨੂੰ ਕੇਂਦਰ ਸਰਕਾਰ ਵੱਲੋਂ ਮੈਡੀਕਲ ਆਕਸੀਜਨ ਨੂੰ ਲੈ ਕੇ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੇ ਰਾਜਾ ਕੋਲ ਘੱਟੋਂ ਘੱਟ 48 ਘੰਟਿਆਂ ਲਈ ਲੋੜੀਂਦਾ ਮੈਡੀਕਲ ਆਕਸੀਜਨ ਦਾ ਸਟਾਕ ਹੋਣਾ ਚਾਹੀਦਾ ਹੈ,ਤਾਂ ਜੋ ਕਰੋਨਾ ਦੇ ਦੌਰਾਨ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ ਨਾ ਹੋ ਸਕੇ।

ਕਰੋਨਾ ਦੇ ਕੇਸ ਵਧਣ ਦੇ ਕਾਰਨ ਆਕਸੀਜਨ ਸਲੰਡਰ ਦੀ ਸੂਚੀ ਬਣਾਈ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਤਾਂ ਜੋ ਪਹਿਲਾਂ ਤੋ ਹੀ ਸਲੰਡਰ ਨੂੰ ਭਰ ਕੇ ਰੱਖੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

ਉਥੇ ਹੀ ਆਖਿਆ ਗਿਆ ਹੈ ਕਿ ਆਕਸੀਜਨ ਪਲਾਂਟਾਂ ਨੂੰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਰੱਖਿਆ ਜਾਵੇ ਤਾਂ ਜੋ ਜ਼ਰੂਰਤ ਪੈਣ ਤੇ ਇਸ ਦੇ ਸਹੀ ਰੱਖ ਰਖਾਵ ਦੇ ਕਾਰਨ ਸਹੀ ਕਦਮ ਚੁੱਕੇ ਜਾ ਸਕਣ। ਉਥੇ ਹੀ ਸਿਹਤ ਵਿਭਾਗ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਆਕਸੀਜਨ ਟੈਂਕੀਆਂ ਨੂੰ ਪੂਰੀ ਤਰਾ ਭਰਿਆ ਜਾਣਾ ਚਾਹੀਦਾ ਹੈ। ਤਾਂ ਜੋ ਮਰੀਜਾਂ ਨੂੰ ਨਿਰਵਿਘਨ ਆਕਸੀਜਨ ਦੀ ਸਪਲਾਈ ਦਿੱਤੀ ਜਾ ਸਕੇ।