ਜਿਥੇ ਦਿੱਲੀ ਦੇ ਮੰਤਰੀ ਨੇ ਮਾਰਿਆ ਸੀ ਛਾਪਾ CM ਚੰਨੀ ਨੇ ਅਚਾਨਕ ਓਥੋਂ ਲਾਈਵ ਹੋ ਕੇ ਕੀਤਾ ਇਹ ਵੱਡਾ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਥੇ ਇਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਸਰੇ ਤੇ ਤੰਜ ਕੱਸੇ ਜਾ ਰਹੇ ਹਨ ਅਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਵਿਰੋਧੀ ਪਾਰਟੀਆਂ ਨੂੰ ਵੀ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਜਿੱਥੇ ਇੱਕ ਦੂਜੇ ਦੀਆਂ ਕਮੀਆਂ ਪੇਸ਼ੀਆਂ ਲੋਕਾਂ ਅੱਗੇ ਪੇਸ਼ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਾਂਗਰਸ ਵੱਲੋਂ ਚੋਣ ਰੈਲੀਆਂ ਕੀਤੀਆਂ ਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਹੁਣ ਇੱਥੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਛਾਪਾ ਮਾਰਿਆ ਗਿਆ ਸੀ ਉਥੇ ਮੁੱਖ ਮੰਤਰੀ ਚੰਨੀ ਵੱਲੋਂ ਲਾਈਵ ਹੋ ਕੇ ਇਹ ਵੱਡਾ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ-ਵੱਖ ਜਗ੍ਹਾ ਦਾ ਦੌਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਉਸ ਪਿੰਡ ਦੇ ਸਕੂਲ ਦਾ ਦੌਰਾ ਵੀ ਕੀਤਾ ਗਿਆ ਹੈ ਜਿਥੇ ਬੀਤੇ ਦਿਨੀਂ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਸੂਬਾ ਸਰਕਾਰ ਦੇ ਕੀਤੇ ਗਏ ਕਾਰਜਾਂ ਨੂੰ ਲੈ ਕੇ ਸਵਾਲ ਚੁੱਕਿਆ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਇਸ ਪਿੰਡ ਦੇ ਸਕੂਲ ਦਾ ਦੌਰਾ ਕੀਤਾ ਗਿਆ ਸੀ ਉੱਥੇ ਹੀ ਉਸ ਪਿੰਡ ਮਕੜੌਨਾ ਕਲਾਂ ਦੇ ਸਕੂਲ ਦਾ ਦੌਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਦੱਸਿਆ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਵੱਲੋਂ ਸਕੂਲ ਦੇ ਇੱਕ ਸਟੋਰ ਰੂਮ ਨੂੰ ਦਿਖਾ ਕੇ ਸਰਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਦ ਕਿ ਇਸ ਸਕੂਲ ਵਿੱਚ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਜਿਥੇ ਲਾਇਬਰੇਰੀ, ਕੰਪਿਊਟਰ ਲੈਬ, ਸਕੂਲ ਵਿੱਚ ਇੱਕ ਵਧੀਆ ਬੁਨਿਆਦੀ ਢਾਂਚਾ ਅਤੇ ਆਨਲਾਈਨ ਪੜ੍ਹਾਈ ਦੀਆਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਜਿਸ ਵਿੱਚ ਆਧੁਨਿਕ ਪ੍ਰੋਜੈਕਟਰ ਰੂਮ ਵੀ ਸ਼ਾਮਲ ਹੈ।

ਇਹ ਸਭ ਕੁਝ ਮੁੱਖ ਮੰਤਰੀ ਚੰਨੀ ਵੱਲੋਂ ਲਾਈਵ ਹੋ ਕੇ ਵਿਖਾਇਆ ਗਿਆ ਹੈ ਜਿਥੇ ਉਨ੍ਹਾਂ ਦੱਸਿਆ ਕਿ ਇਸ ਸਕੂਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਪਹਿਲਾਂ ਜਾਰੀ ਕੀਤੀ ਗਈ ਹੈ ਅਤੇ 70 ਲੱਖ ਰੁਪਏ ਦੀ ਐਸਟਰੋਟਰਫ ਵੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਹ ਸਭ ਕੁਝ ਉਸ ਸਮੇਂ ਕੀਤਾ ਗਿਆ ਜਦੋਂ ਉਹ ਆਪਣੀ ਪੈਦਲ ਯਾਤਰਾ ਦੌਰਾਨ ਤੋਂ ਸ੍ਰੀ ਚਮਕੌਰ ਸਾਹਿਬ ਜਾ ਰਹੇ ਸਨ।