ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਪੂਰਾ ਵਿਸ਼ਵ ਕਰੋਨਾ ਦੀ ਚਪੇਟ ਵਿਚ ਆਇਆ ਹੋਇਆ ਹੈ। ਉਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਇਜਾਫਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬੇ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਕਤੀ ਵਧਾਉਣ ਦੇ ਅਧਿਕਾਰ ਦੇ ਦਿੱਤੇ ਹਨ। ਜਿੱਥੇ ਪੰਜਾਬ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖਤੀ ਵਧਾਈ ਗਈ ਹੈ ਅਤੇ ਅੱਜ 15 ਮਈ ਤੱਕ ਤਾਲਾਬੰਦੀ ਵੀ ਕਰ ਦਿੱਤੀ ਗਈ ਹੈ। ਉਥੇ ਹੀ ਪੱਛਮੀ ਬੰਗਾਲ ਵਿਚ ਹੋਈਆਂ ਚੋਣਾਂ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਕਰੋਨਾ ਦੇ ਦੌਰ ਵਿੱਚ ਵੀ ਕਈ ਰਾਜਾਂ ਵਿੱਚ ਵੋਟਾਂ ਪਈਆਂ ਸਨ।
ਅੱਜ ਸਭ ਦੀਆਂ ਨਜ਼ਰਾਂ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਉੱਪਰ ਟਿਕੀਆਂ ਹੋਈਆਂ ਸਨ। ਜਿੱਤ ਦਾ ਝੰਡਾ ਗੱਡਣ ਤੋਂ ਬਾਅਦ ਮਮਤਾ ਬੈਨਰਜੀ ਨੇ ਸਾਰੇ ਦੇਸ਼ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਪੱਛਮੀ ਬੰਗਾਲ ਤੇ ਵਿਚ ਤਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਵੱਲੋਂ ਤੀਜੀ ਵਾਰ ਸੂਬੇ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਗਈ ਹੈ। ਪੱਛਮੀ ਬੰਗਾਲ ਵਿਚ ਜਿੱਥੇ ਭਾਜਪਾ ਦੀ ਹਾਰ ਹੋਈ ਹੈ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਮਤਾ ਬੈਨਰਜੀ ਨੂੰ ਮੁੜ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਗਈ ਹੈ। ਮਮਤਾ ਬੈਨਰਜੀ ਵੱਲੋਂ ਜਿਥੇ ਮੁੱਖ ਮੰਤਰੀ ਬਣਨ ਤੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ।
ਉਥੇ ਹੀ ਉਨ੍ਹਾਂ ਵੱਲੋਂ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੇ ਗਏ ਐਲਾਨ ਦੇ ਸਭ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ 221 ਸੀਟਾਂ ਉਪਰ ਜਿੱਤ ਦੀ ਉਮੀਦ ਕੀਤੀ ਗਈ ਸੀ। ਉਥੇ ਹੀ ਉਹ ਭਾਰੀ ਵੋਟਾਂ ਦੇ ਫਰਕ ਨਾਲ ਆਪਣੀ ਜਿੱਤ ਨੂੰ ਕਾਇਮ ਰੱਖਣ ਵਿਚ ਕਾਮਯਾਬ ਹੋਏ ਹਨ। ਉਨ੍ਹਾਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਦੇ ਦੌਰ ਵਿੱਚ 140 ਕਰੋੜ ਲੋਕਾਂ ਨੂੰ ਮੁਫ਼ਤ ਵੈਕਸੀਨ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਰੋਨਾ ਦੇ ਨਿਕਲਣ ਦੇ ਬਾਦ ਕਾਮਯਾਬੀ ਦਾ ਜਸ਼ਨ ਮਨਾਏ ਜਾਣ ਦੀ ਗੱਲ ਆਖੀ ਹੈ।
ਉੱਥੇ ਹੀ ਉਹਨਾਂ ਨੇ ਸਹੁੰ ਚੁੱਕ ਸਮਾਗਮ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੀਤੇ ਜਾਣ ਬਾਰੇ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਬਹੁਤ ਸਾਰੇ ਲੋਕ ਕਰੋਨਾ ਤੋਂ ਪ੍ਰਭਾਵਤ ਹਨ। ਇਸ ਲਈ ਉਨ੍ਹਾਂ ਵੱਲੋਂ ਆਪਣੇ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਰ ਦੇਸ਼ ਦੇ ਲੋਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਨਹੀਂ ਮਿਲੇਗੀ ਤਾਂ ਉਹ ਗਾਂਧੀ ਮੂਰਤੀ ਦੇ ਬਾਹਰ ਪ੍ਰਦਰਸ਼ਨ ਕਰਨਗੇ।
Previous Postਪੰਜਾਬ : 16 ਸਾਲਾਂ ਦੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ
Next Postਇੰਡੀਆ ਵਾਲਿਆਂ ਲਈ 31 ਮਈ ਤੱਕ ਲਈ ਕਰਤਾ ਮੋਦੀ ਸਰਕਾਰ ਨੇ ਇਹ ਐਲਾਨ – ਤਾਜਾ ਵੱਡੀ ਖਬਰ