ਜੇ ਕਨੇਡਾ ਜਾਣਾ ਚਾਹੁੰਦੇ ਹੋ ਤਾਂ ਹੁਣ ਹੈ ਸੁਨਹਿਰੀ ਮੌਕਾ ਵੀਜਾ ਲਗਵਾਉਣ ਦਾ – ਵੀਜ਼ਿਆਂ ਦੀ ਰਫਤਾਰ ਹੋਈ ਤੇਜ

ਆਈ ਤਾਜ਼ਾ ਵੱਡੀ ਖਬਰ 

ਪਿਛਲੇ 2 ਸਾਲਾਂ ਦੌਰਾਨ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਵਿਦੇਸ਼ ਜਾਣ ਵਿੱਚ ਵੀ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆਈਆਂ ਹਨ ਕਿਉਂਕਿ ਕਰੋਨਾ ਦੇ ਸਮੇਂ ਹਵਾਈ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਕੁਝ ਖਾਸ ਸਮਝੌਤੇ ਦੇ ਤਹਿਤ ਹੀ ਕੁਝ ਖਾਸ ਦੇਸ਼ਾਂ ਲਈ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਸੀ। ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਵਿਦੇਸ਼ ਜਾਣ ਵਾਲੇ ਲੋਕਾਂ ਦਾ ਸੁਪਨਾ ਵੀ ਪੂਰਾ ਨਹੀਂ ਹੋ ਸਕਿਆ ਸੀ। ਕਿਉਂਕਿ ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਉਥੇ ਹੀ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਵਾਪਸ ਪਰਤਣ ਦੀ ਇਜਾਜ਼ਤ ਦਿੱਤੀ ਗਈ ਸੀ।

ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਵੀ ਆਪਣੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣੀ ਪਈ ਸੀ। ਹੁਣ ਕੈਨੇਡਾ ਜਾਣ ਵਾਲਿਆਂ ਲਈ ਵੀਜ਼ਾ ਲਗਵਾਉਣ ਵਾਸਤੇ ਸੁਨਹਿਰੀ ਮੌਕਾ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਜਾਣ ਵਾਸਤੇ ਜਿੱਥੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਆਈਲੈਟਸ ਦਾ ਟੈਸਟ ਦਿੱਤਾ ਜਾਂਦਾ ਹੈ। ਉੱਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਭਾਰੀ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ ਇਸ ਕਾਰਨ ਉਨ੍ਹਾਂ ਦੇ ਆਈਲੈਟਸ ਦੇ ਟੈਸਟ ਦੀ ਵੈਲੇਡਿਟੀ ਵੀ ਖਤਮ ਹੋ ਗਈ ਹੈ।

ਉਥੇ ਹੀ ਕੁਝ ਲੋਕਾਂ ਦੇ ਕੇਸ ਵਿੱਚ ਉਨ੍ਹਾਂ ਨੂੰ ਰਿਫਿਊਜਲ ਦਾ ਸਾਹਮਣਾ ਵੀ ਕਰਨਾ ਪਿਆ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਜਿੱਥੇ ਕਰੋਨਾ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ ਉਥੇ ਹੀ ਇਮੀਗ੍ਰੇਸ਼ਨ ਨੀਤੀਆਂ ਵੱਲ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਸਪਾਊਸ ਕੇਸ ਦਰ ਜਲਦ ਸ਼ੁਰੂ ਕੀਤੀ ਜਾ ਰਹੀ ਹੈ।

ਉਥੇ ਹੀ ਕਨੇਡਾ ਰਫਿਊਜ ਹੋ ਚੁੱਕੇ ਵਿਦਿਆਰਥੀਆਂ ਨੂੰ ਵੀ ਮੌਕਾ ਦਿੱਤਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਹੁਣ ਵਿਦਿਆਰਥੀਆਂ ,ਟੂਰਿਸਟ , ਅਤੇ ਸਪਾਊਸ ਵੀਜ਼ੇ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਤਾਂ ਜੋ ਹੋਣਹਾਰ ਵਿਦਿਆਰਥੀ ਉਨ੍ਹਾਂ ਦੇ ਦੇਸ਼ ਵਿੱਚ ਆ ਕੇ ਦੇਸ਼ ਵਿਚ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰ ਸਕਣ। ਇਸ ਲਈ ਕੈਨੇਡਾ ਸਰਕਾਰ ਵੱਲੋਂ ਨਵੇਂ ਵਰਕਰਸ ਨੂੰ ਲਿਆਉਣ ਵਾਸਤੇ ਨੌਕਰੀਆ ਦਿੱਤੇ ਜਾਣ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ।