ਜੇਲ ਚ ਬੰਦ ਰਾਮ ਰਹੀਮ ਬਾਰੇ ਆਈ ਵੱਡੀ ਮਾੜੀ ਖਬਰ, ਲਗਿਆ ਇਹ ਝਟਕਾ

ਆਈ ਤਾਜ਼ਾ ਵੱਡੀ ਖਬਰ 

ਵੱਖ-ਵੱਖ ਸੰਸਥਾਵਾਂ ਕਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ ਉਥੇ ਹੀ ਮਰੀਜ਼ਾਂ ਲਈ ਆਕਸੀਜਨ ਦੇ ਲੰਗਰ ਤੱਕ ਲਗਾ ਦਿੱਤੇ ਗਏ ਸਨ। ਇਸ ਮੁਸ਼ਕਲ ਦੀ ਘੜੀ ਵਿੱਚ ਅਜਿਹੀਆਂ ਸੰਸਥਾਵਾਂ ਕਿਸੇ ਮਸੀਹਾ ਤੋਂ ਘੱਟ ਸਾਬਤ ਨਹੀਂ ਹੋਈਆ। ਇਸ ਤਰ੍ਹਾਂ ਕਿਸਾਨੀ ਸੰਘਰਸ਼ ਦੇ ਵਿੱਚ ਵੀ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਸੀ ਕਿਉਂਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਸੰਘਰਸ਼ ਕਰਦੇ ਰਹੇ। ਜਿੱਥੇ ਅਜਿਹੀਆਂ ਸੰਸਥਾਵਾਂ ਚਰਚਾ ਦਾ ਵਿਸ਼ਾ ਬਣਦੀਆਂ ਹਨ ਉਥੇ ਹੀ ਕੁਝ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਅਜਿਹੇ ਕਾਂਡ ਕੀਤੇ ਜਾਂਦੇ ਹਨ ਜਿਸ ਨਾਲ ਉਹ ਸੰਸਥਾਵਾਂ ਚਰਚਾ ਵਿਚ ਆ ਜਾਂਦੀਆਂ ਹਨ।

ਹੁਣ ਜੇਲ ਵਿੱਚ ਬੰਦ ਰਾਮ ਰਹੀਮ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਝਟਕਾ ਲਗਾ ਹੈ। ਕੁਝ ਸਮੇਂ ਤੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਖ ਵੱਖ ਦੋਸ਼ਾਂ ਦੇ ਤਹਿਤ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉੱਥੇ ਹੀ ਉਹਨਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੰਦੀਆਂ ਹਨ। ਹੁਣ ਇੱਕ ਵਾਰ ਫਿਰ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਉਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ਜਾਰੀ ਕੀਤੇ ਗਏ ਹਨ।

ਜਾਣਕਾਰੀ ਸਾਹਮਣੇ ਆਈ ਹੈ ਕਿ ਅਸੀਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ਼ ਬੇਅਦਬੀ ਨੂੰ ਲੈ ਕੇ ਜ਼ਿਲ੍ਹਾ ਫਰੀਦਕੋਟ ਅਧੀਨ ਆਉਣ ਵਾਲੇ ਥਾਣਾ ਬਾਜਾਖਾਨਾ ਵਿੱਚ ਦੋ ਕੇਸ ਉਹਨਾਂ ਦੇ ਖਿਲਾਫ ਦਰਜ ਕੀਤੇ ਗਏ ਹਨ। ਉੱਥੇ ਹੀ ਇਸ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਗੁਰਮੀਤ ਰਾਮ ਰਹੀਮ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ 4 ਮਈ ਲਈ ਅਦਾਲਤ ਵੱਲੋਂ ਜਾਰੀ ਕਰ ਦਿੱਤੇ ਗਏ ਹਨ।

ਜਿੱਥੇ ਕਿ ਕੁਨੈਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਐਸ ਆਈ ਟੀ ਵੱਲੋਂ ਮਾਣਯੋਗ ਅਦਾਲਤ ਵਿਚ ਅਰਜ਼ੀ ਦੇ ਕੇ ਕੀਤੀ ਗਈ ਸੀ। ਉਥੇ ਹੀ ਅਦਾਲਤ ਵੱਲੋਂ ਹੁਣ ਇਹ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਐਸ ਆਈ ਟੀ ਵੱਲੋਂ ਬੇਅਦਬੀ ਦੇ ਮਾਮਲੇ ਵਿਚ ਪ੍ਰੋਡਕਸ਼ਨ ਵਰੰਟ ਦੇ ਜ਼ਰੀਏ ਡੇਰਾ ਮੁਖੀ ਕੋਲੋਂ ਪੁੱਛਗਿਛ ਕੀਤੀ ਜਾਵੇਗੀ। ਇਹ ਪੁੱਛ ਪੜਤਾਲ ਉਨ੍ਹਾਂ ਵੱਲੋਂ ਉਸ ਜੇਲ ਵਿੱਚ ਹੀ ਕੀਤੀ ਜਾਵੇਗੀ ਜਿੱਥੇ ਉਹ ਇਸ ਸਮੇਂ ਬੰਦ ਹਨ।