ਜੇਲ ਚ ਬੰਦ ਰਾਮ ਰਹੀਮ ਲਈ ਹੁਣ ਸੁਪਰੀਮ ਕੋਰਟ ਚੋਂ ਆਈ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਆਏ ਦਿਨੀ ਸੁਰਖੀਆਂ ਦੇ ਵਿੱਚ ਰਹਿੰਦੇ ਹਨ l ਉਹਨਾਂ ਨੂੰ ਜੇਲ ‘ਚੋਂ ਮਿਲਣ ਵਾਲੀ ਫਰਲੋ ਤੇ ਪੈਰੋਲ ਨੂੰ ਲੈ ਕੇ ਜਿੱਥੇ ਸਿਆਸਤ ਅਕਸਰ ਗਰਮਾਈ ਰਹਿੰਦੀ ਹੈ, ਉਥੇ ਹੀ SGPC ਦੇ ਵੱਲੋਂ ਵੀ ਵੱਡੇ ਸਵਾਲ ਚੁੱਕੇ ਜਾਂਦੇ ਹਨ। ਇਸੇ ਵਿਚਾਲੇ ਜੇਲ ਵਿੱਚ ਬੰਦ ਰਾਮ ਰਹੀਮ ਦੇ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹੋਰ ਜ਼ਿਆਦਾ ਵਧਦੀਆਂ ਹੋਈਆਂ ਦਿਖਾਈ ਦਿੰਦੀਆਂ ਹੋਈਆਂ ਹਨ, ਕਿਉਂਕਿ ਹੁਣ ਅਦਾਲਤ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ l
ਉਧਰ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ‘ਚ ਬਰੀ ਕੀਤੇ ਜਾਣ ਦੇ ਮਾਮਲੇ ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ । ਜਾਣਕਾਰੀ ਵਾਸਤੇ ਦੱਸ ਦਈਏ ਕਿ ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ‘ਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਚ CBI ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਬਾਅਦ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਚ ਰਾਮ ਰਹੀਮ ਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ। ਉਧਰ ਕਤਲ ਕੇਸ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਹਾਈਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ । ਇਸ ਸਬੰਧ ‘ਚ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ‘ਚ ਜਵਾਬ ਮੰਗਿਆ ਗਿਆ । ਸੋ ਰਾਮ ਰਹੀਮ ਦੇ ਨਾਲ ਜੁੜੀ ਹੋਈ ਵੱਡੀ ਖਬਰ ਸਾਂਝੀ ਕੀਤੀ ਗਈ । ਰਾਮ ਰਹੀਮ ਇਸ ਸੁਨਾਰੀਆ ਜੇਲ ਦੇ ਵਿੱਚ ਬੰਦ ਹਨ l ਉਹਨਾਂ ਉੱਪਰ ਬਹੁਤ ਸਾਰੇ ਸੰਗੀਨ ਜੁਰਮਾ ਵਿੱਚ ਦੋਸ਼ੀ ਪਾਏ ਗਏ ਹਨ। ਪਰ ਉਨਾਂ ਦੀ ਪੈਰੋਲ ਤੇ ਫਰਲੋ ਨੂੰ ਲੈ ਕੇ ਆਏ ਦਿਨੀ ਵਿਵਾਦ ਛੜਿਆ ਰਹਿੰਦਾ ਹੈ ਤੇ ਇਸੇ ਵਿਚਾਲੇ ਹੁਣ ਅਦਾਲਤ ਦੇ ਵੱਲੋਂ ਵੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।