ਆਈ ਤਾਜਾ ਵੱਡੀ ਖਬਰ
ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਫਰਲੋ ਤੋਂ ਬਾਅਦ ਹੁਣ ਲਗਾਤਾਰ ਇਸਦਾ ਵਿਰੋਧ ਹੋ ਰਿਹਾ ਹੈ । ਹਾਲਾਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਸਿਆਸੀ ਲੀਡਰਾਂ ਦੇ ਵੱਲੋਂ ਇਸ ਫਰਲੋ ਦਾ ਵਿਰੋਧ ਕੀਤਾ ਜਾ ਰਿਹਾ ਸੀ । ਇਸੇ ਵਿਚਕਾਰ ਹੁਣ ਰਾਮ ਰਹੀਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਮਾਮਲੇ ਵਿਚ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ । ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਇੱਕੀ ਦਿਨਾਂ ਦੀ ਫਰਲੋ ਜੋ ਕਿ ਅਠਾਈ ਫਰਵਰੀ ਨੂੰ ਹੋਵੇਗੀ ।
ਲਗਾਤਾਰ ਰਾਮ ਰਹੀਮ ਨੂੰ ਦਿੱਤੀ ਫਰਲੋ ਦਾ ਵਿਰੋਧ ਹੋ ਰਿਹਾ ਸੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਫਰਲੋ ਦਿੱਤੀ ਗਈ ਸੀ ਇਸ ਮਾਮਲੇ ਨੂੰ ਸਿਆਸੀ ਤੌਰ ਤੇ ਵੇਖਿਆ ਜਾ ਰਿਹਾ ਸੀ । ਜਿਸ ਦੇ ਚੱਲਦੇ ਇਹ ਮਾਮਲਾ ਕੋਰਟ ਤੱਕ ਪਹੁੰਚਿਆ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਦੇ ਕੋਲੋਂ ਇਸ ਬਾਬਤ ਜਵਾਬ ਮੰਗਿਆ ਸੀ , ਕਿ ਆਖ਼ਰ ਰਾਮ ਰਹੀਮ ਨੂੰ ਕਿਨ੍ਹਾਂ ਕਾਰਨਾਂ ਕਾਰਨ ਇਹ ਪਰਲੋ ਦਿੱਤੀ ਗਈ ਹੈ । ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਈ ਸੀ ਤੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਹਾਰਡ ਕੌਰ ਅਪਰਾਧੀ ਮੰਨਿਆ ਜਾਣਾ ਚਾਹੀਦਾ ਹੈ ਜਾਂ ਨਹੀਂ, ਇਸ ਤੇ ਬੁੱਧਵਾਰ ਨੂੰ ਹਾਈ ਕੋਰਟ ਦੇ ਵਿੱਚ ਬਹਿਸ ਹੋਈ ਸੀ।
ਜਿਸ ਤੋਂ ਬਾਅਦ ਹੁਣ ਹਰਿਆਣਾ ਹਾਈ ਕੋਰਟ ਦੇ ਵੱਲੋਂ ਰਾਮ ਰਹੀਮ ਦੀ ਫਰਲੋ ਮਾਮਲੇ ਤੇ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਰਾਮ ਰਹੀਮ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਜੇਲ੍ਹ ਕੱਟ ਰਹੇ ਹਨ । ਉਨ੍ਹਾਂ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ ਵੀਹ ਸਾਲਾਂ ਦੀ ਕੈਦ , ਇਸ ਤੋਂ ਇਲਾਵਾ ਪੱਤਰਕਾਰ ਛਤਰਪਤੀ ਅਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਹੋਈ ਹੈ ।
ਜਿਸ ਕਾਰਨ ਉਨ੍ਹਾਂ ਨੂੰ ਦਿੱਤੀ ਗਈ ਇੱਕੀ ਦਿਨਾਂ ਦੀ ਫਰਲੋ ਨੂੰ ਲੈ ਕੇ ਹੁਣ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਹਰਿਆਣਾ ਪੰਜਾਬ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ।
Previous Postਬਿਕਰਮ ਮਜੀਠੀਆ ਲਈ ਆ ਗਈ ਇਹ ਵੱਡੀ ਮਾੜੀ ਖਬਰ – ਲੱਗ ਗਿਆ ਹੁਣ ਇਹ ਵੱਡਾ ਝੱਟਕਾ
Next Postਅਮਰੀਕਾ ‘ਚ ਪੰਜਾਬੀ ਡਰਾਈਵਰ ਬਾਰੇ ਆਈ ਅਜਿਹੀ ਵੱਡੀ ਖਬਰ ਸਭ ਰਹਿ ਗਏ ਹੈਰਾਨ