ਟਰੂਡੋ ਨੇ ਪਾਰਟੀ ਨੂੰ 2025 ਤੱਕ ਬਣਾਏ ਰੱਖਣ ਲਈ ਸੱਤਾ ‘ਚ ਵਿਰੋਧੀ ਦਲ ਨਾਲ ਕੀਤਾ ਸਮਝੌਤਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉੱਥੇ ਹੀ ਲੋਕਾਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਬਹੁਤ ਸਾਰੇ ਵਿਦਿਆਰਥੀ ਉੱਚ ਵਿਦਿਆ ਹਾਸਲ ਕਰਨ ਲਈ ਕੈਨੇਡਾ ਜਾ ਰਹੇ ਹਨ। ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਈ ਲੋਕਾਂ ਨੂੰ ਕਰਨਾ ਪਿਆ ਹੈ ਅਤੇ ਯਾਤਰੀਆਂ ਨੂੰ ਕੈਨੇਡਾ ਜਾਣ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਉਥੇ ਹੀ ਕੈਨੇਡਾ ਸਰਕਾਰ ਵੱਲੋਂ ਵੀ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਕੈਨੇਡਾ ਵਿਚ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਗਾਤਾਰ ਪ੍ਰਧਾਨ ਮੰਤਰੀ ਬਣੇ ਹੋਏ ਹਨ ਉਥੇ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਇਮੀਗਰੇਸ਼ਨ ਨੀਤੀਆਂ ਨੂੰ ਲੈ ਕੇ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।

ਜਿੱਥੇ ਹੁਣ ਵੀਜ਼ਾ ਦਰ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕੈਨੇਡਾ ਆਉਣ ਵਾਲੇ ਯਾਤਰੀਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਹੁਣ ਕੈਨੇਡਾ ਸਰਕਾਰ ਵੱਲੋਂ 2025 ਤੱਕ ਬਣੇ ਰਹਿਣ ਵਾਸਤੇ ਟਰੂਡੋ ਵੱਲੋਂ ਇਹ ਜੁਗਾੜ ਲਗਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਲਿਬਰਲ ਪਾਰਟੀ ਨੇ ਆਪਣੇ ਵਿਰੋਧੀ ਦਲ ਨਿਊ ਡੈਮੋਕ੍ਰੇਟਿਕ ਪਾਰਟੀ ਨਾਲ ਮੰਗਲਵਾਰ ਨੂੰ ਸਮਝੌਤਾ ਕੀਤਾ ਹੈ। ਉਥੇ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ 2025 ਤੱਕ ਸੱਤਾ ਵਿੱਚ ਰਹਿ ਸਕਦੇ ਹਨ।

ਜਿੱਥੇ ਉਨ੍ਹਾਂ ਵੱਲੋਂ ਦੂਸਰੀ ਪਾਰਟੀ ਨਾਲ ਸਮਝੌਤਾ ਕਰ ਲਿਆ ਗਿਆ ਹੈ ਉਥੇ ਹੀ ਨਿਊ ਡੈਮੋਕ੍ਰੇਟਿਕ ਪਾਰਟੀ ਲਿਬਰਲ ਪਾਰਟੀ ਨੂੰ ਸਮਰਥਨ ਕਰੇਗੀ। ਉਥੇ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਵਿੱਚ ਡੈਮੋਕ੍ਰੇਟਿਕ ਪਾਰਟੀ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਹੋਵੇਗਾ। ਸਤੰਬਰ ਵਿਚ ਜਿੱਥੇ ਦੁਬਾਰਾ ਜਿੱਤ ਦਰਜ ਕੀਤੀ ਗਈ ਸੀ। ਉੱਥੇ ਹੀ ਹੁਣ ਇਹ ਸਰਕਾਰ ਬਹੁਮਤ ਸਾਬਤ ਕਰਨ ਲਈ ਸੰਸਦ ਵਿੱਚ ਅਸਫਲ ਰਹੀ ਸੀ। ਜਿਸ ਤੋਂ ਬਾਅਦ ਲਿਬਰਲ ਪਾਰਟੀ ਵੱਲੋਂ ਨਿਊ ਡੈਮੋਕ੍ਰੇਟਿਕ ਪਾਰਟੀ ਨਾਲ ਸਮਝੌਤਾ ਕਰ ਲਿਆ ਗਿਆ ਹੈ।

ਜਿਸ ਵੱਲੋਂ ਹੁਣ ਕੈਨੇਡਾ ਦੇ ਲੋਕਾਂ ਲਈ ਕੰਮ ਕੀਤਾ ਜਾਵੇਗਾ ਅਤੇ ਬਜਟ ਪੇਸ਼ ਕੀਤਾ ਜਾਵੇਗਾ। ਉਥੇ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਖਿਆ ਗਿਆ ਹੈ ਕਿ ਖੱਬੇ ਪੱਖੀ ਪਾਰਟੀ ਐਨਡੀਪੀ ਦਵਾਈਆਂ ਅਤੇ ਦੰਦਾਂ ਦੀ ਦੇਖਭਾਲ ਯੋਜਨਾ ਦੇ ਬਦਲੇ ਲਿਬਰਲ ਪਾਰਟੀ ਦਾ ਸਹਿਯੋਗ ਕਰੇਗੀ। ਅਤੇ ਹੁਣ ਲਿਬਰਲ ਸਰਕਾਰ ਵੱਲੋਂ ਅਨਿਸ਼ਚਿਤ ਸਮੇਂ ਵਿੱਚ ਆਪਣੀ ਸਰਕਾਰ ਨਾਲ ਸਥਿਰਤਾ ਨਾਲ ਕੰਮ ਕੀਤਾ ਜਾ ਸਕੇਗਾ।