ਤਾਜਾ ਵੱਡੀ ਖਬਰ
ਦੇਸ਼ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਹਾਲਾਤ ਬੇਹੱਦ ਚਿੰਤਤ ਬਣੇ ਹੋਏ ਹਨ ਜਿਸ ਦਾ ਹੱਲ ਕਿਧਰੇ ਵੀ ਨਜ਼ਰ ਨਹੀਂ ਆ ਰਿਹਾ। ਕਿਉਂਕਿ ਖੇਤੀ ਅੰਦੋਲਨ ਦੇ ਵਿਚ ਜੁੜੇ ਹੋਏ ਲੋਕਾਂ ਨਾਲ ਰੋਜ਼ਾਨਾ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ ਜਿਸ ਨਾਲ ਮਾਹੌਲ ਹੋਰ ਜ਼ਿਆਦਾ ਗੰਭੀਰ ਹੋ ਰਿਹਾ ਹੈ। ਆਏ ਦਿਨ ਹੋ ਰਹੇ ਇਹਨਾਂ ਹਾਦਸਿਆਂ ਦੇ ਵਿੱਚ ਕਈ ਲੋਕ ਆਪਣੀਆਂ ਜਾਨਾਂ ਗਵਾ ਰਹੇ ਹਨ। ਹੁਣ ਤੱਕ ਖੇਤੀ ਅੰਦੋਲਨ ਨਾਲ ਸਬੰਧਤ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਅੱਜ ਇਨ੍ਹਾਂ ਦੁਖਦਾਈ ਘਟਨਾਵਾਂ ਦੇ ਵਿਚ ਇਕ ਹੋਰ ਵਾਧਾ ਹੋ ਗਿਆ।
ਜਿੱਥੇ ਮਾਨਸਾ ਤੋਂ ਆਏ ਹੋਏ ਇੱਕ ਵਿਅਕਤੀ ਦੀ ਸੜਕ ਹਾਦਸੇ ਦੇ ਦੌਰਾਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲਾ ਆਗੂ ਜੁਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਸੜਕ ਹਾਦਸੇ ਦੇ ਵਿਚ ਮਾਰਿਆ ਜਾਣ ਵਾਲਾ ਵਿਅਕਤੀ ਇਸ ਖੇਤੀ ਅੰਦੋਲਨ ਦੇ ਨਾਲ ਸਬੰਧਤ ਸੀ। ਮ੍ਰਿਤਕ ਵਿਅਕਤੀ ਦਾ ਨਾਮ ਬਬਲੀ ਸਿੰਘ ਉਰਫ ਗੁਰਜੰਟ ਸਿੰਘ ਪੁੱਤਰ ਜੀਤ ਸਿੰਘ ਸੀ ਜੋ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਦੜਾ ਦਾ ਰਹਿਣ ਵਾਲਾ ਸੀ। ਮ੍ਰਿਤਕ ਗੁਰਜੰਟ ਸਿੰਘ ਦੀ ਉਮਰ 45 ਸਾਲ ਸੀ ਅਤੇ ਉਹ ਟਿਕਰੀ ਬਾਰਡਰ ਦੇ ਨਜ਼ਦੀਕ ਪਕੌੜਾ ਚੌਂਕ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ।
ਅੱਜ ਦੁਪਹਿਰ ਤੋਂ ਬਾਅਦ ਜਦੋਂ ਉਹ ਜਥੇਬੰਦੀ ਦੀ ਸਟੇਜ ਤੋਂ ਵਾਪਸ ਆਪਣੇ ਰੈਣ ਵਸੇਰੇ ਆ ਰਿਹਾ ਸੀ ਤਾਂ ਉਸ ਨੂੰ ਰਸਤੇ ਵਿਚ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿਚ ਗੁਰਜੰਟ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਸਥਾਨਕ ਲੋਕਾਂ ਨੇ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਬਹਾਦਰਗੜ੍ਹ ਵਿਖੇ ਦਾਖਲ ਕਰਵਾ ਦਿੱਤਾ। ਇਥੇ ਗੁਰਜੰਟ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਆਪਣਾ ਦਮ ਤੋਡ਼ ਦਿੱਤਾ।
ਕਿਸਾਨ ਆਗੂ ਨੇ ਦੱਸਿਆ ਕਿ ਮ੍ਰਿਤਕ ਗੁਰਜੰਟ ਸਿੰਘ ਦੀ ਦੇਹ ਨੂੰ ਇਥੋਂ ਦੇ ਸਿਵਲ ਹਸਪਤਾਲ ਵਿਖੇ ਰੱਖਿਆ ਹੋਇਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਇਸ ਕਿਸਾਨ ਧਰਨੇ ਦੇ ਨਾਲ ਸਬੰਧਤ ਬਹੁਤ ਸਾਰੇ ਲੋਕਾਂ ਦੀ ਸੜਕ ਹਾਦਸਿਆਂ ਦੇ ਵਿਚ ਜਾਨ ਜਾ ਚੁਕੀ ਹੈ। ਇਸ ਹਾਦਸੇ ਦੇ ਕਾਰਨ ਦਿੱਲੀ ਦੀਆਂ ਸਰਹੱਦਾਂ ਉਪਰ ਧਰਨਾ ਦੇ ਰਹੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ।
Previous Postਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਸ ਦੇਸ਼ ਚੋ ਆ ਰਹੀ ਇਹ ਵੱਡੀ ਖਬਰ – ਹੋ ਸਕਦਾ ਇਹ ਕੰਮ
Next Postਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੂੰ ਲੈ ਕੇ ਹੁਣ ਕਿਸਾਨ ਸੰਘਰਸ਼ ਤੋਂ ਆ ਗਈ ਇਹ ਵੱਡੀ ਖਬਰ