ਡਾ. ਸਵੈਮਾਣ ਸਿੰਘ ਸਿੰਘ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਯੂਕ੍ਰੇਨ ਵਿੱਚ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਸ ਉਪਰ ਇਨ੍ਹਾਂ ਹਮਲਿਆਂ ਨੂੰ ਰੋਕਣ ਵਾਸਤੇ ਦਬਾਅ ਵੀ ਪਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਰੂਸ ਵੱਲੋਂ ਜਾਰੀ ਕੀਤੀ ਗਈ ਇਸ ਜੰਗ ਨੂੰ ਖਤਮ ਕੀਤਾ ਜਾ ਸਕੇ। ਅਮਰੀਕਾ ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਰੂਸ ਨੂੰ ਇਸ ਜੰਗ ਨੂੰ ਰੋਕਣ ਵਾਸਤੇ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਇਸ ਸਮੇਂ ਰੂਸ ਵੱਲੋਂ ਕੀਤੇ ਜਾ ਰਹੇ ਹਵਾਈ ਹਮਲਿਆਂ ਦੇ ਕਾਰਨ ਯੂਕਰੇਨ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਹਰ ਪਾਸੇ ਤਬਾਹੀ ਦਾ ਮੰਜ਼ਰ ਹੀ ਦਿਖਾਈ ਦੇ ਰਿਹਾ ਹੈ। ਭਾਰਤ ਸਰਕਾਰ ਵੱਲੋਂ ਜਿਥੇ ਲਗਾਤਾਰ ਆਪਣੇ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਵਿਦਿਆਰਥੀਆਂ ਨੂੰ ਭਾਰਤ ਲਿਆਂਦਾ ਜਾ ਚੁੱਕਾ ਹੈ।

ਹੁਣ ਡਾਕਟਰ ਸਵੈਮਾਣ ਸਿੰਘ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਰਚਾ ਚਾਰੇ ਪਾਸੇ ਹੋ ਰਹੀ ਹੈ। ਜਦੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਮੈਡੀਕਲ ਸਹੂਲਤਾਂ ਦੇਣ ਵਾਸਤੇ ਡਾਕਟਰ ਸਵੈਮਾਣ ਸਿੰਘ ਵੱਲੋਂ ਲਗਾਤਾਰ ਸੇਵਾਵਾਂ ਦਿੱਤੀਆਂ ਗਈਆਂ ਸਨ ਉੱਥੇ ਹੀ ਹੁਣ ਉਨ੍ਹਾਂ ਵੱਲੋਂ ਯੂਕਰੇਨ ਦੀ ਸਥਿਤੀ ਨੂੰ ਦੇਖਦੇ ਹੋਏ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਦੇ ਵਿੱਚ ਜਿਥੇ ਨਿਰਦੋਸ਼ ਲੋਕਾਂ ਦੀ ਮੌਤ ਹੋ ਰਹੀ ਹੈ ਉੱਥੇ ਹੀ ਉਨ੍ਹਾਂ ਵੱਲੋਂ ਯੂਕਰੇਨ ਜਾਣ ਦਾ ਫੈਸਲਾ ਕੀਤਾ ਗਿਆ ਹੈ। ਤਾਂ ਜੋ ਉਥੇ ਜਾ ਕੇ ਨਿਰਦੋਸ਼ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ।

ਜਿਸ ਵਾਸਤੇ ਉਨ੍ਹਾਂ ਵੱਲੋਂ ਯੂਕਰੇਨ ਦੇ ਨਾਲ ਲਗਦੇ ਦੇਸ਼ਾਂ ਦੇ ਨੌਜਵਾਨਾਂ ਨੂੰ ਵੀ ਉਹਨਾਂ ਦੀ ਮਦਦ ਵਾਸਤੇ ਗੁਹਾਰ ਲਗਾਈ ਗਈ ਹੈ। ਉਨ੍ਹਾਂ ਆਖਿਆ ਹੈ ਕਿ ਜਿਥੇ ਦੇਸ਼ ਦੀਆਂ ਸਰਕਾਰਾਂ ਵੱਲੋਂ ਆਪਣੇ ਅਨੁਸਾਰ ਬਾਕੀ ਦੇਸ਼ਾਂ ਨਾਲ ਗੱਲਬਾਤ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਥੇ ਹੀ ਸਾਨੂੰ ਵੀ ਅੱਗੇ ਆ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

ਹੁਣ ਯੂਕਰੇਨ ਦੇ ਨਾਲ ਲੱਗਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਯੂਕਰੇਨ ਦੀ ਸਥਿਤੀ ਬਾਰੇ ਵਧੇਰੇ ਜਾਣਕਾਰੀ ਨਹੀਂ ਹੈ ਇਸ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਮੈਡੀਕਲ ਸਟਾਫ਼ ਨੂੰ ਵੀ ਉਨ੍ਹਾਂ ਵੱਲੋਂ ਬੇਨਤੀ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਅਤੇ ਆਖਿਆ ਹੈ ਕਿ ਅਗਰ ਕੋਈ ਵੀ ਤੁਹਾਡਾ ਪਰਿਵਾਰਕ ਮੈਬਰ ਯੂਕਰੇਨ ਵਿੱਚ ਫਸਿਆ ਹੈ ਤਾ ਸਾਡੇ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਸੀਂ ਉਨ੍ਹਾਂ ਦੀ ਮਦਦ ਜ਼ਰੂਰ ਕਰਾਂਗੇ, ਕਿਉਂਕਿ ਮੈਂ ਖ਼ੁਦ ਯੂਕਰੇਨ ਦੀ ਸਰਹੱਦ ਵੱਲ ਜਾਵਾਂਗਾ। ਉਨ੍ਹਾਂ ਦੇ ਇਸ ਫੈਸਲੇ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।