ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੀਆਂ ਸੰਸਥਾਵਾਂ ਦੇ ਮੁਖੀ ਜਿੱਥੇ ਆਪਣੇ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਕਾਰਜਾਂ ਦੇ ਕਾਰਨ ਚਰਚਾ ਵਿੱਚ ਬਣ ਜਾਂਦੇ ਹਨ। ਅਜਿਹੀਆਂ ਸੰਸਥਾਵਾਂ ਵੀ ਚਰਚਾ ਵਿੱਚ ਬਣ ਗਈਆਂ ਸਨ ਜਿਨ੍ਹਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਜਿਹਨਾ ਸਾਰੇ ਪਰਿਵਾਰਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਸੀ। ਉਸ ਸਮੇਂ ਜਿਥੇ ਲੋਕਾਂ ਨੂੰ ਭੋਜਨ ਤੱਕ ਮੁਹਈਆ ਕਰਵਾਇਆ ਗਿਆ ਉਥੇ ਹੀ ਆਮ ਵਰਤੋਂ ਦੀਆਂ ਚੀਜ਼ਾਂ ਉਹਨਾਂ ਨੂੰ ਦਿੱਤੀਆਂ ਗਈਆਂ। ਇਸ ਤਰ੍ਹਾਂ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਅੱਗੇ ਵੱਧ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਅਤੇ ਉਨ੍ਹਾਂ ਲਈ ਲੰਗਰ ਲਗਾਏ ਗਏ।
ਹੁਣ ਡੇਰਾ ਸਿਰਸਾ ਰਾਮ ਰਹੀਮ ਨੂੰ ਲੈ ਕੇ ਬਰਗਾੜੀ ਬੇਅਦਬੀ ਕਾਂਡ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਇਸ ਸਮੇਂ ਜਿਥੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਸਾਧਵੀਆਂ ਨਾਲ ਕੀਤੇ ਗਏ ਵਿਵਹਾਰ ਦੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉੱਥੇ ਹੀ ਬੀਤੇ ਦਿਨੀਂ ਉਨ੍ਹਾਂ ਦੇ ਮੈਨੇਜਰ ਦੀ ਕੀਤੀ ਗਈ ਹੱਤਿਆ ਦੇ ਦੋਸ਼ ਵਿੱਚ ਵੀ ਉਨ੍ਹਾਂ ਸਮੇਤ ਕੁਝ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਜਿਸ ਕਾਰਨ ਹੁਣ ਰਾਮ ਰਹੀਮ ਦਾ ਜੇਲ੍ਹ ਤੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
ਇਸ ਦੌਰਾਨ ਹੀ ਪੰਜਾਬ ਵਿੱਚ 2015 ਦੌਰਾਨ ਹੋਏ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੁੱਛਗਿੱਛ ਕਰਨ ਲਈ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਜਾਵੇਗਾ। ਕਿਉਂਕਿ ਇਸ ਬੇਅਦਬੀ ਨਾਲ ਜੁੜੀ ਹੋਈ ਘਟਨਾ ਨੂੰ ਦੇਖਦੇ ਹੋਏ ਇਸ ਕੇਸ ਵਿੱਚ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਡੇਰਾ ਮੁਖੀ ਦੇ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ਵੱਲੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ।
ਰਾਮ ਰਹੀਮ ਤੋਂ ਇਸ ਮਾਮਲੇ ਵਿਚ ਪੁਛਗਿੱਛ ਕਰਨ ਦੀ ਤਿਆਰੀ ਪੁਲਿਸ ਵੱਲੋਂ ਐਸ ਆਈ ਟੀ ਵੱਲੋਂ ਕੀਤੀ ਜਾ ਰਹੀ ਹੈ। ਇਹ ਘਟਨਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦਾ ਸੀ। ਇਸ ਬੇਅਦਬੀ ਕੇਸ ਦੀ ਜਾਂਚ ਵਿੱਚ ਹੀ ਐਸਆਈਟੀ ਵੱਲੋਂ ਡੇਰਾ ਮੁਖੀ ਤੋਂ ਪੁੱਛਗਿੱਛ ਕੀਤੀ ਜਾਵੇਗੀ।
Previous Postਬਾਬਾ ਨਾਨਕ ਜੀ ਬਾਰੇ ਗਲਤ ਸ਼ਬਦਾਵਲੀ ਵਰਤਣ ਵਾਲਿਆਂ ਦੀ ਗਿਰਫਤਾਰੀ ਲਈ ਸੰਗਤਾਂ ਨੇ ਲਗਾਇਆ ਧਰਨਾ
Next Postਪੰਜਾਬ ਚ ਔਰਤਾਂ ਨੂੰ ਮੁਫ਼ਤ ਸਫ਼ਰ ਤੋਂ ਬਾਅਦ ਹੁਣ ਉਠੀ ਇਹ ਵੱਡੀ ਮੰਗ – ਆਈ ਤਾਜਾ ਵੱਡੀ