ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਪਰੀ ਵੱਡੀ ਘਟਨਾ ਚਲੀ ਗੋਲੀ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਅਮਨ-ਸ਼ਾਂਤੀ ਨੂੰ ਸਥਾਪਤ ਰੱਖਣ ਲਈ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਅਣਗਹਿਲੀ ਤੇ ਕੁਝ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਹਾਲਾਤਾਂ ਉਪਰ ਵੀ ਅਸਰ ਪੈਂਦਾ ਹੈ। ਧਾਰਮਿਕ ਅਸਥਾਨਾਂ ਉਪਰ ਕੁਝ ਲੋਕਾਂ ਵੱਲੋਂ ਜਿੱਥੇ ਸ਼ਰਧਾ-ਭਾਵਨਾ ਨਾਲ ਜਾਇਆ ਜਾਂਦਾ ਹੈ। ਉੱਥੇ ਹੀ ਇਕ ਅਜਿਹੀ ਗਲਤੀ ਕੀਤੀ ਜਾਂਦੀ ਹੈ ਜਿਸ ਨਾਲ ਲੋਕਾਂ ਦੇ ਮਨਾਂ ਉੱਪਰ ਵੀ ਡਰ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਧਾਰਮਿਕ ਅਸਥਾਨਾਂ ਨਾਲ ਜੁੜੇ ਹੋਏ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਜੋ ਸ਼ਰਧਾ ਭਾਵਨਾ ਨਾਲ ਉਹਨਾਂ ਧਾਰਮਿਕ ਅਸਥਾਨਾਂ ਉਪਰ ਨਤਮਸਤਕ ਹੋਣ ਲਈ ਆਉਂਦੇ ਹਨ।

ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਵੱਡੀ ਘਟਨਾ ਵਾਪਰੀ ਹੈ ਜਿੱਥੇ ਗੋਲੀ ਚੱਲਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਦੇਖਿਆ ਗਿਆ। ਜਦੋਂ ਇੱਕ ਨਿਹੰਗ ਸਿੰਘ ਵੱਲੋਂ ਸ਼ਰਧਾ ਸਤਿਕਾਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ ਗਿਆ, ਉਸ ਪਿੱਛੋਂ ਇਸ ਨਿਹੰਗ ਸਿੰਘ ਵੱਲੋਂ ਆਪਣੇ ਲਾਇਸੰਸੀ ਪਿਸਤੌਲ ਨਾਲ ਹਵਾਈ ਫਾਇਰ ਕਰ ਦਿੱਤਾ ਗਿਆ।

ਜਿਸ ਕਾਰਨ ਉਸ ਜਗਾਹ ਤੇ ਮੌਜੂਦ ਸੰਗਤ ਡਰ ਗਈ ਅਤੇ ਉਨ੍ਹਾਂ ਵਿੱਚ ਭਾਜੜਾਂ ਪੈ ਗਈਆਂ। ਇਸ ਵਿਅਕਤੀ ਨੂੰ ਤੁਰੰਤ ਕਾਬੂ ਕੀਤਾ ਗਿਆ ਅਤੇ ਸਥਾਨਕ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਨਿਹੰਗ ਸਿੰਘ ਦੇ ਬਾਣੇ ਵਿੱਚ ਇਸ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਪਾਣੀਪਤ ਹਰਿਆਣਾ ਵਜੋਂ ਹੋਈ ਹੈ। ਜਿਸ ਨੇ ਦੱਸਿਆ ਕਿ ਉਸ ਦੀ ਮੰਸ਼ਾ ਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਨੁਕਸਾਨ ਪਹੁੰਚਾਉਣਾ ਨਹੀਂ ਸੀ। ਉਸ ਵੱਲੋਂ ਗੁਰਦੁਆਰਾ ਸਾਹਿਬ ਦੀ ਪਰਕਰਮਾ ਕਰਨ ਪਿੱਛੋਂ ਇਹ ਫਾਇਰ ਗੁਰੂ ਸਾਹਿਬ ਨੂੰ ਸਲਾਮੀ ਦੇਣ ਵਾਸਤੇ ਕੀਤਾ ਗਿਆ ਸੀ।

ਉਥੇ ਹੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਅਸ਼ਾਂਤੀ ਫੈਲਾਉਣ ਵਾਲੀ ਘਟਨਾ ਹੈ। ਜਿਸ ਬਾਰੇ ਗੱਲਬਾਤ ਕਰਦਿਆਂ ਹੋਇਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕਿਹਾ ਹੈ ਕਿ ਅੱਜ ਸਵੇਰੇ ਵਾਪਰੀ ਇਹ ਘਟਨਾ ਮੰਦਭਾਗੀ ਹੈ ਅਤੇ ਇਸ ਵਿਅਕਤੀ ਦੇ ਖਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਕਿਉਂਕਿ ਇਸ ਵਿਅਕਤੀ ਵੱਲੋਂ ਅਜਿਹੀ ਕੋਝੀ ਹਰਕਤ ਕਰਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।