ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਏਦਾਂ ਮਿਲੀ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਸੜਕ ਹਾਦਸਿਆਂ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਕਈ ਵਾਰੀ ਇਹ ਹੈ ਕਿ ਅਚਾਨਕ ਵਾਪਰਦੇ ਹਨ ਪ੍ਰੰਤੂ ਕਈ ਵਾਰੀ ਸੜਕ ਹਾਦਸੇ ਅਣਗਹਿਲੀਆਂ ਕਾਰਨ ਵਾਪਰਦੇ ਹਨ ਜਿਵੇਂ ਵਾਹਨਾਂ ਦਾ ਤੇਲ ਚਲਾਉਣਾ ਆਦਿ। ਛੋਟੀ ਜਿਹੀ ਗਲਤੀ ਵੀ ਕਈ ਵਾਰੀ ਬਹੁਤ ਵੱਡੀ ਬਣ ਜਾਦੀ ਹੈ। ਇਸੇ ਤਰ੍ਹਾਂ ਇਹ ਸੜਕ ਹਾਦਸਾ ਵਾਪਰਿਆ। ਜਿਸ ਹਾਦਸੇ ਦੀ ਖ਼ਬਰ ਸੁਣਨ ਤੋਂ ਬਾਅਦ ਇਲਾਕੇ ਦੇ ਵਿੱਚ ਮਾਤਮ ਛਾ ਗਿਆ ਅਤੇ ਇਸ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਦਰਾਅਸਲ ਲੁਧਿਆਣਾ ਵਿਖੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਹ ਸੜਕ ਹਾਦਸਾ ਤੇਜ਼ ਰਫ਼ਤਾਰ ਦੇ ਕਾਰਨ ਵਾਪਰਿਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵਿੱਚ ਆ ਰਹੀ ਇਕ ਕਾਰ ਦੀ ਝਪੇਟ ਵਿੱਚ ਮੋਟਰਸਾਇਕ ਸਵਾਰ ਇਕ ਨੌਜਵਾਨ ਆ ਗਿਆ ਜਿਸ ਦੀ ਮੌਕੇ ਤੇ ਮੌਤ ਹੋ ਗਈ। ਦਰਅਸਲ ਇਸ ਨੌਜਵਾਨ ਦੀ ਪਹਿਚਾਣ ਕਰਨ ਨਰੂਲਾ ਨਾਮ ਦੇ ਵਿਅਕਤੀ ਨਾਲ ਹੋਈ ਹੈ ਜੋ ਕਿ ਕਪਿਲ ਪਾਰਕ ਹੈਬੋਵਾਲ ਦਾ ਵਾਸੀ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜੋ ਕਿ ਆਪਣੀ ਦੁਕਾਨ ਬੰਦ ਕਰ ਕੇ ਘਰ ਵਾਪਸ ਜਾ ਰਿਹਾ ਸੀ ਪਰ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

ਨਰੂਲਾ ਹੰਬੜਾਂ ਰੋਡ ਤੇ ਫਰੂਟ ਦਾ ਹੋਲਸੇਲ ਦਾ ਕੰਮ ਕਰਦਾ ਸੀ ਜਿਸ ਨਾਲ ਉਸ ਦਾ ਮਾਮਾ ਵੀ ਕੰਮ ਕਰਦਾ ਸੀ। ਬੀਤੀ ਰਾਤ ਜਦੋਂ ਉਹ ਕੰਮ ਤੋਂ ਘਰ ਵਾਪਸ ਮੋਟਰਸਾਇਕਲ ਤੇ ਜਾ ਰਿਹਾ ਸੀ ਤਾਂ ਜਦੋਂ ਉਹ ਗੋਪਾਲ ਨਗਰ ਵਾਲੀ ਤੇ ਪਹੁੰਚਿਆ ਤਾਂ ਦੂਜੀ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਵਾਲੀ ਕਾਰ ਮੋਟਰਸਾਇਕਲ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਟੱਕਰ ਦੌਰਾਨ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਾਦਸੇ ਵਾਲੀ ਥਾਂ ਤੇ ਪਹੁੰਚ ਕੇ ਪੁਲੀਸ ਵੱਲੋਂ ਜਾਇਜ਼ਾ ਲਿਆ ਗਿਆ। ਜਿਸ ਤੋਂ ਬਾਅਦ ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਪੁਲੀਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਦੂਜੇ ਪਾਸੇ ਇਸ ਖਬਰ ਤੋਂ ਬਾਅਦ ਪ੍ਰਸ਼ਾਸਨ ਤੇ ਵੀ ਸਵਾਲ ਖੜੇ ਕੀਤੇ ਜਾ ਰਹੇ ਹਨ ਕਿ ਰਾਤ ਦੇ ਸਮੇਂ ਕਰਫਿਓ ਸਮੇਂ ਵਾਹਨਾਂ ਦੀ ਗਿਣਤੀ ਕਿਵੇਂ ਵਧ ਰਹੀ ਹੈ।