ਆਈ ਤਾਜ਼ਾ ਵੱਡੀ ਖਬਰ
ਅੱਜ ਇਥੇ ਹਰ ਇਨਸਾਨ ਗਰਮੀ ਦੇ ਵਿਚ ਜਿੱਥੇ ਬੱਚਿਆਂ ਨੂੰ ਲੈ ਕੇ ਵੱਖ-ਵੱਖ ਜਗ੍ਹਾ ਤੇ ਜਾ ਰਹੇ ਹਨ। ਉਥੇ ਹੀ ਬਹੁਤ ਸਾਰੇ ਪਰਿਵਾਰਾਂ ਵੱਲੋਂ ਇਨ੍ਹਾਂ ਛੁੱਟੀਆਂ ਦੇ ਵਿਚ ਧਾਰਮਿਕ ਸਥਾਨਾਂ ਉੱਪਰ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜਿਥੇ ਛੁੱਟੀਆਂ ਦੇ ਵਿੱਚ ਬਹੁਤ ਸਾਰੇ ਪਰਵਾਰਾਂ ਲਈ ਜਾਣਾ ਆਸਾਨ ਹੁੰਦਾ ਹੈ। ਇਸਦੇ ਚਲਦੇ ਹੋਇਆ ਜਿਥੇ ਲੋਕਾਂ ਵੱਲੋਂ ਵੱਖ-ਵੱਖ ਧਰਮਾਂ ਦੇ ਵਿਚ ਸ਼ਰਧਾ ਰੱਖੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸਿੱਖ ਧਰਮ ਪ੍ਰਤੀ ਵਧੇਰੇ ਸ਼ਰਧਾ ਦੇ ਚੱਲਦਿਆਂ ਹੋਇਆਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਜਾਂਦਾ ਹੈ। ਪਰ ਅੱਜ ਕੱਲ ਵਾਪਰ ਰਹੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।
ਉੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ 4 ਲੋਕਾਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਰਹੰਦ ਜੀ ਟੀ ਰੋਡ ਤੋਂ ਸਾਹਮਣੇ ਆਇਆ ਹੈ
ਜਿੱਥੇ ਅੱਜ ਉਸ ਸਮੇਂ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਦੋਂ ਦਿੱਲੀ ਦਾ ਰਹਿਣ ਵਾਲਾ ਇਕ ਪਰਿਵਾਰ ਆਪਣੇ ਕੁਝ ਰਿਸ਼ਤੇਦਾਰਾਂ ਦੇ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਪਹੁੰਚਿਆ ਹੋਇਆ ਸੀ, ਜਿਥੇ ਇਹ ਲੋਕ ਦਰਸ਼ਨ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਦਿੱਲੀ ਅਤੇ ਰੇਵਾੜੀ ਜਾ ਰਹੇ ਸਨ ਤਾਂ ਉਸ ਸਮੇਂ ਸਰਹੰਦ ਜੀਟੀ ਰੋਡ ਪੁਲ ਉੱਪਰ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ 4 ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਅਤੇ ਤਿੰਨ ਗੰਭੀਰ ਹਾਲਤ ਵਿੱਚ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਚੰਡੀਗੜ੍ਹ ਦੇ ਸੈਕਟਰ 32 ਵਿਚ ਭੇਜ ਦਿੱਤਾ ਗਿਆ ਹੈ।
ਮ੍ਰਿਤਕਾਂ ਵਿੱਚ ਨੀਲਮ ਧਨੇਜਾ 50 ਸਾਲਾ, ਕ੍ਰਿਸ਼ਨ ਲਾਲ ਖਰਬੰਦਾ ਅਤੇ ਉਸ ਦੀ ਪਤਨੀ ਰੇਣੂ 55 ਸਾਲ, ਅਤੇ ਇਕ ਹੋਰ ਔਰਤ ਦੀ ਮੌਤ ਹੋਈ ਹੈ, ਉਥੇ ਹੀ ਤਿੰਨ ਗੰਭੀਰ ਜ਼ਖ਼ਮੀ ਹਨ ਜਦ ਕਿ ਇਸ ਕਾਰ ਵਿਚ ਸੱਤ ਲੋਕ ਸਵਾਰ ਸਨ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਦਰਬਾਰ ਸਾਹਿਬ ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 4 ਦੀ ਹੋਈ ਮੌਕੇ ਤੇ ਮੌਤ- ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਦਰਬਾਰ ਸਾਹਿਬ ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 4 ਦੀ ਹੋਈ ਮੌਕੇ ਤੇ ਮੌਤ- ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਭਾਜਪਾ ਦੇ ਸਮਾਗਮ ਤੋਂ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਦੇਖਣ ਵਾਲਿਆਂ ਦੇ ਉਡੇ ਹੋਸ਼
Next Postਪੰਜਾਬ ਚ ਇਥੇ ਅਵਾਰਾ ਪਸ਼ੂਆਂ ਦੇ ਕਾਰਨ ਹੋਈ ਨੌਜ਼ਵਾਨ ਮੁੰਡੇ ਦੀ ਮੌਤ, ਤਾਜਾ ਵੱਡੀ ਖਬਰ