ਦਿੱਲੀ ਤੋਂ ਆ ਰਹੀ ਵੱਡੀ ਖਬਰ – ਕੱਲ੍ਹ ਦੀ ਪੰਜਾਬ ਰੈਲੀ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ PM ਮੋਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਦਾ ਆਗਾਜ਼ ਕੀਤਾ ਜਾ ਰਿਹਾ ਹੈ ਤਾਂ ਵੋਟਰਾਂ ਨੂੰ ਆਪਣੀ ਪਾਰਟੀ ਵੱਲ ਲੁਭਾਇਆ ਜਾ ਸਕੇ। ਪੰਜਾਬ ਵਿੱਚ ਜਿਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਬਹੁਤ ਸਾਰੀਆਂ ਰੈਲੀਆਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ ਅਤੇ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਚੁੱਕੇ ਹਨ। ਉੱਥੇ ਹੀ ਪੰਜਾਬ ਵਿੱਚ ਭਾਜਪਾ ਪਾਰਟੀ ਵੱਲੋਂ ਵੀ 5 ਜਨਵਰੀ ਨੂੰ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਜਿੱਥੇ ਇਸ ਰੈਲੀ ਨੂੰ ਸੰਬੋਧਨ ਕਰਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪਹੁੰਚ ਰਹੇ ਸਨ। ਪਰ ਉਹ ਰੈਲੀ ਦੇ ਪ੍ਰੋਗਰਾਮ ਨੂੰ ਰੱਦ ਕਰਕੇ ਵਾਪਸ ਦਿੱਲੀ ਪਰਤ ਗਏ। ਜਿਸ ਕਾਰਨ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਦਿੱਲੀ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਲ ਦੀ ਰੈਲੀ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੱਲ੍ਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਭਾਜਪਾ ਰੈਲੀ ਅਸਫ਼ਲ ਰਹੀ ਹੈ। ਉਥੇ ਹੀ ਉਨ੍ਹਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਹੈ ਜਿਸ ਕਾਰਨ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਜਿਸ ਦੇ ਚਲਦੇ ਹੋਏ ਉਹਨਾਂ ਨੂੰ ਦਿੱਲੀ ਵਾਪਸ ਪਰਤਣਾ ਪਿਆ। ਇਸ ਸਾਰੇ ਮਾਮਲੇ ਨੂੰ ਲੈ ਕੇ ਜਿੱਥੇ ਹੁਣ ਸੀਨੀਅਰ ਵਕੀਲ ਮਨਿੰਦਰ ਸਿੰਘ ਵੱਲੋਂ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਕੱਲ ਹੋਵੇਗੀ।

ਉੱਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਕੱਲ ਦੇ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਵੀ ਚਿੰਤਾ ਜਾਹਿਰ ਕੀਤੀ ਗਈ ਹੈ। ਜਿੱਥੇ ਹੁਣ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ ਉੱਥੇ ਹੀ ਕੱਲ ਦੇ ਮਾਮਲੇ ਨੂੰ ਲੈ ਕੇ ਗਲਬਾਤ ਕੀਤੀ ਜਾਵੇਗੀ ਜਿੱਥੇ ਉਨਾਂ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ। ਪ੍ਰਧਾਨ ਮੰਤਰੀ ਜਿੱਥੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਉੱਥੋਂ ਹੀ ਵਾਪਸ ਚਲੇ ਗਏ।

ਉਨ੍ਹਾਂ ਵੱਲੋਂ ਕੱਲ ਜਿਥੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰਖਣਾ ਸੀ ਜਿਸ ਦੀ ਕੁੱਲ ਖਰਚ ਦੀ ਰਕਮ 42,750 ਕਰੋੜ ਰੁਪਏ ਸੀ। ਉੱਥੇ ਹੀ ਕਿਸਾਨਾਂ ਵੱਲੋਂ ਪ੍ਰ-ਦ-ਰ-ਸ਼-ਨ ਕਰਦੇ ਹੋਏ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਨੂੰ 15 ਤੋਂ 20 ਮਿੰਟ ਉਡੀਕ ਕਰਨੀ ਪਈ ਸੀ।। ਜਿਸ ਪਿੱਛੋਂ ਉਨ੍ਹਾਂ ਵੱਲੋਂ ਆਪਣੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਸੀ।