ਦਿੱਲੀ ਧਰਨੇ ਤੋਂ ਆਈ ਮਾੜੀ ਖਬਰ ਵਾਪਰਿਆ ਇਹ ਭਾਣਾ, ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਮਾੜੀ ਖਬਰ ਵਾਪਰਿਆ ਇਹ ਭਾਣਾ

ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇ ਬੰਦੀਆਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ, ਟੋਲ ਪਲਾਜ਼ਾ, ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਹਨ । ਹਰ ਵਰਗ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।

ਕਿਸਾਨ ਜਥੇ ਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਅਤੇ ਜਥੇ ਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਇਹ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅੱਜ 8 ਦਸੰਬਰ ਨੂੰ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਅੱਜ ਭਰਪੂਰ ਹੁੰਗਾਰਾ ਮਿਲਿਆ ਹੈ।

ਉਥੇ ਹੀ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਕੁਝ ਦੁਖ ਦਾਈ ਖ਼ਬਰ ਵੀ ਸਾਹਮਣੇ ਆ ਰਹੀਆਂ ਹਨ। ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਧਰਨੇ ਵਿਚ ਸ਼ਮੂਲੀਅਤ ਕਰ ਰਿਹਾ ਮੇਵਾ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਇਸ ਕਿਸਾਨ ਨੂੰ ਦਿਲ ਦਾ ਦੌ-ਰਾ ਪੈਣ ਕਾਰਨ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਸ ਕਿਸਾਨ ਦੀ ਮੌਤ ਬਾਰੇ ਉਸਦੇ ਹੀ ਪਿੰਡ ਦੇ ਕਿਸਾਨ ਸਾਬਕਾ ਐਕਸੀਅਨਲ ਨਿਰਮਲ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਿਸਾਨ ਮੇਵਾ ਸਿੰਘ ਨੂੰ ਦਿਲ ਦਾ ਦੌ- ਰਾ ਪੈ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਦੋਂ ਇਸ ਮੌਤ ਬਾਰੇ ਮ੍ਰਿਤਕ ਦੇ ਪਿੰਡ ਜਾਣਕਾਰੀ ਪੁੱਜੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ। ਇਹ ਕਿਸਾਨ ਆਪਣੇ ਪ੍ਰੀਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ।

ਇਸ ਕਿਸਾਨ ਦੀ ਪਹਿਚਾਣ ਮੇਵਾ ਸਿੰਘ ਵਾਸੀ ਖੋਟਿਆਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਮ੍ਰਿਤਕ 45 ਵਰ੍ਹਿਆਂ ਦਾ ਸੀ। ਯੂਨੀਅਨ ਆਗੂਆਂ ਵੱਲੋਂ ਆਰਥਿਕ ਮੱਦਦ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਆਰਥਿਕ ਮੱਦਦ ਕੀਤੀ ਜਾਵੇ। ਮ੍ਰਿਤਕ ਦੇ ਪਰਿਵਾਰ ਨਾਲ ਸਭ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।