ਤਾਜਾ ਵੱਡੀ ਖਬਰ
ਦੇਸ਼ ਅੰਦਰ ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ 3 ਵਿਵਾਦਤ ਖੇਤੀ ਕਾ-ਨੂੰ-ਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਆਗੂਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਤੇ ਦਿੱਲੀ ਦੀਆਂ ਸੜਕਾਂ ਤੇ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ। ਉਸ ਦਿਨ ਜਿਥੇ ਬਹੁਤ ਸਾਰੇ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਸ਼ਾਂਤਮਈ ਟਰੈਕਟਰ ਪਰੇਡ ਕੀਤੀ ਗਈ। ਇਸ ਦੌਰਾਨ ਹੀ ਕੁਝ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਉੱਪਰ ਜਾ ਕੇ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ ਗਿਆ।
ਜਿਸ ਕਾਰਨ ਸਥਿਤੀ ਤਣਾਅਪੂਰਣ ਹੋ ਗਈ ਸੀ। ਪੁਲਿਸ ਵੱਲੋਂ ਧਰਨੇ ਵਾਲੀ ਜਗ੍ਹਾ ਉਪਰ ਵੀ ਸਖਤੀ ਕੀਤੀ ਗਈ ਅਤੇ ਕਈ ਜਗ੍ਹਾ ਤੋਂ ਧਰਨੇ ਚੁੱਕਵਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਲਈ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਕੁਝ ਹੋਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਦੀਪ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਲੱਖੇ ਸਧਾਣੇ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਇਥੇ ਇਸ ਘਟਨਾ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉੱਥੇ ਹੀ ਸਰਕਾਰ ਵੱਲੋਂ ਜਾਰੀ ਸੂਚੀ ਦੇ ਵਿੱਚ ਲੱਖੇ ਸਧਾਣੇ ਦਾ ਨਾਂ ਵੀ ਸ਼ਾਮਲ ਹੈ। 26 ਜਨਵਰੀ ਤੋਂ ਬਾਅਦ ਲੱਖੇ ਸਿਧਾਣੇ ਵੱਲੋਂ ਕਈ ਵੀਡੀਓ ਜਨਤਕ ਕੀਤੇ ਗਏ ਹਨ ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਸ਼ਾਂਤ ਰੱਖਣ ਦੀ ਅਪੀਲ ਕੀਤੀ ਹੈ। ਹੁਣ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਵੀਡੀਓ ਵਿੱਚ ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਮਿਲ ਕੇ ਇਸ ਸੰਘਰਸ਼ ਨੂੰ ਮਜ਼ਬੂਤ ਬਣਾਉਣ ਲਈ ਅਪੀਲ ਕੀਤੀ ਹੈ। ਲੱਖੇ ਸਿਧਾਣੇ ਨੇ ਆਖਿਆ ਕਿ ਜਿਸ ਤਰ੍ਹਾਂ ਹਰਿਆਣਾ ਅਤੇ ਰਾਜਸਥਾਨ ਦੇ ਲੋਕ ਮਹਾਂਪੰਚਾਇਤ ਕਰ ਰਹੇ ਹਨ।
ਉਸ ਤਰ੍ਹਾਂ ਹੀ ਪੰਜਾਬ ਦੇ ਲੋਕਾਂ ਨੂੰ ਵੀ ਸਭ ਕੁਝ ਭੁਲਾ ਕੇ ਪੰਜਾਬ ਦੇ ਮਸਲੇ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਸੋਚਦੇ ਹਨ ਕਿ ਕੌਣ ਸਹੀ ਤੇ ਕੌਣ ਗਲਤ ਇਸਦਾ ਫੈਸਲਾ ਸਮਾਂ ਆਉਣ ਤੇ ਸਾਹਮਣੇ ਆ ਜਾਵੇਗਾ। ਲੱਖੇ ਸਿਧਾਣੇ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਵੀ ਹਰਿਆਣਾ ਤੇ ਰਾਜਸਥਾਨ ਦੀਆ ਪੰਚਾਇਤਾ ਵਾਂਗ ਵੱਡਾ ਇਕੱਠ ਕਰਕੇ ਮੁੜ ਤੋਂ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਪੰਜਾਬ ਵੱਲੋਂ ਕੀਤੀ ਗਈ ਸੀ ਜੋ ਅੱਜ ਹੋਰ ਹੱਥਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਪੰਜਾਬ ਹਰਿਆਣਾ ਤੇ ਰਾਜਸਥਾਨ ਦੇ ਸਭ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਹੈ।
Previous Postਹੁਣੇ ਹੁਣੇ ਅਦਾਲਤ ਨੇ ਲਾਲ ਕਿਲੇ ਮਾਮਲੇ ਚ ਗਿਰਫ਼ਤਾਰ ਦੀਪ ਸਿੱਧੂ ਤੇ ਦਿੱਤਾ ਇਹ ਹੁਕਮ
Next Postਹੁਣੇ ਹੁਣੇ ਪੰਜਾਬ ਚ ਇਥੇ ਭਾਜਪਾ ਪ੍ਰਧਾਨ ਨਾਲ ਦੇਖੋ ਕੀ ਹੋਇਆ – ਆਈ ਤਾਜਾ ਵੱਡੀ ਖਬਰ