ਦੁਕਾਨਦਾਰ ਹੋ ਜਾਣ ਸਾਵਧਾਨ ਪੰਜਾਬ ਚ ਇਥੇ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਕਾਲ ਦੌਰਾਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਤਾਂ ਜੋ ਇਸ ਕਰੋਨਾ ਉਪਰ ਕਾਬੂ ਕੀਤਾ ਜਾ ਸਕੇ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਵੀ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਆਪਣੇ ਜਿਲੇ ਦੀਆਂ ਹੱਦਾਂ ਅੰਦਰ ਵੀ ਬਹੁਤ ਸਾਰੇ ਸਖ਼ਤੀ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿੱਥੇ ਪੰਜਾਬ ਵਿੱਚ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ।

ਹੁਣ ਪੰਜਾਬ ਵਿੱਚ ਇੱਥੇ ਇਨ੍ਹਾਂ ਦੁਕਾਨਦਾਰਾਂ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਆਪਣੇ ਜ਼ਿਲੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਾਸਤੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਵਧੀਕ ਜਿਲਾ ਮਜਿਸਟ੍ਰੇਟ ਸ: ਰਾਜਦੀਪ ਸਿੰਘ ਬਰਾੜ ਵਲੋ ਜਿਲਾ ਫਰੀਦਕੋਟ ਦੀ ਹੱਦ ਅੰਦਰ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ, ਉਥੇ ਹੀ ਜਿਲ੍ਹਾ ਮਜਿਸਟਰੇਟ ਵੱਲੋ ਲੋਕਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਸੰਸਥਾਵਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ ਵੇਚਣ ਵਾਲੀਆਂ ਦੁਕਾਨਾਂ ਉੱਪਰ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਰੂਪ ਨਾਲ ਸਬੰਧੀ ਲਗਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤੰਬਾਕੂ ਰੱਖਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਉਪਰ ਇਹ ਪਾਬੰਦੀਆਂ ਅਗਲੇ ਸਾਲ 16 ਫਰਵਰੀ 2022 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਸਰੀਰਕ ਤੌਰ ਤੇ ਇਸ ਦੀ ਵਰਤੋਂ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੇ ਲੋਕੀ ਮਾਨਸਿਕ ਤੌਰ ਤੇ ਵੀ ਰੋਗੀ ਬਣ ਜਾਂਦੇ ਹਨ। ਵਿਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।