ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਕਾਂਗਰਸ ਪਾਰਟੀ ਵਿਚ ਕਾਫੀ ਕੁਝ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਕਾਂਗਰਸ ਪਾਰਟੀ ਵਿਚ ਬਹੁਤ ਸਾਰੇ ਨਵੇਂ ਵਿਧਾਇਕਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਕਾਂਗਰਸ ਕਮੇਟੀ ਵਿੱਚ ਆਪਣੇ ਅਹੁਦੇ ਤੋਂ ਅਸਤੀਫੇ ਦਿੱਤੇ ਜਾ ਰਹੇ ਹਨ। ਜਿਸ ਕਾਰਨ ਕਾਂਗਰਸ ਕਮੇਟੀ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਉਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ।
ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ ਅਤੇ ਆਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਹੁਣ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਕੱਲ ਜਿਥੇ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ ਅਤੇ ਉਸ ਦੀ ਇੱਕ ਕਾਪੀ ਸੋਸ਼ਲ ਮੀਡੀਆ ਉਪਰ ਵੀ ਸਾਂਝੀ ਕੀਤੀ ਗਈ ਸੀ। ਉਥੇ ਹੀ ਕਾਂਗਰਸ ਹਾਈਕਮਾਨ ਵੱਲੋਂ ਸਿੱਧੂ ਦੇ ਅਸਤੀਫੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ।
ਕਾਂਗਰਸ ਹਾਈਕਮਾਨ ਵੱਲੋਂ ਸਾਰੇ ਕਾਂਗਰਸੀ ਨੇਤਾਵਾਂ ਨੂੰ ਸਿੱਧੀ ਗੱਲਬਾਤ ਕਰਨ ਅਤੇ ਉਸਦੀ ਨਰਾਜਗੀ ਨੂੰ ਦੂਰ ਕਰਨ ਬਾਰੇ ਕੋਸ਼ਿਸ਼ ਕਰਨ ਬਾਰੇ ਆਖਿਆ ਗਿਆ ਹੈ। ਜਿਸਦੇ ਚਲਦੇ ਹੋਏ ਸਾਰੇ ਕਾਂਗਰਸ ਦੇ ਵਿਧਾਇਕ ਸਿੱਧੂ ਦੇ ਘਰ ਬੀਤੀ ਦੇਰ ਸ਼ਾਮ ਤੱਕ ਪਟਿਆਲਾ ਵਿੱਚ ਪਹੁੰਚ ਕਰਦੇ ਰਹੇ। ਜਿਨ੍ਹਾਂ ਵੱਲੋਂ ਸਿੱਧੂ ਦੀ ਨਰਾਜ਼ਗੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਮਿਲ ਕੇ ਸਾਰੇ ਮਾਮਲੇ ਨੂੰ ਗੱਲਬਾਤ ਰਾਹੀ ਸੁਲਝਾ ਲਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਨਿਵਾਸ ਸਥਾਨ ਤੇ ਪਹੁੰਚਣ ਵਾਲੇ ਵਿਧਾਇਕਾਂ ਵਿਚ ਮੰਤਰੀ ਪਰਗਟ ਸਿੰਘ , ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਮੰਤਰੀ ਰਜ਼ੀਆ ਸੁਲਤਾਨਾ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਵਿਧਾਇਕ ਅਵਤਾਰ ਸਿੰਘ ਜੂਨੀਅਰ ਉਰਫ ਬਾਵਾ ਹੈਨਰੀ, ਸੰਸਦ ਮੈਂਬਰ ਡਾਕਟਰ ਅਮਰ ਸਿੰਘ ਵੱਲੋਂ ਕੱਲ ਸ਼ਾਮ ਤੱਕ ਨਵਜੋਤ ਸਿੱਧੂ ਦੇ ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ। ਕਿਉਂਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਨੂੰ ਇਹ ਆਦੇਸ਼ ਦਿੱਤਾ ਗਿਆ ਹੈ ਕੇ ਸਿੱਧੂ ਨੂੰ ਹਰ ਹਾਲਤ ਵਿੱਚ ਮਨਾਇਆ ਜਾਵੇ ਤਾਂ ਜੋ ਇਸ ਮਸਲੇ ਦਾ ਹੱਲ ਕੀਤਾ ਜਾ ਸਕੇ। ਪਰ ਸਿੱਧੂ ਆਪਣੀ ਜ਼ਿੱਦ ਉਪਰ ਅੜੇ ਹੋਏ ਹਨ।
Previous Postਸਾਰੇ ਦੇਸ਼ ਚ ਇਹਨਾਂ ਸਕੂਲਾਂ ਨੂੰ ਲੈ ਕੇ ਹੋਇਆ ਇਹ ਵੱਡਾ ਐਲਾਨ ,ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ
Next Postਚਪਲ ਚ ਫਿੱਟ ਕੀਤਾ ਅਜਿਹਾ ਜੁਗਾੜ ਕੇ ਦੇਖਣ ਵਾਲਿਆਂ ਦੇ ਅੱਡੇ ਰਹਿ ਗਏ ਮੂੰਹ – ਪੁਲਸ ਕਰ ਰਹੀ ਕਾਰਵਾਈ