ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਉਠੇ ਤੂਫਾਨ ਨੂੰ ਲੈ ਕੇ ਸਭ ਵੱਲੋਂ ਵੱਖ-ਵੱਖ ਵਿਚਾਰ ਰੱਖੇ ਜਾ ਰਹੇ ਹਨ। ਜਿੱਥੇ ਇਸ ਸੂਬੇ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ,ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋ ਪੂਰੇ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਉਠੇ ਭੂਚਾਲ ਦੇ ਕਾਰਨ ਆਏ ਦਿਨ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਈ ਹੈ। ਜਿਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ। ਜਿਸ ਕਾਰਨ ਕਾਂਗਰਸ ਪਾਰਟੀ ਵਿਚ ਹਾਹਾਕਾਰ ਮੱਚ ਗਈ ਸੀ।
ਉੱਥੇ ਹੀ ਹੁਣ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਜਿਹੀ ਸਥਿਤੀ ਇਕ ਵਾਰ ਫਿਰ ਤੋਂ ਪੈਦਾ ਹੋ ਗਈ ਹੈ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮਹਾਰਾਣੀ ਪਰਨੀਤ ਕੌਰ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਨਵਜੋਤ ਸਿੱਧੂ ਵੱਲੋਂ ਜਿੱਥੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ ਉੱਥੇ ਹੀ ਕਾਂਗਰਸ ਹਾਈਕਮਾਨ ਵੱਲੋਂ ਉਸ ਨੂੰ ਨਾਮਨਜ਼ੂਰ ਕੀਤਾ ਗਿਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਉਸ ਦੇ ਵਿਧਾਇਕਾਂ ਵੱਲੋਂ ਹੁਣ ਮਹਾਰਾਣੀ ਪਰਨੀਤ ਕੌਰ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਸਾਂਝੇ ਨੇਤਾ ਦੇ ਤੌਰ ਤੇ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਦੀ ਗੱਲ ਆਖੀ ਗਈ ਹੈ। ਉਥੇ ਹੀ ਪਟਿਆਲਾ ਦੇ ਮੌਜੂਦਾ ਮੇਅਰ ਵੱਲੋਂ ਹਾਈਕਮਾਂਡ ਨੂੰ ਮਹਾਰਾਣੀ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਗੱਲ ਆਖੀ ਗਈ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਵੱਲੋਂ ਵੀ ਇਸ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੁਣ ਮਹਾਰਾਣੀ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕਰਨਾ ਚਾਹੀਦਾ ਹੈ।
ਉਧਰ ਕਾਂਗਰਸ ਵਿੱਚ ਉਠੇ ਇਨ੍ਹਾਂ ਵਿਵਾਦਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਵਿਚੋਂ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਨਵਜੋਤ ਸਿੱਧੂ ਉਪਰ ਤੰਜ ਕੱਸੇ ਜਾ ਰਹੇ ਹਨ। ਭਗਵੰਤ ਮਾਨ ਵੱਲੋਂ ਇਹ ਵੀ ਆਖ ਦਿੱਤਾ ਗਿਆ ਹੈ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ, ਤੇ ਉਨ੍ਹਾਂ ਨੂੰ ਪੂਰਾ ਸਮਰਥਨ ਵੀ ਕੀਤਾ ਜਾਵੇਗਾ।
Previous Postਇਸ ਕੁਤੇ ਨੇ ਬਣਾ ਤਾ ਇਹ ਵਰਲਡ ਰਿਕਾਰਡ – ਖ਼ੂਬੀ ਹੈ ਬਹੁਤ ਖਾਸ
Next Postਅਸਤੀਫੇ ਤੋਂ ਬਾਅਦ ਹੁਣੇ ਹੁਣੇ ਕੈਮਰੇ ਸਾਹਮਣੇ ਆ ਕੇ ਸਿੱਧੂ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ