ਨਵੀਂ ਵਿਆਹੀ ਲੜਕੀ ਨੇ ਘਰ ਚ ਫਾਹਾ ਲਗਾ ਖੁਦ ਚੁਣੀ ਮੌਤ, ਪੇਕੇ ਪਰਿਵਾਰ ਵਲੋਂ ਸੋਹਰਿਆਂ ਤੇ ਲਾਏ ਇਹ ਇਲਜ਼ਾਮ

ਆਈ ਤਾਜ਼ਾ ਵੱਡੀ ਖਬਰ

ਮਾਪਿਆ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਪੜ੍ਹਾਇਆ ਲਿਖਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵੀ ਸਫ਼ਲ ਹੋਣ ਵਿਚ ਮਦਦ ਕੀਤੀ ਜਾਂਦੀ ਹੈ। ਮਾਪਿਆਂ ਵੱਲੋਂ ਜਿੱਥੇ ਲੜਕੀਆਂ ਨੂੰ ਵਿਆਹ ਕੇ ਸਹੁਰੇ ਘਰ ਭੇਜ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀਆਂ ਧੀਆਂ ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਕਰ ਸਕਣ। ਹਰ ਇੱਕ ਮਾਂ-ਬਾਪ ਵੱਲੋਂ ਆਪਣੀ ਧੀ ਦੇ ਵਿਆਹ ਦੇ ਮੌਕੇ ਤੇ ਆਪਣੀ ਹੈਸੀਅਤ ਤੋਂ ਵੱਧ ਕੇ ਦਾਜ-ਦਹੇਜ ਵੀ ਦਿੱਤਾ ਜਾਂਦਾ ਹੈ। ਪਰ ਕੁਛ ਦਾਜ ਦੇ ਲਾਲਚੀ ਪਰਿਵਾਰਾਂ ਵੱਲੋਂ ਅਜਿਹੀਆਂ ਹੀ ਨਵ ਵਿਆਹੁਤਾ ਕੁੜੀਆਂ ਨੂੰ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ ਜੋ ਬਹੁਤ ਸਾਰੇ ਸੁਪਨੇ ਲੈ ਕੇ ਆਪਣੇ ਸਹੁਰੇ ਘਰ ਪਤੀ ਦੇ ਨਾਲ ਆਉਂਦੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਜਦੋਂ ਉਨ੍ਹਾਂ ਮਾਪਿਆਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਧੀ ਦਹੇਜ਼ ਦੀ ਬਲੀ ਚੜ੍ਹ ਗਈ ਹੈ, ਤਾਂ ਉਨ੍ਹਾਂ ਮਾ ਪਿਉ ਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇਥੇ ਇੱਕ ਨਵੀਂ ਵਿਆਹੀ ਲੜਕੀ ਵੱਲੋਂ ਘਰ ਵਿੱਚ ਫਾਹਾ ਲਗਾ ਕੇ ਖੁਦਕਸ਼ੀ ਕੀਤੀ ਗਈ ਹੈ ਜਿੱਥੇ ਪੇਕੇ ਪਰਿਵਾਰ ਵੱਲੋਂ ਸਹੁਰਿਆ ਤੇ ਇਹ ਇਲਜ਼ਾਮ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਤਰਾਂਣਾ ਕਸਬੇ ਤੋਂ ਸਾਹਮਣੇ ਆਇਆ ਹੈ। ਜਿੱਥੇ ਭੇਦ-ਭਰੇ ਹਲਾਤਾ ਵਿਚ ਇਕ ਨਵਵਿਆਹੀ ਲੜਕੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ।

ਜਿਸ ਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾਂ ਮੰਜੂ ਰਾਣੀ 29 ਸਾਲਾ ਦੇ ਪਿਤਾ ਰਜਿੰਦਰ ਕੁਮਾਰ ਅਤੇ ਭਰਾ ਬਲਜੀਤ ਕੁਮਾਰ ਨਿਵਾਸੀ ਸਮਾਣਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਜਿਥੇ 6 ਮਹੀਨੇ ਪਹਿਲਾਂ ਵਿਕਰਮਜੀਤ ਸਿੰਘ ਨਾਲ ਕੀਤਾ ਗਿਆ ਸੀ। ਜਿੱਥੇ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਪਰਿਵਾਰ ਵੱਲੋਂ ਦਾਜ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਕਾਰਨ ਉਨ੍ਹਾਂ ਦੀ ਬੇਟੀ ਪਰੇਸ਼ਾਨ ਰਹਿ ਗਈ ਸੀ।

ਉੱਥੇ ਹੀ ਅੱਜ ਸਵੇਰੇ ਫੋਨ ਕਰਕੇ ਦੱਸਿਆ ਗਿਆ ਕਿ ਮੰਜੂ ਰਾਣੀ ਵੱਲੋਂ ਫਾਹਾ ਲੈ ਲਿਆ ਗਿਆ ਹੈ। ਜੋ ਕਿ ਆਪਣੇ ਪਤੀ ਦੇ ਨਾਲ ਪਿਛਲੇ ਚਾਰ ਪੰਜ ਦਿਨ ਤੋਂ ਆਪਣੇ ਜੇਠ ਜਠਾਣੀ ਦੇ ਘਰ ਡੇਰਾਬੱਸੀ ਗਈ ਹੋਈ ਸੀ। ਮਾਪਿਆਂ ਦੇ ਬਿਆਨਾਂ ਦੇ ਅਧਾਰ ਤੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।