ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਅਜਿਹੀ ਹਲਚਲ ਵੇਖਣ ਨੂੰ ਮਿਲਦੀ ਹੈ ਜਿਸ ਬਾਰੇ ਕਿਸੇ ਵੱਲੋਂ ਵੀ ਸੋਚਿਆ ਨਹੀਂ ਗਿਆ ਹੁੰਦਾ। ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਅਜਿਹੇ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਜੋ ਆਪਣੇ ਵੱਖ-ਵੱਖ ਖੇਤਰਾਂ ਵਿੱਚ ਇੱਕ ਵੱਖਰਾ ਨਾਮ ਰੱਖਦੇ ਹਨ। ਉਥੇ ਹੀ ਬੀਤੇ ਦਿਨੀ ਪੰਜਾਬ ਦੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਹੈ।
ਜਿਸ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਬਹੁਤ ਸਾਰੇ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ। ਹੁਣ ਨਵੇਂ ਬਣੇ ਕਾਂਗਰਸੀ ਲੀਡਰ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਿੱਧੂ ਮੁਸੇਵਾਲਾ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਪੱਸ਼ਟੀਕਰਨ ਵੀ ਦਿੱਤਾ ਗਿਆ ਸੀ। ਉੱਥੇ ਹੁਣ ਆਪਣੇ ਸਿਆਸੀ ਕੈਰੀਅਰ ਨੂੰ ਧਿਆਨ ਵਿੱਚ ਰੱਖਦੇ ਹੋਏ ਗਾਇਕੀ ਤੋਂ ਵੱਖ ਕਰ ਲਿਆ ਹੈ। ਕਿਉਂਕਿ ਉਨ੍ਹਾਂ ਵੱਲੋਂ ਰਾਜਨੀਤੀ ਲਈ ਆਪਣਾ ਇੱਕ ਵੱਖਰਾ ਇੰਸਟਾਗ੍ਰਾਮ ਅਕਾਊਂਟ ਵੀ ਬਣਾਇਆ ਗਿਆ ਹੈ।
ਜਿੱਥੇ ਉਹ ਹੁਣ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਮਾਨਸਾ ਹਲਕੇ ਤੋਂ ਚੋਣ ਲੜਨਗੇ। ਉਥੇ ਹੀ ਆਪਣੇ ਸਿਆਸੀ ਕੈਰੀਅਰ ਨੂੰ ਲੈ ਕੇ ਉਨ੍ਹਾਂ ਵੱਲੋ ਅਸਿੱਧੇ ਤੌਰ ਮਾਨਸੇ ਦਾ ਸਿੱਧੂ ਇੰਸਟਾਗ੍ਰਾਮ ਅਕਾਊਂਟ ਬਣਾਇਆ ਗਿਆ ਹੈ। ਜਿਸ ਕਰਕੇ ਉਹ ਆਪਣਾ ਰਾਜਨੀਤਿਕ ਕੈਰੀਅਰ ਨੂੰ ਲੈ ਕੇ ਪੋਸਟ ਪਾ ਸਕਦੇ ਹਨ। ਕਿਉਂਕਿ ਉਨ੍ਹਾਂ ਦੇ ਪਹਿਲੇ ਚੱਲ ਰਹੇ ਅਕਾਊਂਟ ਤੋਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਬਹੁਤ ਸਾਰੇ ਸਵਾਲ ਪੁੱਛੇ ਗਏ ਸਨ। ਹੁਣ ਪਹਿਲਾ ਪੇਜ ਨਿੱਜੀ ਜਿੰਦਗੀ ਅਤੇ ਗਾਇਕੀ ਨੂੰ ਸਮਰਪਿਤ ਰੱਖਣਗੇ।
ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਇਸ ਲਈ ਉਨ੍ਹਾਂ ਵੱਲੋਂ ਆਪਣੇ ਇਨ੍ਹਾਂ ਖਾਤਿਆਂ ਨੂੰ ਅਲੱਗ ਕਰ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਫਲੋਇੰਗ ਹਜ਼ਾਰਾਂ ਦੀ ਗਿਣਤੀ ਵਿੱਚ ਹਨ। ਹੁਣ ਸਾਰੇ ਲੋਕਾਂ ਦੀ ਨਜ਼ਰ ਇਸ ਉਪਰ ਲੱਗੀ ਹੋਈ ਹੈ ਕਿ ਸਿੱਧੂ ਆਪਣੀ ਗਾਇਕੀ ਦੇ ਨਾਲ-ਨਾਲ ਆਪਣੀ ਰਾਜਨੀਤੀ ਕੈਰੀਅਰ ਨੂੰ ਕਿਸ ਤਰਾਂ ਸੰਭਾਲਣਗੇ। ਕਿਉਂਕਿ ਜਿੱਥੇ ਉਨ੍ਹਾਂ ਦੇ ਸਿਆਸਤ ਵਿੱਚ ਆਉਣ ਤੇ ਬਹੁਤ ਸਾਰੇ ਲੋਕਾਂ ਵੱਲੋਂ ਆਲੋਚਨਾ ਕੀਤੀ ਗਈ ਸੀ ਉਥੇ ਹੀ ਉਨ੍ਹਾਂ ਦੇ ਜਵਾਬ ਵੀ ਸਿੱਧੂ ਮੁਸੇਵਾਲਾ ਵੱਲੋਂ ਲਾਈਵ ਹੋ ਕੇ ਦਿੱਤੇ ਗਏ ਸਨ।
Previous Postਮਸ਼ਹੂਰ ਬੋਲੀਵੁਡ ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਲਈ ਆਈ ਮਾੜੀ ਖਬਰ – ਹੋਈ ਇਸ ਖਾਸ ਦੀ ਅਚਾਨਕ ਮੌਤ
Next Postਭੇਲ ਪੂਰੀ ਵੇਚਣ ਵਾਲੇ ਇਹ ਸਕੀਮ ਲਗਾ ਕੇ ਲੋਕਾਂ ਨਾਲ 5 ਕਰੋੜ ਦੀ ਮਾਰੀ ਠੱਗੀ ਹੋ ਗਿਆ ਫਰਾਰ