ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ਦੇ ਵਿੱਚ ਚੋਣਾਂ ਦਾ ਸ਼ੋਰ ਹੈ ਤੇ ਦੂਜੇ ਪਾਸੇ ਕਰੋਨਾ ਦੇ ਨਵੇਂ ਵੈਰੀਐਂਟ ਦੀ ਕਾਰਨ ਪੂਰੀ ਦੁਨੀਆਂ ਭਰ ਦੇ ਵਿੱਚ ਕਾਫੀ ਖੌਫ਼ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਵੱਖ ਵੱਖ ਕਾਰਜ ਤੇ ਉਪਰਾਲੇ ਕੀਤੇ ਜਾ ਰਹੇ ਹਨ । ਕਈ ਦੇਸ਼ਾਂ ਦੇ ਵਿਚ ਤਾਂ ਉਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਥੇ ਇਸ ਨਵੇਂ ਕਰੋਨਾ ਦੇ ਵੈਰੀਐਂਟ ਓਮੀਕਰੋਨ ਦੇ ਲੱਛਣ ਪ੍ਰਾਪਤ ਹੋਏ ਹਨ । ਸੋ ਲਗਾਤਾਰ ਹੀ ਪੂਰੇ ਦੇਸ਼ ਦੇ ਵਿਚ ਇਸ ਨਵੇਂ ਵੇਰੀਐਟ ਨੂੰ ਲੈ ਕੇ ਖ਼ੌਫ਼ ਵਧ ਰਿਹਾ ਹੈ ਤੇ ਭਾਰਤ ਸਰਕਾਰ ਦੇ ਵੱਲੋਂ ਵੀ ਲੋਕਾਂ ਨੂੰ ਇਸ ਵੇਰੀਐਂਟ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ।
ਜਿੱਥੇ ਭਾਰਤ ਸਰਕਾਰ ਇਸ ਸਮੇਂ ਐਕਸ਼ਨ ਮੋਡ ਦੇ ਵਿੱਚ ਹੈ, ਉਥੇ ਹੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੀ ਕੋਰੋਨਾ ਦੇ ਇਸ ਨਵੇਂ ਵੇਰੀਅੰਟ ਨੂੰ ਲੈ ਕੇ ਸਖਤ ਹੁਕਮ ਜਾਰੀ ਕਰ ਦਿੱਤੇ ਗਏ ਹਨ । ਦੁਨੀਆਂ ਭਰ ਦੇ ਵਿੱਚ ਕੋਰੋਨਾ ਦੇ ਨਵੇ ਵੈਰੀਐਂਟ ਨੇ ਕਹਿਰ ਮਚਾਇਆ ਹੋਇਆ ਹੈ । ਇਸ ਦੇ ਚਲਦੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੀ ਸਖ਼ਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਦਰਅਸਲ ਪੰਜਾਬ ਦੇ ਮੁੱਖ ਮੰਤਰੀ ਓ ਪੀ ਸੋਨੀ ਦੇ ਵੱਲੋਂ ਕਰੋਨਾ ਦੀ ਤੀਸਰੀ ਲਹਿਰ ਦੇ ਮੱਦੇਨਜ਼ਰ ਜਾਂਚ ਸਬੰਧੀ ਰੋਜ਼ਾਨਾ ਚਾਲੀ ਹਜ਼ਾਰ ਟੈਸਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ।
ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਹੁਣ ਪੰਜਾਬ ਸਰਕਾਰ ਕੋਰੋਨਾ ਮਹਾਮਾਰੀ ਦੇ ਇਸ ਵੈਰੀਐਂਟ ਤੋਂ ਬਚਾਉਣ ਲਈ ਤੇ ਕਰੁਣਾ ਮਹਾਂਮਾਰੀ ਦੀ ਤੀਸਰੀ ਲਹਿਰ ਦੇ ਡਰ ਦੇ ਚੱਲਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਹੁਣ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਵੱਲੋਂ ਕਰੋਨਾ ਟੈਸਟ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਮੁੜ ਤੋਂ ਕੋਰੋਨਾ ਮਹਾਂਮਾਰੀ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ । ਪੰਜਾਬ ਦੇ ਵਿੱਚ ਕੋਰੋਨਾ ਦੇ ਚਾਲੀ ਨਵੇਂ ਮਾਮਲੇ ਸਾਹਮਣੇ ਆਏ ਸਨ ।
ਜਿਸ ਦੇ ਚਲਦੇ ਹੁਣ ਸਰਕਾਰ ਐਕਸ਼ਨ ਮੋਡ ਤੇ ਵਿੱਚ ਵਿਖਾਈ ਦੇ ਰਹੀ ਹੈ । ਪੰਜਾਬ ਦੇ ਉਪ ਮੁੱਖ ਮੰਤਰੀ ਦੇ ਵੱਲੋਂ ਪੰਜਾਬੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਿਵਲ ਹਸਪਤਾਲਾਂ ਦੇ ਵਿੱਚ ਕੋਰੋਨਾ ਟੈਸਟ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ । ਜ਼ਿਕਰਯੋਗ ਹੈ ਕਿ ਦੇਸ਼ ਵਿਚ ਪਿਛਲੇ ਸਾਲ ਕਰੋਨਾ ਮਹਾਂਮਾਰੀ ਨੇ ਕੀਤੀ ਜਿਆਦਾ ਤਬਾਹੀ ਮਚਾਈ ਸੀ , ਉਸ ਤੋਂ ਅਸੀਂ ਸਾਰੇ ਜਾਣੋ । ਕਿਸ ਤਰ੍ਹਾਂ ਲੋਕਾਂ ਦੀਆਂ ਕੀਮਤੀ ਜਾਨਾਂ ਇਸ ਮਹਾਮਾਰੀ ਦੇ ਸਮੇਂ ਦੌਰਾਨ ਚਲੀਆਂ ਗਈਆਂ ਸਨ । ਹੁਣ ਕੋਰੋਨਾ ਮਹਾਂਮਾਰੀ ਦੇ ਇਸ ਨਵੇਂ ਵੈਰੀਅੰਟ ਕਾਰਨ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੀ ਖਾਸੀਆਂ ਪ੍ਰੇਸ਼ਾਨ ਹਨ । ਇਸੇ ਦੇ ਚੱਲਦੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਆਪਣੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ।
Previous Postਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ 5 ਦਸੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ – ਲੋਕਾਂ ਚ ਖੁਸ਼ੀ
Next Postਸਾਵਧਾਨ ਇਸ ਰੂਟ ਤੇ 6 ਦਸੰਬਰ ਤੋਂ ਇਹਨਾਂ ਲਈ ਲੱਗ ਗਈ ਪਾਬੰਦੀ – ਆਈ ਤਾਜਾ ਵੱਡੀ ਖਬਰ