ਨਵੇਂ ਵਾਇਰਸ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਹੁਣ ਕਰਤਾ ਇਹ ਹੁਕਮ – ਲਗੀ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ  

ਦੇਸ਼ ਅੰਦਰ ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ, ਅਤੇ ਤਾਲਾਬੰਦੀ ਵੀ ਕਰ ਦਿਤੀ ਗਈ ਸੀ ਜਿਸਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ l ਜਿਸ ਕਾਰਨ ਅੰਤਰਰਾਸ਼ਟਰੀ ਉਡਾਨਾਂ ਉਪਰ ਵੀ ਮਾਰਚ 2020 ਵਿੱਚ ਪਾਬੰਦੀ ਲਗਾ ਦਿੱਤੀ ਗਈ ਸੀ। ਸਮਝੌਤੇ ਦੇ ਤਹਿਤ ਖਾਸ ਉਡਾਨਾਂ ਨੂੰ ਜਾਰੀ ਕੀਤਾ ਗਿਆ ਸੀ। ਤਾਂ ਜੋ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦਸੰਬਰ ਵਿਚ ਮੁੜ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਜਿਸ ਨਾਲ ਏਅਰਲਾਈਨਸ ਨੂੰ ਵੀ ਵੱਡੀ ਰਾਹਤ ਮਿਲਣ ਦੇ ਆਸਾਰ ਨਜ਼ਰ ਆਏ ਸਨ। ਜਿਸ ਸਦਕਾ ਟਿਕਟਾਂ ਦੀ ਕੀਮਤ ਵਿਚ ਵੀ ਕਮੀ ਆ ਸਕਦੀ ਸੀ। ਉਸ ਕਾਰਨ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਥੇ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਨਾਂ ਹੁਣ ਬਹਾਲ ਨਹੀਂ ਹੋਣਗੀਆਂ। ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਵੈਰੀਐਂਟ ਓਮੀਕਰੋਨ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਕਰੋਨਾ ਪਾਬੰਦੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਹੈ।

ਭਾਰਤ ਵੱਲੋਂ ਵੀ ਜਿਥੇ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਨਾਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਇਸ ਨਵੇਂ ਵੇਰੀਏਂਟ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਆਪਣੇ ਫੈਸਲੇ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਨਾਂ ਨੂੰ ਬਹਾਲ ਕਰਨ ਦੇ ਫ਼ੈਸਲੇ ਤੇ ਮੁੜ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਸ 15 ਦਸੰਬਰ ਤੋਂ ਉਡਾਣਾ ਦੇ ਸ਼ੁਰੂ ਕਰਨ ਦੇ ਫੈਸਲੇ ਨੂੰ ਮੁਲਤਵੀ ਕੀਤਾ ਗਿਆ ਹੈ।

ਉਥੇ ਹੀ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਚ ਅਧਿਕਾਰੀਆਂ ਨਾਲ ਅੰਤਰਰਾਸ਼ਟਰੀ ਉਡਾਨਾਂ ਦੀ ਯੋਜਨਾ ਦੀ ਸਮੀਖਿਆ ਕੀਤੀ ਗਈ ਸੀ। ਜਿਸ ਤੋਂ ਬਾਅਦ ਉੱਚ-ਪੱਧਰੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੈਸਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।