ਆਈ ਤਾਜਾ ਵੱਡੀ ਖਬਰ
ਪਿਛਲੇ ਮਹੀਨੇ ਤੋਂ ਜਿੱਥੇ ਰੂਸ ਵੱਲੋਂ ਯੂਕਰੇਨ ਉਪਰ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ ਅਤੇ ਯੂਕਰੇਨ ਵਿੱਚ ਸਥਿਤੀ ਇਸ ਸਮੇਂ ਕਾਫੀ ਗੰਭੀਰ ਬਣੀ ਹੋਈ ਹੈ ਜਿਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਸ ਯੁਧ ਨੂੰ ਖ਼ਤਮ ਕੀਤੇ ਜਾਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ। ਰੂਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਾਰੇ ਦੇਸ਼ਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਰੂਸ ਦੇ ਖਿਲਾਫ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਜਿੱਥੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਰੂਸ ਦੇ ਰਾਸ਼ਟਰਪਤੀ ਨੂੰ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤੇ ਜਾਣ ਵਾਸਤੇ ਅਪੀਲ ਕੀਤੀ ਗਈ ਸੀ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਗੱਲਬਾਤ ਹੋ ਸਕਦੀ ਹੈ।
ਉਥੇ ਹੀ ਅਮਰੀਕਾ ਵੱਲੋਂ ਲਗਾਤਾਰ ਉਸ ਉਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਹੁਣ ਅਮਰੀਕਾ ਤੋਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਗਾਤਾਰ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਜੋ ਬਾਇਡਨ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਉਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਆਖਿਆ ਹੈ ਕਿ ਰੂਸ ਵੱਲੋਂ ਜਿਥੇ ਲਗਾਤਾਰ ਯੁਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਗਰ ਸਥਿਤੀ ਇਸੇ ਤਰਾ ਰਹਿੰਦੀ ਹੈ ਤਾਂ ਵਿਸ਼ਵ ਵਿੱਚ ਤੀਸਰਾ ਵਿਸ਼ਵ ਯੁੱਧ ਸ਼ੁਰੂ ਹੋ ਸਕਦਾ ਹੈ।
ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਜੋਅ ਬਾਈਡਨ ਇੱਕ ਕਾਇਰ ਵਿਅਕਤੀ ਹੈ ਜਿਸ ਵੱਲੋਂ ਇਸ ਯੁਧ ਨੂੰ ਰੋਕਣ ਲਈ ਉਚਿਤ ਕਦਮ ਨਹੀਂ ਚੁੱਕੇ ਜਾ ਰਹੇ ਹਨ ਅਤੇ ਨਾ ਹੀ ਅਮਰੀਕਾ ਕੋਲ ਕੋਈ ਅਜਿਹਾ ਵਿਅਕਤੀ ਹੈ ਜੋ ਰੂਸ ਨੂੰ ਲਗਾਤਾਰ ਧਮਕੀਆਂ ਦੇਵੇਂ ਅਤੇ ਯੁੱਧ ਨੂੰ ਖਤਮ ਕਰ ਸਕੇ।
ਉੱਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਸ਼ਖਸੀਅਤ ਅਜਿਹੀ ਹੈ ਜਿਸ ਵੱਲੋਂ ਅਮਰੀਕਾ ਨੂੰ ਜੰਗ ਤੋਂ ਦੂਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਹੈ ਕਿ ਅਮਰੀਕੀਆਂ ਦਾ ਖ਼ੂਨ ਵਹਾਏ ਬਿਨਾਂ ਹੀ ਯੂਕਰੇਨ ਸੰਕਟ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਰੂਸ ਨੂੰ ਲਗਾਤਾਰ ਧਮਕੀਆਂ ਦੇਣੀਆਂ ਚਾਹੀਦੀਆਂ ਹਨ। ਜਿਸ ਨਾਲ ਇਸ ਯੁਧ ਨੂੰ ਖ਼ਤਮ ਕੀਤਾ ਜਾ ਸਕੇ।
Previous Postਕਾਂਗਰਸ ਚ ਹੋਣ ਲੱਗਾ ਹੁਣ ਵੱਡਾ ਬਦਲਾਵ ਆ ਰਹੀ ਇਹ ਵੱਡੀ ਤਾਜਾ ਅੰਦਰੋਂ ਖਬਰ
Next Postਅਸਮਾਨ ਚ ਉਡਦੇ ਹਵਾਈ ਜਹਾਜ ਤੋਂ ਆਈ ਮਾੜੀ ਖਬਰ ਵਾਪਰਿਆ ਇਹ ਭਾਣਾ – ਤਾਜਾ ਵੱਡੀ ਖਬਰ