ਨਿਹੰਗ ਸਿੰਘਾਂ ਨਾਲ ਚਲਦੇ ਵਿਵਾਦ ਵਿਚਾਲੇ ਕੁੱਲ੍ਹੜ ਪੀਜ਼ਾ ਕਪਲ ਨੇ ਚੁਕਿਆ ਵੱਡਾ ਕਦਮ , ਪਾ ਦਿੱਤੀ ਕਾਰਵਾਈ

ਆਈ ਤਾਜਾ ਵੱਡੀ ਖਬਰ

ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ ਇੰਨ੍ਹੀ ਦਿਨੀਂ ਕਾਫੀ ਵਿਵਾਦਾਂ ਦੇ ਵਿੱਚ ਘਿਰਿਆ ਹੋਇਆ ਦਿਖਾਈ ਦਿੰਦਾ ਪਿਆ ਹੈ। ਨਿਹੰਗ ਸਿੰਘਾਂ ਦੇ ਨਾਲ ਪਏ ਕੂਲੜ ਪੀਜ਼ਾ ਕਪਲ ਦੇ ਵਿਵਾਦ ਤੋਂ ਬਾਅਦ ਹੁਣ ਵੱਖੋ ਵੱਖਰੀਆਂ ਸ਼ਖਸ਼ੀਅਤਾਂ ਦੇ ਵੱਲੋਂ ਇਸ ਉੱਪਰ ਆਪਣੀ ਪ੍ਰਤੀਕਰਿਆ ਦਿੱਤੀ ਜਾ ਰਹੀ ਹੈ l ਇਸੇ ਵਿਚਾਲੇ ਹੁਣ ਨਿਹੰਗ ਸਿੰਘਾਂ ਦੇ ਨਾਲ ਚਲਦੇ ਵਿਵਾਦ ਵਿਚਾਲੇ ਕੁਲੜ ਪੀਜ਼ਾ ਕਪਲ ਦੇ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ, ਜਿਸਦੇ ਚਰਚੇ ਚਾਰੇ ਪਾਸੇ ਛਿੜ ਚੁੱਕੇ ਹੈ। ਦੱਸਦਿਆ ਕਿ ਹਾਲ ਹੀ ‘ਚ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਕਾਫੀ ਹੰਗਾਮਾ ਕੀਤਾ ਗਿਆ, ਜਿਸ ਤੋਂ ਬਾਅਦ ਦੋਵੇਂ ਧਿਰਾਂ ਇਕ ਦੂਜੇ ਦੇ ਉੱਪਰ ਇਲਜ਼ਾਮ ਥੋਪਦੀਆਂ ਹੋਈਆਂ ਨਜ਼ਰ ਆਉਂਦੀਆਂ ਪਈਆਂ ਹਨ । ਇਸ ਘਟਨਾ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਤੇ ਗੁਰਪ੍ਰੀਤ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਜਾਨ-ਮਾਲ ਦੀ ਰੱਖਿਆ ਲਈ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਸੂਤਰਾਂ ਮੁਤਾਬਕ, ਕੁੱਲ੍ਹੜ ਪੀਜ਼ਾ ਕਪਲ ਨੇ ਸੁਰੱਖਿਆ ਮੁਹੱਇਆ ਲਈ ਇਹ ਪਟੀਸ਼ਨ ਦਾਇਰ ਕੀਤੀ ਹੈ। ਹਾਲਾਂਕਿ ਸਹਿਜ ਅਰੋੜਾ ਦੇ ਵੱਲੋਂ ਪਹਿਲਾਂ ਵੀ ਵੀਡੀਓ ਜਾਰੀ ਕੀਤੀ ਗਈ ਸੀ ਤੇ ਜਾਰੀ ਕੀਤੀ ਗਈ ਵੀਡੀਓ ਦੇ ਵਿੱਚ ਆਪਣੇ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਚੁੱਕੇ ਸੀ ਤੇ ਆਖਿਆ ਗਿਆ ਸੀ ਕਿ ਸਾਡੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ l ਉਸਨੇ ਬੇਨਤੀ ਕੀਤੀ ਸੀ ਕਿ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਜਿਸ ਨੂੰ ਲੈ ਕੇ ਮਾਨ ਸਿੰਘ ਅਕਾਲੀ ਦੇ ਵੱਲੋਂ ਵੀ ਜਵਾਬ ਦਿੱਤਾ ਗਿਆ ਸੀ l ਇਸੇ ਵਿਚਾਲੇ ਹੁਣ ਕੁੱਲੜ ਪਿੱਜ਼ਾ ਕਪਲ ਦੇ ਵੱਲੋਂ ਅਦਾਲਤ ਤਕ ਪਹੁੰਚ ਕੀਤੀ ਗਈ ਹੈ ਤੇ ਉਹਨਾਂ ਵੱਲੋਂ ਆਖਿਆ ਗਿਆ ਹੈ ਕਿ ਸਾਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।