ਪਿਓ ਪੁੱਤ ਨੂੰ ਇਕੱਠਿਆਂ ਲੈ ਗਈ ਏਦਾਂ ਮੌਤ , ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਸਦਕਾ ਜਿਥੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਲੋਕ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਕੁਝ ਵਾਹਨ ਚਾਲਕਾਂ ਦੀ ਗਲਤੀ ਦੇ ਕਾਰਨ ਬਹੁਤ ਸਾਰੇ ਬੇਕਸੂਰਾਂ ਦੀ ਜਾਨ ਚਲੀ ਜਾਂਦੀ ਹੈ। ਜਿਨ੍ਹਾਂ ਦੀ ਮੌਤ ਨਾਲ ਉਹਨਾਂ ਦੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹਨ। ਉੱਥੇ ਹੀ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ।

ਹੁਣ ਇੱਥੇ ਇਕੱਠੀਆਂ ਪਿਉ-ਪੁੱਤਰ ਦੀ ਹੋਈ ਮੌਤ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਸ਼ਨੀਵਾਰ ਸ਼ਾਮ ਨੂੰ ਸਮਾਣਾ ਪਾਤੜਾ ਰੋਡ ਤੇ ਵਾਪਰੀ ਹੈ। ਜਿੱਥੇ ਇੱਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤਰ ਦੀ ਮੌਤ ਹੋ ਗਈ ਹੈ ਅਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਜਾਹ ਸਾਲਾ ਹਰਜਿੰਦਰ ਸਿੰਘ ਆਪਣੇ 28 ਸਾਲਾ ਪੁੱਤਰ ਰਮਨਦੀਪ ਸਿੰਘ ਦੇ ਨਾਲ ਮੋਟਰਸਾਈਕਲ ਤੇ ਆਪਣੇ ਪਿੰਡ ਮਰਦਾਹੇੜੀ ਤੋ ਸਮਾਣਾ ਨੂੰ ਜਾ ਰਹੇ ਸਨ।

ਜਦੋਂ ਉਹ ਸਮਾਣਾ ਸ਼ਹਿਰ ਵਿੱਚ ਦਾਖਲ ਹੁੰਦੇ ਸਾਰ ਸਰਕਾਰੀ ਰੈਸਟ-ਹਾਊਸ ਦੇ ਨਜ਼ਦੀਕ ਪਹੁੰਚੇ ਤਾਂ ਉਸ ਸਮੇਂ ਇਕ ਤੇਜ਼ ਰਫਤਾਰ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਜਿੱਥੇ ਦੋਹਾਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਹਰਜਿੰਦਰ ਸਿੰਘ ਦੀ ਮੌਤ ਹੋ ਗਈ, ਉਥੇ ਹੀ ਪੁੱਤਰ ਨੂੰ ਗੰਭੀਰ ਹਾਲਤ ਹੋਣ ਕਾਰਨ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਸੀ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਰਮਨਦੀਪ ਸਿੰਘ ਜਥੇ ਬਿਜਲੀ ਬੋਰਡ ਵਿਚ ਕੰਮ ਕਰ ਰਿਹਾ ਸੀ ਉੱਥੇ ਹੀ ਉਸ ਦੇ ਪਿੱਛੇ ਉਸ ਦੀ ਪਤਨੀ ਅਤੇ ਦੋ ਸਾਲ ਦਾ ਬੇਟਾ ਰਹਿ ਗਿਆ ਹੈ। ਪੁਲਸ ਵੱਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ ਉਥੇ ਹੀ ਇਸ ਹਾਦਸੇ ਵਿੱਚ ਕਾਰ ਚਾਲਕ ਸੁਖਦੇਵ ਸਿੰਘ ਨਿਵਾਸੀ ਪਿੰਡ ਬਰਾਸ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।