ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਬਹੁਤ ਸਾਰੇ ਪਰਵਾਰਾਂ ਵਿੱਚ ਪਹਿਲਾਂ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਖੋਹ ਲਿਆ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਕਰੋਨਾ ਦੇ ਕਾਰਨ ਮੌਤ ਦਾ ਅਜਿਹਾ ਤਾਂਡਵ ਹੋਇਆ ਕਿ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਇਸ ਕਰੋਨਾ ਦੇ ਕਾਰਨ ਮੌਤ ਦੇ ਮੂੰਹ ਵਿਚ ਜਾ ਪਹੁੰਚੇ। ਜਿੱਥੇ ਟੀਕਾਕਰਨ ਅਤੇ ਕਰੋਨਾ ਪਾਬੰਦੀਆਂ ਦੇ ਕਾਰਨ ਇਸ ਉਪਰ ਕਾਫੀ ਹਦ ਤਕ ਠੱਲ ਪਾਈ ਗਈ ਹੈ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸੇ ਵਿਚ, ਬਿਮਾਰੀਆਂ ਤੇ ਹੋਰ ਹਾਦਸਿਆਂ ਵਿੱਚ ਵੀ ਲੋਕਾਂ ਦੀ ਜਾਨ ਜਾ ਰਹੀ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁੱਖ ਭਰੀਆਂ ਅਤੇ ਮੰਦਭਾਗੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਭਿਆਨਕ ਸੜਕ ਹਾਦਸੇ ਵਾਪਰਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਭਾਰਤ ਵਿਚ ਇਸ ਪਿੰਡ ਵਿਚ ਕਹਿਰ ਵਾਪਰਿਆ ਹੈ ਜਿਥੇ 6 ਲੋਕਾਂ ਦੀ ਮੌਕੇ ਤੇ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਥਾਣਾ ਖੇਤਰ ਹਲਸੀ ਵਿੱਚ ਵਾਪਰੀ ਹੈ।
ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਈ ਲੋਕਾਂ ਦੀ ਜਾਨ ਚਲੇ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਸੋਈ ਗੈਸ ਸਿਲੰਡਰਾ ਨਾਲ ਭਰਿਆ ਹੋਇਆ ਇਕ ਟਰੱਕ ਸਿਕੰਦਰਾ ਸ਼ੇਖੂਪੁਰਾ ਮੁੱਖ ਮਾਰਗ ਤੇ ਪਿਪਰਾਂ ਪਿੰਡ ਕੋਲ ਪਹੁੰਚਿਆ ਤਾਂ ਇਸ ਦੀ ਟੱਕਰ ਇਕ ਸੂਮੋ ਗੱਡੀ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਇਸ ਹਾਦਸੇ ਵਿਚ 4 ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਨਜ਼ਦੀਕ ਦੇ ਇਕ ਹਸਪਤਾਲ ਦਾਖਲ ਕਰਵਾਇਆ ਗਿਆ।
ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਤੇ ਚੱਲਦੇ ਹੋਏ ਰੈਫਰ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਦੇ ਵਿਦਿਆਰਥੀਆਂ ਲਈ ਚੰਨੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ
Next Postਪੰਜਾਬ ਚ ਇਥੇ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਲਈ ਹੋ ਗਿਆ ਇਹ ਐਲਾਨ – ਸਫ਼ਰ ਕਰਨ ਵਾਲਿਆਂ ਲਈ