ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਐਤਵਾਰ ਕਰਨਗੇ ਇਹ ਕੰਮ – ਪੀ.ਐੱਮ.ਓ. ਨੇ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਚੋਣਾਂ ਦਾ ਮਾਹੌਲ ਜਿੱਥੇ ਗਰਮਾਇਆ ਹੋਇਆ ਹੈ। ਉਥੇ ਹੀ ਚੋਣਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿਦੀ ਹੈ। ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕੀਤੇ ਜਾਂਦੇ ਕੁਝ ਐਲਾਨਾਂ ਨੂੰ ਲੈ ਕੇ ਅੱਜ ਵੀ ਲੋਕਾਂ ਵਿੱਚ ਰੋਸ ਵੇਖਿਆ ਜਾਂਦਾ ਹੈ। ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਾਫੀ ਲੰਮਾ ਸਮਾਂ ਸੰਘਰਸ਼ ਕਰਨ ਵਾਸਤੇ ਮਜ਼ਬੂਰ ਕੀਤਾ ਗਿਆ ਸੀ। ਉਥੇ ਹੀ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਚਲੀ ਗਈ ਹੈ। ਜਿਸ ਕਾਰਨ ਦੇਸ਼ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਵੱਲੋਂ ਲਾਗੂ ਕੀਤੀਆ ਨੀਤੀਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਇਸ ਵਿਰੋਧ ਦੇ ਚਲਦੇ ਹੋਏ ਕੇਂਦਰ ਸਰਕਾਰ ਨੂੰ ਕਈ ਜਗਹਾ ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਨਾਲ ਆਪਣੇ ਮਨ ਦੀ ਗੱਲ ਕਰਦੇ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਐਤਵਾਰ ਨੂੰ ਇਹ ਕੰਮ ਕਰਨਗੇ ਜਿਸ ਦੀ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਆਪਣਾ ਇਕ ਪ੍ਰੋਗਰਾਮ ਮਨ ਕੀ ਬਾਤ ਸ਼ੁਰੂ ਕੀਤਾ ਗਿਆ ਸੀ। ਉਸ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।

ਹੁਣ ਉਨ੍ਹਾਂ ਵੱਲੋਂ ਆਪਣੇ ਮਨ ਕੀ ਬਾਤ 30 ਜਨਵਰੀ ਨੂੰ ਦੇਸ਼ ਦੇ ਲੋਕਾਂ ਨਾਲ ਕੀਤੀ ਜਾਵੇਗੀ। ਕਿਉਂਕਿ 30 ਜਨਵਰੀ ਦਿਨ ਐਤਵਾਰ ਨੂੰ ਮਹਾਤਮਾ ਗਾਂਧੀ ਜੀ ਦੀ ਬਰਸੀ ਹੈ।

ਇਸ ਬਾਰੇ ਗੱਲਬਾਤ ਕਰਦਿਆਂ ਹੋਇਆ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਦਿਨ ਮਹਾਤਮਾ ਗਾਂਧੀ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਯਾਦ ਕਰਦਿਆਂ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ 30 ਜਨਵਰੀ ਨੂੰ ਦੁਪਹਿਰ ਸਾਢੇ ਗਿਆਰਾਂ ਵਜੇ ਆਪਣਾ ਪ੍ਰੋਗਰਾਮ ਸ਼ੁਰੂ ਕਰਨਗੇ। ਜਿੱਥੇ ਇਹ ਪ੍ਰੋਗਰਾਮ ਪਹਿਲਾਂ 11 ਵਜੇ ਪ੍ਰਸਾਰਿਤ ਹੁੰਦਾ ਸੀ। ਉਥੇ ਹੀ ਹੁਣ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਹ ਪ੍ਰੋਗ੍ਰਾਮ ਸਾਢੇ ਗਿਆਰਾਂ ਵਜੇ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਜੀ ਨੂੰ ਯਾਦ ਕੀਤਾ ਜਾਵੇਗਾ।