ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈ ਕਮਾਡ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਹੁਣ ਮੁੱਖ ਮੰਤਰੀ ਦੇ ਕਾਰਜ ਕੀਤੇ ਜਾ ਰਹੇ ਹਨ । ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਤਕ ਪੰਜਾਬ ਦੇ ਲਈ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ । ਪੰਜਾਬੀਆਂ ਨੂੰ ਹੁਣ ਉਮੀਦਾਂ ਹਨ ਕਿ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਦੇ ਲਈ ਕੁਝ ਚੰਗਾ ਕਰੇਗਾ ਤੇ ਪੰਜਾਬ ਦਾ ਕੁਝ ਨਾ ਕੁਝ ਹੁਣ ਭਲਾ ਹੋਵੇਗਾ ।
ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੇ ਨਾਲ ਜੁੜੇ ਹੋਏ ਵਿਦਿਆਰਥੀਆਂ ਦੇ ਲਈ ਜਲਦ ਹੀ ਰਿਆਇਤੀ ਬੱਸ ਪਾਸ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ । ਹੁਣ ਸਰਹੱਦੀ ਇਲਾਕਿਆਂ ਸਮੇਤ ਘਰਾਂ ਤੋਂ ਦੂਰ ਨੌਕਰੀ ਕਰਦੇ ਅਧਿਆਪਕਾਂ ਦੀਆਂ ਬਦਲੀਆਂ ਨੇੜਲੇ ਸਕੂਲਾਂ ਚ ਕੀਤੀਆਂ ਜਾਣਗੀਆਂ । ਜਦ ਕਿ ਸਰਹੱਦੀ ਇਲਾਕਿਆਂ ਚ ਤਿੰਨ ਸਾਲ ਲਾਜ਼ਮੀ ਤੌਰ ਤੇ ਨੌਕਰੀ ਕਰਨ ਸਬੰਧੀ ਨੀਤੀ ਬੰਦ ਹੋਣ ਦੇ ਨਾਲ ਨਾਲ ਇਨ੍ਹਾਂ ਇਲਾਕਿਆਂ ਤੋਂ ਹੀ ਸਕੂਲਾਂ ਚ ਅਧਿਆਪਕਾਂ ਦੀ ਭਰਤੀ ਕੀਤੀ ਜਾਣੀ ਜ਼ਰੂਰੀ ਹੈ ।
ਉੱਥੇ ਹੀ ਇਨ੍ਹਾਂ ਸਾਰਿਆਂ ਨੂੰ ਲੈ ਕੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਦੇ ਉਲਝੇ ਸਿਸਟਮ ਨੂੰ ਸਹੀ ਲੀਹ ਤੇ ਲਿਆਉਣ ਦੇ ਲਈ ਲਗਾਤਾਰ ਯਤਨਸ਼ੀਲ ਹੈ । ਅਤੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ ਪੰਜਾਬ ਚੰਡੀਗਡ਼੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਨੈਸ਼ਨਲ ਐਵਾਰਡ ਸਮਾਗਮ 2021 ਨੂੰ ਸੰਬੋਧਨ ਕਰਦਿਆਂ ਕਹੇ ਗਏ ।
ਅਤੇ ਨਾਲ ਹੀ ਫੈੱਡ ਪੰਜਾਬ ਦੇ ਵੱਲੋਂ ਸੂਬੇ ਸਮੇਤ ਦੇਸ਼ ਦੇ ਵੱਖ ਵੱਖ 16 ਰਾਜਾਂ ਦੇ ਪ੍ਰਾਈਵੇਟ ਸਕੂਲਾਂ ਤੋਂ 390 ਅਧਿਆਪਕਾਂ ਨੂੰ ਬੈਸਟ ਟੀਚਰ ਆਫ ਐਵਾਰਡ ਦੇ ਨਾਲ ਵੀ ਇਸ ਪ੍ਰੋਗਰਾਮ ਦੇ ਵਿੱਚ ਸਨਮਾਨਿਤ ਕੀਤਾ ਗਿਆ । ਇਸ ਸਮਾਗਮ ਦੌਰਾਨ ਉੱਘੇ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਵਿਸ਼ੇਸ਼ ਮਹਿਮਾਨ ਵਜੋਂ ਵਜੋਂ ਪਹੁੰਚੇ ਸਨ । ਇਸ ਮੌਕੇ ਇਸ ਫੈਡਰੇਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਚੰਡੀਗਡ਼੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਅਤੇ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ ।
Previous Postਪੰਜਾਬੀਆਂ ਦੇ ਪਸੰਦੀਦਾ ਇਸ ਦੇਸ਼ ਨੇ ਅੰਤਰਾਸ਼ਟਰੀ ਯਾਤਰੀਆਂ ਲਈ ਹੁਣ ਕਰਤਾ ਇਹ ਵੱਡਾ ਐਲਾਨ
Next Postਖੁਸ਼ਖਬਰੀ : ਪੰਜਾਬ ਦੇ ਨੌਜਵਾਨਾਂ ਲਈ ਚੰਨੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ 7 ਅਕਤੂਬਰ ਤੱਕ ਹੈ ਮੌਕਾ