ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਚ ਬਾਰੇ ਕੇਜਰੀਵਾਲ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅਗਲੇ ਮਹੀਨੇ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਆਪਣੀਆਂ ਵਿਰੋਧੀ ਪਾਰਟੀਆਂ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੇ ਅਕਸ ਨੂੰ ਢਾਹ ਲੱਗਦੇ ਹੋਏ ਵੇਖਦੇ ਹੀ ਉਸਦਾ ਸਪੱਸ਼ਟੀਕਰਨ ਵੀ ਦਿੱਤਾ ਜਾ ਰਿਹਾ ਹੈ। ਕਿਉਂਕਿ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਇਕ ਤੋਂ ਬਾਅਦ ਇਕ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਉੱਥੇ ਹੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵੀ ਸਿਆਸਤ ਗਰਮਾਈ ਹੋਈ ਹੈ। ਜਿੱਥੇ ਵੱਖ-ਵੱਖ ਪਾਰਟੀਆਂ ਨੂੰ ਕਈ ਵਿਵਾਦਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਕਈ ਵਧਾਇਕ ਅਤੇ ਪਾਰਟੀ ਵਰਕਰ ਵੱਖ ਵੱਖ ਵਿਵਾਦਾਂ ਵਿੱਚ ਫਸੇ ਹੋਏ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਜਿੱਥੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਕੇਜਰੀਵਾਲ ਵੱਲੋਂ ਇਹ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਕੁਝ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਆਖਿਆ ਗਿਆ ਸੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਸਰਕਾਰ ਵੱਲੋਂ ਨਹੀਂ ਹੋਣ ਦਿੱਤੀ ਜਾ ਰਹੀ।

ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਜ਼ਮਾਨਤ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਇਸ ਬਾਰੇ ਫੈਸਲਾ ਲੈਫਟੀਨੈਂਟ ਗਵਰਨਰ ਵੱਲੋਂ ਲਿਆ ਜਾਵੇਗਾ।

ਜਿਸ ਵਾਸਤੇ ਗ੍ਰਹਿ ਸਕੱਤਰ ਨੂੰ ਵੀ ਇਸ ਮਾਮਲੇ ਸਬੰਧੀ ਜਲਦੀ ਹੀ ਸਮੀਖਿਆ ਬੋਰਡ ਦੀ ਮੀਟਿੰਗ ਕਰਨ ਵਾਸਤੇ ਆਖਿਆ ਗਿਆ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਵਿੱਚ ਹੋਏ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਵਜੋ ਸਜ਼ਾ ਸੁਣਾਈ ਗਈ ਸੀ ਜਿਨ੍ਹਾਂ ਦੀ ਰਿਹਾਈ ਲਈ ਉਨ੍ਹਾਂ ਦੇ ਸਮਰਥਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ।