ਆਈ ਤਾਜਾ ਵੱਡੀ ਖਬਰ
ਸਾਡੇ ਖਾਣ-ਪੀਣ ਦਾ ਮੁੱਖ ਆਹਾਰ ਸਾਡੀਆਂ ਫਸਲਾਂ ਹਨ ਜਿਨ੍ਹਾਂ ਜ਼ਰੀਏ ਅਸੀਂ ਆਪਣੀ ਭੁੱਖ ਨੂੰ ਤਾਂ ਸ਼ਾਤ ਕਰਦੇ ਹੀ ਹਾਂ ਨਾਲ ਹੀ ਇਹ ਸਾਡੇ ਸਰੀਰ ਦੇ ਵਿਕਾਸ ਲਈ ਵੀ ਸਹਾਈ ਹੁੰਦੀਆਂ ਹਨ। ਜਿਸ ਤਰੀਕੇ ਨਾਲ ਸਰੀਰਕ ਵਾਧੇ ਲਈ ਵੱਖ ਵੱਖ ਪੌਸ਼ਟਿਕ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਓਸੇ ਤਰ੍ਹਾਂ ਹੀ ਫਸਲਾਂ ਦੇ ਵਾਧੇ ਵਾਸਤੇ ਕਈ ਖ਼ੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਜਿਸ ਦੇ ਨਾਲ ਫਸਲਾਂ ਅਨਾਜ ਨੂੰ ਪੈਦਾ ਕਰਦੀਆਂ ਹਨ। ਇਨ੍ਹਾਂ ਖੁਰਾਕੀ ਤੱਤਾਂ ਦੇ ਵਿੱਚ ਸਭ ਤੋਂ ਅਹਿਮ ਸਥਾਨ ਪਾਣੀ ਦਾ ਹੁੰਦਾ ਹੈ।
ਪੰਜਾਬ ਦੇ ਜਲ ਸ੍ਰੋਤ ਮਹਿਕਮੇ ਵੱਲੋਂ ਨਵੇਂ ਸਾਲ ਤੋਂ ਲੈ ਕੇ ਹੁਣ ਤੱਕ ਕਈ ਪੜਾਅਵਾਰ ਤਰੀਕੇ ਨਾਲ ਫਸਲਾਂ ਵਾਸਤੇ ਨਹਿਰੀ ਪਾਣੀ ਛੱਡਿਆ ਜਾ ਚੁੱਕਾ ਹੈ ਅਤੇ ਹੁਣ ਰਬੀ ਸਮੇਂ 14 ਤੋਂ 21 ਮਾਰਚ 2021 ਤੱਕ ਨਹਿਰੀ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਧੇਰੇ ਜਾਣਕਾਰੀ ਦਿੰਦੇ ਹੋਏ ਜਲ ਸਰੋਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਇਨ੍ਹਾਂ ਨਹਿਰਾਂ ਵਿੱਚ ਸਰਹਿੰਦ ਕੈਨਾਲ ਸਿਸਟਮ, ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬਰਾਂਚ ਅਧੀਨ ਪੈਂਦੀਆਂ ਨਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਹੋਇਆ ਨਹਿਰਾਂ ਸੰਬੰਧੀ ਦੱਸਦੇ ਹੋਏ ਜਲ ਸਰੋਤ ਵਿਭਾਗ ਦੇ ਇੱਕ ਅਧਿਕਾਰੀ ਨੇ ਆਖਿਆ ਕਿ ਜੋ ਨਹਿਰਾਂ ਗਰੁੱਪ ਏ ਦੇ ਵਿੱਚ ਆਉਂਦੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪਾਣੀ ਦਿੱਤਾ ਜਾਵੇਗਾ। ਗਰੁੱਪ ਏ ਦੇ ਅਧੀਨ ਹਰੀਕੇ ਸਿਸਟਮ ਦੇ ਰਾਜਬਾਹੇ ਵੀ ਆਉਂਦੇ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ਉਪਰ ਹੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਅੱਪਰ ਬਾਰੀ ਦੁਆਬ ਵਿੱਚੋਂ ਨਿਕਲਦੀ ਸਰਾਭਾ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਵੀ ਪਾਣੀ ਦੀ ਸਪਲਾਈ ਪਹਿਲੀ ਤਰਜੀਹ ਦੇ ਅਧਾਰ ਉਪਰ ਕੀਤੀ ਜਾਵੇਗੀ।
ਜਦਕਿ ਗਰੁੱਪ ਬੀ ਦੇ ਵਿੱਚ ਆਉਂਦੀ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਨੂੰ ਦੂਸਰੀ ਤਰਜੀਹ ਦੇ ਉਪਰ ਬਾਕੀ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ। ਇਸ ਲੜੀ ਤਹਿਤ ਗਰੁੱਪ ਬੀ ਦੇ ਰਾਜਬਾਹਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਸੂਰ ਬ੍ਰਾਂਚ ਲੋਅਰ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਾਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਦੂਜੇ ਦਰਜੇ ਵਿੱਚ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ।
Previous Postਹੁਣ ਮਾਸਟਰ ਸਲੀਮ ਵਲੋਂ ਸਰਦੂਲ ਸਿਕੰਦਰ ਬਾਰੇ ਆਈ ਅਜਿਹੀ ਖਬਰ ਸਾਰੇ ਪਾਸੇ ਹੋ ਗਈ ਚਰਚਾ
Next Postਸਾਵਧਾਨ ਪੰਜਾਬ ਵਾਲਿਓ : ਘਰ ਦਾ ਪਤਾ ਪੁੱਛਣ ਆਏ ਮੁੰਡੇ ਕਰ ਗਏ ਇਹ ਕਾਂਡ