ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਸਰਕਾਰ ਵੱਲੋਂ ਆਪਣੇ ਕੀਤੇ ਹੋਏ ਵਾਅਦੇ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ। ਜਿੱਥੇ ਯੋਗਤਾ ਦੇ ਆਧਾਰ ਤੇ ਯੋਗ ਉਮੀਦਵਾਰਾਂ ਨੂੰ ਨੌਕਰੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਤੈਨਾਤੀ ਵਾਸਤੇ ਟੈਸਟ ਵੀ ਲਾਏ ਜਾ ਰਹੇ ਹਨ ਅਤੇ ਪੂਰੀ ਪ੍ਰਕਿਰਿਆ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ। ਉੱਥੇ ਹੀ ਚੋਣਾਂ ਨੂੰ ਨਜ਼ਦੀਕ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਬਹੁਤ ਸਾਰੇ ਵਾਅਦੇ ਕੀਤੇ ਜਾ ਰਹੇ ਹਨ। ਵੱਖ ਵੱਖ ਵਿਭਾਗਾਂ ਵਿੱਚ ਤਾਇਨਾਤ ਕੱਚੇ ਕਰਮਚਾਰੀਆਂ ਵੱਲੋਂ ਵੀ ਉਹਨਾਂ ਨੂੰ ਪੱਕੇ ਕਰਨ ਦੀ ਮੰਗ ਸਰਕਾਰ ਪਾਸੋਂ ਕੀਤੀ ਜਾ ਰਹੀ ਹੈ।
ਜਿਸ ਦੇ ਚਲਦੇ ਹੋਏ ਵੱਖ ਵੱਖ ਵਿਭਾਗਾਂ ਦੇ ਇਨ੍ਹਾਂ ਕਰਮਚਾਰੀਆਂ ਵੱਲੋਂ ਸਰਕਾਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਵਿੱਚ ਆਂਗਨਵਾੜੀ ਕਰਮਚਾਰੀਆਂ ਅਤੇ ਹੈਲਪਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਵਾਸਤੇ ਗੁਰੂਹਰਸਹਾਏ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਅੱਗੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਦੇਵੀ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ ਹੈ।
ਪ੍ਰਦਰਸ਼ਨ ਕਰ ਰਹੀਆਂ ਇਨ੍ਹਾਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕਿਹਾ ਹੈ ਕਿ ਅਗਰ ਸਰਕਾਰ ਵੱਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਹੋਰ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਇਸ ਬਾਰੇ ਸਖਤ ਚੇਤਾਵਨੀ ਜਾਰੀ ਕੀਤੀ ਗਈ ਹੈ।
ਅੱਜ ਇਸ ਜਗਾ ਤੇ ਪਹੁੰਚੀਆਂ ਹੋਈਆਂ ਸਾਰੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੇ ਖੂਨ ਨਾਲ ਇਕ ਮੰਗ ਪੱਤਰ ਲਿਖ ਕੇ ਭੇਟ ਕਰਨ ਦੀ ਕੋਸ਼ਿਸ਼ ਕੀਤੀ ਗਈ ,ਪਰ ਕਿਸੇ ਵੱਲੋਂ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਇਸ ਸਭ ਤੋਂ ਖਫਾ ਹੋ ਕੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੰਦ ਗੇਟ ਨੂੰ ਅੰਦਰ ਜਾ ਕੇ ਖੋਲ੍ਹਿਆ ਗਿਆ ਅਤੇ ਕੋਠੀ ਦੇ ਅੰਦਰ ਹੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
Previous Postਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਹੁਣ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ
Next Postਆਖਰ ਜਲੰਧਰ ਵਾਸੀਆਂ ਲਈ ਆਈ ਇਹ ਵੱਡੀ ਚੰਗੀ ਖਬਰ